IMG-LOGO
ਹੋਮ ਪੰਜਾਬ: ਗੁਰਦੁਆਰਾ ਦਮਦਮਾ ਸਾਹਿਬ ਭਿੰਡੀ ਔਲਖ ਦੇ ਮੁੱਖ ਸੇਵਾਦਾਰ ਬਾਬਾ ਮੁਖਤਾਰ...

ਗੁਰਦੁਆਰਾ ਦਮਦਮਾ ਸਾਹਿਬ ਭਿੰਡੀ ਔਲਖ ਦੇ ਮੁੱਖ ਸੇਵਾਦਾਰ ਬਾਬਾ ਮੁਖਤਾਰ ਸਿੰਘ ਦਾ ਦੇਹਾਂਤ, ਇਲਾਕੇ 'ਚ ਸੋਗ ਦੀ ਲਹਿਰ

Admin User - Jun 18, 2026 08:58 PM
IMG

ਇਤਿਹਾਸਕ ਗੁਰਧਾਮ ਗੁਰਦੁਆਰਾ ਦਮਦਮਾ ਸਾਹਿਬ ਭਿੰਡੀ ਔਲਖ ਦੇ ਮੁੱਖ ਸੇਵਾਦਾਰ ਬਾਬਾ ਮੁਖਤਾਰ ਸਿੰਘ ਦਾ ਇੱਕ ਦਰਦਨਾਕ ਹਾਦਸੇ ਦੌਰਾਨ ਦੇਹਾਂਤ ਹੋ ਜਾਣ ਦੀ ਖ਼ਬਰ ਨਾਲ ਸਮੂਹ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਬਾਬਾ ਜੀ ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਨਾਲ ਸਬੰਧਤ ਇਸ ਪਵਿੱਤਰ ਅਸਥਾਨ 'ਤੇ ਲੰਬੇ ਸਮੇਂ ਤੋਂ ਨਿਸ਼ਕਾਮ ਸੇਵਾ ਨਿਭਾ ਰਹੇ ਸਨ ਅਤੇ ਸੰਗਤਾਂ ਵਿੱਚ ਉਨ੍ਹਾਂ ਨੂੰ ਵਿਸ਼ੇਸ਼ ਸਤਿਕਾਰ ਪ੍ਰਾਪਤ ਸੀ।

ਪ੍ਰਾਪਤ ਜਾਣਕਾਰੀ ਅਨੁਸਾਰ ਬਾਬਾ ਮੁਖਤਾਰ ਸਿੰਘ ਆਪਣੇ ਕੁਝ ਸਾਥੀਆਂ ਨਾਲ ਪਿੰਡ ਡਗਤੂਤ ਵਿਖੇ ਇੱਕ ਪੁਰਾਣੀ ਇਮਾਰਤ ਨੂੰ ਢਾਹੁਣ ਦੇ ਕੰਮ ਵਿੱਚ ਰੁੱਝੇ ਹੋਏ ਸਨ। ਇਸ ਦੌਰਾਨ ਅਚਾਨਕ ਇਮਾਰਤ ਦਾ ਲੈਂਟਰ ਡਿੱਗ ਪਿਆ, ਜਿਸ ਹੇਠਾਂ ਆਉਣ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਮੌਕੇ 'ਤੇ ਮੌਜੂਦ ਲੋਕਾਂ ਵੱਲੋਂ ਉਨ੍ਹਾਂ ਨੂੰ ਤੁਰੰਤ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ, ਪਰ ਡਾਕਟਰਾਂ ਦੀਆਂ ਕੋਸ਼ਿਸ਼ਾਂ ਦੇ ਬਾਵਜੂਦ ਉਨ੍ਹਾਂ ਦੀ ਜਾਨ ਨਾ ਬਚ ਸਕੀ। ਇਸ ਹਾਦਸੇ ਵਿੱਚ ਇੱਕ ਹੋਰ ਨੌਜਵਾਨ ਦੀ ਵੀ ਮੌਤ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ।

ਬਾਬਾ ਮੁਖਤਾਰ ਸਿੰਘ ਨੇ ਆਪਣਾ ਸਮੁੱਚਾ ਜੀਵਨ ਗੁਰੂ ਘਰ ਦੀ ਸੇਵਾ, ਸੰਗਤਾਂ ਦੀ ਭਲਾਈ ਅਤੇ ਗੁਰਮਤਿ ਦੇ ਪ੍ਰਚਾਰ ਨੂੰ ਸਮਰਪਿਤ ਕੀਤਾ ਹੋਇਆ ਸੀ। ਉਨ੍ਹਾਂ ਦੀ ਸਾਦਗੀ, ਨਿਮਰਤਾ ਅਤੇ ਸੇਵਾ-ਸਿਮਰਨ ਵਾਲੀ ਜੀਵਨ ਸ਼ੈਲੀ ਕਾਰਨ ਉਹ ਧਾਰਮਿਕ ਅਤੇ ਸਮਾਜਿਕ ਖੇਤਰ ਵਿੱਚ ਇੱਕ ਪ੍ਰੇਰਣਾਦਾਇਕ ਸ਼ਖਸੀਅਤ ਵਜੋਂ ਜਾਣੇ ਜਾਂਦੇ ਸਨ।

ਉਨ੍ਹਾਂ ਦੇ ਅਚਾਨਕ ਵਿਛੋੜੇ 'ਤੇ ਵੱਖ-ਵੱਖ ਧਾਰਮਿਕ ਜਥੇਬੰਦੀਆਂ, ਸਮਾਜਿਕ ਸੰਸਥਾਵਾਂ, ਸਿਆਸੀ ਆਗੂਆਂ ਅਤੇ ਇਲਾਕੇ ਦੀਆਂ ਸੰਗਤਾਂ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਸਾਰਿਆਂ ਨੇ ਪਰਿਵਾਰਕ ਮੈਂਬਰਾਂ ਅਤੇ ਸੰਗਤ ਨਾਲ ਹਮਦਰਦੀ ਪ੍ਰਗਟ ਕਰਦਿਆਂ ਅਕਾਲ ਪੁਰਖ ਅੱਗੇ ਵਿਛੜੀ ਰੂਹ ਦੀ ਸ਼ਾਂਤੀ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਲਈ ਅਰਦਾਸ ਕੀਤੀ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.