IMG-LOGO
ਹੋਮ ਪੰਜਾਬ, ਰਾਸ਼ਟਰੀ, ਮਹਿਲਾਵਾਂ ਦੀਆਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਯਕੀਨੀ ਬਣਾਇਆ ਜਾਵੇ, ਦੇਰੀ...

ਮਹਿਲਾਵਾਂ ਦੀਆਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਯਕੀਨੀ ਬਣਾਇਆ ਜਾਵੇ, ਦੇਰੀ ਬਰਦਾਸ਼ਤ ਨਹੀਂ: ਚੇਅਰਪਰਸਨ ਰਾਸ਼ਟਰੀ ਮਹਿਲਾ ਕਮਿਸ਼ਨ

Admin User - Jun 16, 2026 04:05 PM
IMG

ਰਾਸ਼ਟਰੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਵਿਜਯਾ ਰਹਾਟਕਾਰ ਨੇ “ਰਾਸ਼ਟਰੀ ਮਹਿਲਾ ਆਪਕੇ ਦੁਆਰ” ਮੁਹਿੰਮ ਤਹਿਤ ਰੂਪਨਗਰ ਦੇ ਦੌਰੇ ਦੌਰਾਨ ਮਹਿਲਾਵਾਂ ਨਾਲ ਜੁੜੇ ਮਾਮਲਿਆਂ ਵਿੱਚ ਤੁਰੰਤ ਅਤੇ ਸੰਵੇਦਨਸ਼ੀਲ ਕਾਰਵਾਈ ਕਰਨ ਦੀ ਲੋੜ ਉੱਤੇ ਜ਼ੋਰ ਦਿੱਤਾ। ਉਨ੍ਹਾਂ ਮਹਿਲਾ ਜਨ ਸੁਣਵਾਈ ਦੌਰਾਨ ਰੂਪਨਗਰ ਅਤੇ ਮੋਹਾਲੀ ਨਾਲ ਸੰਬੰਧਿਤ ਲਗਭਗ 40 ਮਾਮਲਿਆਂ ਦੀ ਸਮੀਖਿਆ ਕੀਤੀ ਅਤੇ ਪੁਲਿਸ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਨਿਰਧਾਰਿਤ ਸਮੇਂ ਅੰਦਰ ਐਕਸ਼ਨ ਟੇਕਨ ਰਿਪੋਰਟਾਂ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ। ਜਿਨ੍ਹਾਂ ਮਾਮਲਿਆਂ ਵਿੱਚ ਐਫਆਈਆਰ ਦਰਜ ਨਹੀਂ ਹੋਈ ਸੀ, ਉਨ੍ਹਾਂ ਵਿੱਚ ਤੁਰੰਤ ਕਾਰਵਾਈ ਕਰਨ ਲਈ ਕਿਹਾ ਗਿਆ।

ਚੇਅਰਪਰਸਨ ਨੇ ਕਿਹਾ ਕਿ ਸ਼ਿਕਾਇਤ ਲੈ ਕੇ ਆਉਣ ਵਾਲੀਆਂ ਮਹਿਲਾਵਾਂ ਅਕਸਰ ਮਾਨਸਿਕ ਤਣਾਅ ਵਿੱਚ ਹੁੰਦੀਆਂ ਹਨ, ਇਸ ਲਈ ਉਨ੍ਹਾਂ ਨਾਲ ਹਮਦਰਦੀ ਅਤੇ ਆਦਰ ਨਾਲ ਪੇਸ਼ ਆਉਣਾ ਹਰ ਅਧਿਕਾਰੀ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਨੇ ਘਰੇਲੂ ਵਿਵਾਦਾਂ ਦੇ ਮਾਮਲਿਆਂ ਵਿੱਚ ਕੌਂਸਲਿੰਗ ਰਾਹੀਂ ਸੁਚੱਜੇ ਹੱਲ ਦੀ ਵਕਾਲਤ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਨੇ ਰੂਪਨਗਰ ਜੇਲ੍ਹ ਦਾ ਨਿਰੀਖਣ ਕਰਦਿਆਂ ਮਹਿਲਾ ਕੈਦੀਆਂ ਅਤੇ ਉਨ੍ਹਾਂ ਦੇ ਬੱਚਿਆਂ ਲਈ ਉਪਲਬਧ ਸਹੂਲਤਾਂ ਦਾ ਜਾਇਜ਼ਾ ਲਿਆ।

ਪੋਸ਼ ਐਕਟ ਸਬੰਧੀ ਵਰਕਸ਼ਾਪ ਦੌਰਾਨ ਵਿਜਯਾ ਰਹਾਟਕਾਰ ਨੇ ਸੰਸਥਾਵਾਂ ਵਿੱਚ ਪਾਰਦਰਸ਼ਤਾ, ਨਿਯਮਿਤ ਆਡਿਟ ਅਤੇ ਸਮੇਂ ਸਿਰ ਰਿਪੋਰਟਿੰਗ ਦੀ ਮਹੱਤਤਾ ਉੱਤੇ ਜ਼ੋਰ ਦਿੱਤਾ। ਸਮੀਖਿਆ ਮੀਟਿੰਗ ਦੌਰਾਨ ਉਨ੍ਹਾਂ ਪੰਜਾਬ ਵਿੱਚ ਵੱਧ ਰਹੇ ਐਨਆਰਆਈ ਵਿਆਹ ਧੋਖਾਧੜੀ ਦੇ ਮਾਮਲਿਆਂ ’ਤੇ ਚਿੰਤਾ ਜਤਾਉਂਦਿਆਂ ਕਿਹਾ ਕਿ ਹਜ਼ਾਰਾਂ ਮਹਿਲਾਵਾਂ ਇਸ ਸਮੱਸਿਆ ਦਾ ਸ਼ਿਕਾਰ ਹੋ ਚੁੱਕੀਆਂ ਹਨ। ਉਨ੍ਹਾਂ ਨੇ ਜਾਂਚ ਪ੍ਰਕਿਰਿਆ ਨੂੰ ਤੇਜ਼ ਕਰਨ, ਵੱਖ-ਵੱਖ ਏਜੰਸੀਆਂ ਵਿਚਕਾਰ ਤਾਲਮੇਲ ਵਧਾਉਣ ਅਤੇ ਪੀੜਤ ਮਹਿਲਾਵਾਂ ਨੂੰ ਜਲਦੀ ਇਨਸਾਫ਼ ਦਿਵਾਉਣ ਲਈ ਪ੍ਰਭਾਵਸ਼ਾਲੀ ਕਦਮ ਚੁੱਕਣ ਦੀ ਲੋੜ ਉੱਤੇ ਜ਼ੋਰ ਦਿੱਤਾ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.