IMG-LOGO
ਹੋਮ ਪੰਜਾਬ, ਰਾਸ਼ਟਰੀ, ਪੰਜਾਬ 'ਚ ਨਸ਼ਿਆਂ ਨੂੰ ਲੈ ਕੇ ਅਰਵਿੰਦ ਕੇਜਰੀਵਾਲ ਦਾ ਭਾਜਪਾ...

ਪੰਜਾਬ 'ਚ ਨਸ਼ਿਆਂ ਨੂੰ ਲੈ ਕੇ ਅਰਵਿੰਦ ਕੇਜਰੀਵਾਲ ਦਾ ਭਾਜਪਾ ‘ਤੇ ਸ਼ਬਦਾਬਲੀ ਹਮਲਾ, ਕਿਹਾ- ED ਪਾਰਟੀ ਦੇ ਆਗੂਆਂ ਦੇ ਤਸਕਰਾਂ ਨਾਲ ਸੰਬੰਧ

Admin User - Jun 15, 2026 07:31 PM
IMG

ਚੰਡੀਗੜ੍ਹ : ਪੰਜਾਬ ਵਿੱਚ ਨਸ਼ੇ ਦੇ ਮੁੱਦੇ 'ਤੇ ਇੱਕ ਵਾਰ ਫਿਰ ਸਿਆਸੀ ਬਿਆਨਬਾਜ਼ੀ ਤੇਜ਼ ਹੋ ਗਈ ਹੈ। ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸੋਸ਼ਲ ਮੀਡੀਆ 'ਤੇ ਭਾਜਪਾ ਨੂੰ "ਈਡੀ ਪਾਰਟੀ" ਦੱਸਦੇ ਹੋਏ ਇੱਕ ਪੋਸਟ ਸਾਂਝੀ ਕੀਤੀ। ਜਿਸ ਵਿੱਚ ਕਿਹਾ ਗਿਆ ਹੈ ਕਿ ਇਸ ਦੇ ਕੁਝ ਅਧਿਕਾਰੀ ਨਸ਼ਾ ਤਸਕਰੀ ਦੇ ਮਾਮਲਿਆਂ ਵਿੱਚ ਫੜੇ ਗਏ ਹਨ। ਪਾਰਟੀ ਆਗੂਆਂ ਨੇ ਦਾਅਵਾ ਕੀਤਾ ਕਿ ਇਹ ਵਿਰੋਧੀ ਧਿਰ ਦੇ ਨਸ਼ਿਆਂ ਦੇ ਵਪਾਰ ਨਾਲ ਕਥਿਤ ਸਬੰਧਾਂ 'ਤੇ ਸਵਾਲ ਖੜ੍ਹੇ ਕਰਦਾ ਹੈ।

ਅਰਵਿੰਦ ਕੇਜਰੀਵਾਲ ਨੇ ਇਲਜ਼ਾਮ ਲਗਾਇਆ ਹੈ ਕਿ ਪੰਜਾਬ ਵਿੱਚ ਫੈਲ ਰਹੇ ਡਰੱਗ ਨੈੱਟਵਰਕ ਨੂੰ ਪਿਛਲੀਆਂ ਸਰਕਾਰਾਂ ਦੌਰਾਨ ਸਰਪ੍ਰਸਤੀ ਮਿਲੀ। ਜਿਸ ਕਾਰਨ ਸੂਬੇ ਦੇ ਕਈ ਹਿੱਸਿਆਂ ਵਿੱਚ ਡਰੱਗ ਦੀ ਗੰਭੀਰ ਸਮੱਸਿਆ ਪੈਦਾ ਹੋਈ। ਪਾਰਟੀ ਨੇ ਕਿਹਾ ਕਿ ਪੰਜਾਬ ਵਿੱਚ ਦਾਖਲ ਹੋਣ ਵਾਲੇ ਨਸ਼ਿਆਂ ਦਾ ਵੱਡਾ ਹਿੱਸਾ ਬਾਹਰੀ ਸੂਬਿਆਂ ਤੋਂ ਆਉਂਦਾ ਹੈ ਅਤੇ ਇਸ ਪੂਰੇ ਨੈੱਟਵਰਕ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ।


Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.