IMG-LOGO
ਹੋਮ ਪੰਜਾਬ: ਸੰਗਰੂਰ 'ਚ 24 ਸਾਲਾ ਨੌਜਵਾਨ ਕੁੜੀ ਦੀ ਰਹੱਸਮਈ ਮੌਤ, ਧੂਰੀ...

ਸੰਗਰੂਰ 'ਚ 24 ਸਾਲਾ ਨੌਜਵਾਨ ਕੁੜੀ ਦੀ ਰਹੱਸਮਈ ਮੌਤ, ਧੂਰੀ ਰੋਡ ਪੁੱਲ ਹੇਠੋਂ ਮਿਲੀ ਲਾਸ਼; ਪੁਲਿਸ ਵੱਲੋਂ ਜਾਂਚ ਜਾਰੀ

Admin User - Jun 18, 2026 08:06 PM
IMG

ਸੰਗਰੂਰ ਸ਼ਹਿਰ ਵਿੱਚ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਧੂਰੀ ਰੋਡ ਪੁੱਲ ਦੇ ਹੇਠਾਂ ਇੱਕ 24 ਸਾਲਾ ਨੌਜਵਾਨ ਕੁੜੀ ਦੀ ਲਾਸ਼ ਮਿਲੀ। ਘਟਨਾ ਦੀ ਜਾਣਕਾਰੀ ਮਿਲਦੇ ਹੀ ਸੰਗਰੂਰ ਪੁਲਿਸ ਦੇ ਉੱਚ ਅਧਿਕਾਰੀ ਅਤੇ ਫੋਰੈਂਸਿਕ ਟੀਮ ਮੌਕੇ 'ਤੇ ਪਹੁੰਚ ਗਏ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।

ਪੁਲਿਸ ਵੱਲੋਂ ਮੌਕੇ ਦਾ ਜਾਇਜ਼ਾ ਲੈ ਕੇ ਸਬੂਤ ਇਕੱਠੇ ਕੀਤੇ ਗਏ। ਇਸ ਦੌਰਾਨ ਮ੍ਰਿਤਕਾ ਦੇ ਪਰਿਵਾਰਕ ਮੈਂਬਰ ਵੀ ਘਟਨਾ ਸਥਾਨ 'ਤੇ ਪਹੁੰਚੇ, ਜਿੱਥੇ ਉਨ੍ਹਾਂ ਦਾ ਰੋ-ਰੋ ਕੇ ਬੁਰਾ ਹਾਲ ਸੀ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਲੜਕੀ ਬੀਤੀ ਰਾਤ ਤੋਂ ਘਰ ਨਹੀਂ ਪਰਤੀ ਸੀ ਅਤੇ ਅੱਜ ਸਵੇਰੇ ਫੋਨ ਰਾਹੀਂ ਉਨ੍ਹਾਂ ਨੂੰ ਇਸ ਦੁਖਦਾਈ ਘਟਨਾ ਬਾਰੇ ਜਾਣਕਾਰੀ ਮਿਲੀ।

ਡੀਐਸਪੀ ਆਰ ਦਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਮਾਮਲਾ ਖੁਦਕੁਸ਼ੀ ਨਾਲ ਸੰਬੰਧਿਤ ਜਾਪਦਾ ਹੈ, ਪਰ ਮੌਤ ਦੇ ਅਸਲ ਕਾਰਨਾਂ ਬਾਰੇ ਪੋਸਟਮਾਰਟਮ ਰਿਪੋਰਟ ਅਤੇ ਵਿਸਥਾਰਪੂਰਵਕ ਜਾਂਚ ਤੋਂ ਬਾਅਦ ਹੀ ਸਪੱਸ਼ਟ ਤੌਰ 'ਤੇ ਕੁਝ ਕਿਹਾ ਜਾ ਸਕੇਗਾ।

ਮ੍ਰਿਤਕਾ ਦੀ ਦੇਹ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਸੰਗਰੂਰ ਦੀ ਮੋਰਚਰੀ ਵਿੱਚ ਭੇਜ ਦਿੱਤਾ ਗਿਆ ਹੈ। ਪੁਲਿਸ ਵੱਲੋਂ ਹਰ ਪੱਖ ਨੂੰ ਧਿਆਨ ਵਿੱਚ ਰੱਖਦੇ ਹੋਏ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਜਾਂਚ ਦੌਰਾਨ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ 'ਤੇ ਅਗਲੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.