IMG-LOGO
ਹੋਮ ਪੰਜਾਬ, ਰਾਸ਼ਟਰੀ, 20 ਜੂਨ ਤੋਂ ਤਿੰਨ ਦਿਨਾਂ ਪੰਜਾਬ ਦੌਰੇ ’ਤੇ BJP ਦੇ...

20 ਜੂਨ ਤੋਂ ਤਿੰਨ ਦਿਨਾਂ ਪੰਜਾਬ ਦੌਰੇ ’ਤੇ BJP ਦੇ ਕੌਮੀ ਪ੍ਰਧਾਨ ਨਿਤਿਨ ਨਬੀਨ, ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਣਗੇ ਨਤਮਸਤਕ; ਲੁਧਿਆਣਾ ‘ਚ ਚੋਣੀ ਰਣਨੀਤੀ ‘ਤੇ...

Admin User - Jun 18, 2026 06:19 PM
IMG

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ 20 ਤੋਂ 22 ਜੂਨ ਤੱਕ ਪੰਜਾਬ ਦੇ ਤਿੰਨ ਦਿਨਾਂ ਦੌਰੇ ‘ਤੇ ਰਹਿਣਗੇ। ਇਸ ਦੌਰੇ ਦੌਰਾਨ ਉਹ ਧਾਰਮਿਕ, ਰਾਸ਼ਟਰੀ ਅਤੇ ਸੰਗਠਨਾਤਮਕ ਪ੍ਰੋਗਰਾਮਾਂ ਵਿੱਚ ਹਿੱਸਾ ਲੈਣ ਦੇ ਨਾਲ-ਨਾਲ ਪੰਜਾਬ ਵਿੱਚ ਪਾਰਟੀ ਦੀਆਂ ਆਗਾਮੀ ਚੋਣੀ ਤਿਆਰੀਆਂ ਦੀ ਵੀ ਸਮੀਖਿਆ ਕਰਨਗੇ।

ਦੌਰੇ ਦੀ ਸ਼ੁਰੂਆਤ 20 ਜੂਨ ਨੂੰ ਅੰਮ੍ਰਿਤਸਰ ਤੋਂ ਹੋਵੇਗੀ, ਜਿੱਥੇ ਨਿਤਿਨ ਨਬੀਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕ ਕੇ ਆਸ਼ੀਰਵਾਦ ਪ੍ਰਾਪਤ ਕਰਨਗੇ। ਇਸ ਤੋਂ ਬਾਅਦ ਉਹ ਜਲ੍ਹਿਆਂਵਾਲਾ ਬਾਗ਼ ਪਹੁੰਚ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨਗੇ ਅਤੇ ਅੰਮ੍ਰਿਤਸਰ ਵਿੱਚ ਪਾਰਟੀ ਨਾਲ ਸੰਬੰਧਿਤ ਵੱਖ-ਵੱਖ ਮੀਟਿੰਗਾਂ ਵਿੱਚ ਸ਼ਾਮਲ ਹੋਣਗੇ।

21 ਜੂਨ ਨੂੰ ਅੰਤਰਰਾਸ਼ਟਰੀ ਯੋਗਾ ਦਿਵਸ ਮੌਕੇ ਉਹ ਅਟਾਰੀ-ਵਾਘਾ ਸਰਹੱਦ ‘ਤੇ ਬੀਐਸਐਫ ਦੇ ਜਵਾਨਾਂ ਨਾਲ ਯੋਗ ਅਭਿਆਸ ਕਰਨਗੇ। ਇਸ ਉਪਰੰਤ ਉਹ ਜਲੰਧਰ ਅਤੇ ਫਿਰ ਲੁਧਿਆਣਾ ਪਹੁੰਚਣਗੇ, ਜਿੱਥੇ ਪਾਰਟੀ ਵਰਕਰਾਂ ਵੱਲੋਂ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਜਾਵੇਗਾ। ਲੁਧਿਆਣਾ ਵਿੱਚ ਉਹ ਕਈ ਸੰਗਠਨਾਤਮਕ ਮੀਟਿੰਗਾਂ ਅਤੇ ਰਣਨੀਤਿਕ ਚਰਚਾਵਾਂ ਦੀ ਅਗਵਾਈ ਕਰਨਗੇ।

ਦੌਰੇ ਦੇ ਆਖ਼ਰੀ ਦਿਨ 22 ਜੂਨ ਨੂੰ ਨਿਤਿਨ ਨਬੀਨ ਭਾਜਪਾ ਦੇ ਵੱਖ-ਵੱਖ ਮੋਰਚਿਆਂ, ਸੈੱਲਾਂ, ਜ਼ਿਲ੍ਹਾ ਅਤੇ ਮੰਡਲ ਪੱਧਰ ਦੇ ਆਗੂਆਂ ਨਾਲ ਵਿਸ਼ੇਸ਼ ਸਮੀਖਿਆ ਬੈਠਕ ਕਰਨਗੇ। ਇਸ ਬੈਠਕ ਦੌਰਾਨ ਪੰਜਾਬ ਵਿੱਚ ਪਾਰਟੀ ਦੇ ਵਿਸਥਾਰ, ਬੂਥ ਪੱਧਰੀ ਮਜ਼ਬੂਤੀ ਅਤੇ ਆਉਣ ਵਾਲੀਆਂ ਚੋਣਾਂ ਲਈ ਰਣਨੀਤੀ ‘ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।

ਇਸ ਦੌਰੇ ਨੂੰ ਲੈ ਕੇ ਪੰਜਾਬ ਭਾਜਪਾ ਵੱਲੋਂ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਲੁਧਿਆਣਾ ਵਿੱਚ ਹੋਈ ਇੱਕ ਅਹਿਮ ਮੀਟਿੰਗ ਦੌਰਾਨ ਸੂਬਾ ਸੰਗਠਨ ਮੰਤਰੀ ਸ਼੍ਰੀਨਿਵਾਸੁਲੂ, ਜਨਰਲ ਸਕੱਤਰ ਅਨਿਲ ਸਰੀਨ, ਮੀਤ ਪ੍ਰਧਾਨ ਜਤਿੰਦਰ ਮਿੱਤਲ ਅਤੇ ਕੈਸ਼ੀਅਰ ਗੁਰਦੇਵ ਸ਼ਰਮਾ ਦੇਬੀ ਸਮੇਤ ਕਈ ਆਗੂਆਂ ਨੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਵਰਕਰਾਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ।

ਭਾਜਪਾ ਆਗੂਆਂ ਦਾ ਮੰਨਣਾ ਹੈ ਕਿ ਰਾਸ਼ਟਰੀ ਪ੍ਰਧਾਨ ਦਾ ਇਹ ਦੌਰਾ ਪੰਜਾਬ ਵਿੱਚ ਪਾਰਟੀ ਸੰਗਠਨ ਨੂੰ ਨਵੀਂ ਤਾਕਤ ਅਤੇ ਦਿਸ਼ਾ ਦੇਵੇਗਾ, ਜਿਸ ਨਾਲ ਵਰਕਰਾਂ ਵਿੱਚ ਜੋਸ਼ ਵਧੇਗਾ ਅਤੇ ਆਉਣ ਵਾਲੇ ਸਮੇਂ ਵਿੱਚ ਭਾਜਪਾ ਆਪਣੀ ਜ਼ਮੀਨੀ ਪਕੜ ਹੋਰ ਮਜ਼ਬੂਤ ਕਰ ਸਕੇਗੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.