IMG-LOGO
ਹੋਮ ਪੰਜਾਬ: ਜ਼ੀਰਕਪੁਰ 'ਚ 15 ਸਾਲਾ ਨਾਬਾਲਗ ਨਾਲ ਜਬਰ-ਜ਼ਨਾਹ ਦਾ ਦੋਸ਼, ਡਾਕਟਰ...

ਜ਼ੀਰਕਪੁਰ 'ਚ 15 ਸਾਲਾ ਨਾਬਾਲਗ ਨਾਲ ਜਬਰ-ਜ਼ਨਾਹ ਦਾ ਦੋਸ਼, ਡਾਕਟਰ ਕਲੀਨਿਕ ਬੰਦ ਕਰਕੇ ਫ਼ਰਾਰ; ਪੋਕਸੋ ਐਕਟ ਤਹਿਤ ਕੇਸ ਦਰਜ

Admin User - Jun 18, 2026 09:17 PM
IMG

ਮੋਹਾਲੀ ਜ਼ਿਲ੍ਹੇ ਦੇ ਜ਼ੀਰਕਪੁਰ ਇਲਾਕੇ ਵਿੱਚ ਇੱਕ 15 ਸਾਲਾ ਨਾਬਾਲਗ ਲੜਕੀ ਨਾਲ ਕਥਿਤ ਤੌਰ ‘ਤੇ ਜਬਰ-ਜ਼ਿਨਾਹ ਕੀਤੇ ਜਾਣ ਦਾ ਗੰਭੀਰ ਮਾਮਲਾ ਸਾਹਮਣੇ ਆਇਆ ਹੈ। ਦੋਸ਼ ਇੱਕ ਸਥਾਨਕ ਕਲੀਨਿਕ ਚਲਾਉਣ ਵਾਲੇ ਡਾਕਟਰ ਆਰ. ਕੇ. ਤਿਵਾਰੀ (45) ‘ਤੇ ਲੱਗੇ ਹਨ, ਜਿਸ ਦੇ ਵਿਰੁੱਧ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ, ਨਾਬਾਲਗ ਲੜਕੀ ਸਿਹਤ ਸੰਬੰਧੀ ਸਮੱਸਿਆ ਕਾਰਨ ਇਲਾਜ ਲਈ ਡਾਕਟਰ ਦੇ ਕਲੀਨਿਕ ‘ਤੇ ਗਈ ਸੀ। ਪਰਿਵਾਰ ਵੱਲੋਂ ਦਿੱਤੀ ਸ਼ਿਕਾਇਤ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਡਾਕਟਰ ਨੇ ਇਲਾਜ ਦੇ ਬਹਾਨੇ ਉਸ ਨਾਲ ਜਬਰ-ਜ਼ਿਨਾਹ ਕੀਤਾ। ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਮੁਲਜ਼ਮ ਖ਼ਿਲਾਫ਼ ਭਾਰਤੀ ਨਿਆਏ ਸੰਹਿਤਾ ਦੀ ਧਾਰਾ 64(2) ਅਤੇ ਪੋਕਸੋ ਐਕਟ ਤਹਿਤ ਕੇਸ ਦਰਜ ਕਰ ਲਿਆ।

ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਪੀੜਤਾ ਦਾ ਮੈਡੀਕਲ ਮੁਆਇਨਾ ਕਰਵਾਇਆ ਗਿਆ ਹੈ ਅਤੇ ਰਿਪੋਰਟ ਦੀ ਉਡੀਕ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਮੁਲਜ਼ਮ ਵਾਰਦਾਤ ਤੋਂ ਬਾਅਦ ਆਪਣਾ ਕਲੀਨਿਕ ਬੰਦ ਕਰਕੇ ਫ਼ਰਾਰ ਹੋ ਗਿਆ, ਜਿਸ ਦੀ ਗ੍ਰਿਫ਼ਤਾਰੀ ਲਈ ਪੁਲਿਸ ਵੱਲੋਂ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ।

ਜਾਂਚ ਦੌਰਾਨ ਇਹ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਆਰ. ਕੇ. ਤਿਵਾਰੀ ਕੋਲ ਡਾਕਟਰੀ ਪੇਸ਼ਾ ਕਰਨ ਲਈ ਲੋੜੀਂਦੀ ਡਿਗਰੀ ਅਤੇ ਕਾਨੂੰਨੀ ਮਨਜ਼ੂਰੀ ਸੀ ਜਾਂ ਨਹੀਂ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੇ ਹਰ ਪੱਖ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਮੁਲਜ਼ਮ ਨੂੰ ਜਲਦ ਕਾਬੂ ਕਰ ਲਿਆ ਜਾਵੇਗਾ।

ਇਸ ਘਟਨਾ ਨੇ ਇਲਾਕੇ ਵਿੱਚ ਚਿੰਤਾ ਦਾ ਮਾਹੌਲ ਪੈਦਾ ਕਰ ਦਿੱਤਾ ਹੈ ਅਤੇ ਲੋਕਾਂ ਨੇ ਦੋਸ਼ੀ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.