IMG-LOGO
ਹੋਮ ਪੰਜਾਬ: ਸ੍ਰੀ ਅਕਾਲ ਤਖਤ ਸਾਹਿਬ ਬਾਰੇ CM ਮਾਨ ਦੇ ਬਿਆਨ 'ਤੇ...

ਸ੍ਰੀ ਅਕਾਲ ਤਖਤ ਸਾਹਿਬ ਬਾਰੇ CM ਮਾਨ ਦੇ ਬਿਆਨ 'ਤੇ ਅਕਾਲੀ ਦਲ ਦਾ ਵਿਰੋਧ, ਧਾਰਮਿਕ ਭਾਵਨਾਵਾਂ ਠੇਸ ਪਹੁੰਚਾਉਣ ਦਾ ਲਾਇਆ ਦੋਸ਼

Admin User - Jun 19, 2026 09:32 PM
IMG

ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੀ ਅਹਿਮ ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਥਾਰਟੀ ਸਬੰਧੀ ਦਿੱਤੇ ਗਏ ਬਿਆਨਾਂ ਦੀ ਸਖ਼ਤ ਨਿੰਦਾ ਕੀਤੀ ਗਈ। ਪਾਰਟੀ ਨੇ ਦੋਸ਼ ਲਗਾਇਆ ਕਿ ਮੁੱਖ ਮੰਤਰੀ ਦੇ ਰਵੱਈਏ ਕਾਰਨ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ ਅਤੇ ਸਿੱਖ ਕੌਮ ਵਿੱਚ ਬੇਲੋੜੀ ਵੰਡ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।


ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਹੋਈ ਇਸ ਮੀਟਿੰਗ ਵਿੱਚ ਪਾਸ ਕੀਤੇ ਗਏ ਮਤੇ ਰਾਹੀਂ ਮੁੱਖ ਮੰਤਰੀ ਤੋਂ ਤੁਰੰਤ ਅਸਤੀਫ਼ੇ ਦੀ ਮੰਗ ਕੀਤੀ ਗਈ। ਅਕਾਲੀ ਆਗੂਆਂ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਦਿੱਤੇ ਗਏ ਹੁਕਮਾਂ ਅਤੇ ਫੋਰੈਂਸਿਕ ਜਾਂਚ ਦੀ ਰਿਪੋਰਟ ਤੋਂ ਬਾਅਦ ਵੀ ਮੁੱਖ ਮੰਤਰੀ ਆਪਣੇ ਉੱਤੇ ਲੱਗੇ ਦੋਸ਼ਾਂ ਤੋਂ ਬਚਣ ਦੀ ਕੋਸ਼ਿਸ਼ ਕਰ ਰਹੇ ਹਨ, ਜੋ ਕਿ ਗੰਭੀਰ ਮਾਮਲਾ ਹੈ।


ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਵੀਡੀਓ ਨੂੰ ਅਸਲੀ ਕਰਾਰ ਦਿੱਤਾ ਹੈ, ਜਿਸ ਤੋਂ ਬਾਅਦ ਮੁੱਖ ਮੰਤਰੀ ਲਈ ਆਪਣੇ ਅਹੁਦੇ 'ਤੇ ਬਣੇ ਰਹਿਣਾ ਨੈਤਿਕ ਤੌਰ 'ਤੇ ਠੀਕ ਨਹੀਂ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਵੀ ਵਿਚਾਰ-ਵਟਾਂਦਰਾ ਕੀਤਾ ਗਿਆ, ਜਿਨ੍ਹਾਂ ਨੇ ਦੋਸ਼ ਲਗਾਇਆ ਕਿ ਪਹਿਲਾਂ ਵੀਡੀਓ ਨੂੰ ਏਆਈ ਨਾਲ ਬਣੀ ਦੱਸ ਕੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ।


ਮੀਟਿੰਗ ਦੌਰਾਨ ਪਾਰਟੀ ਦੇ ਜਥੇਬੰਦਕ ਢਾਂਚੇ ਦੀ ਸਮੀਖਿਆ ਵੀ ਕੀਤੀ ਗਈ ਅਤੇ ਫੈਸਲਾ ਲਿਆ ਗਿਆ ਕਿ ਅਗਲੇ 15 ਦਿਨਾਂ ਵਿੱਚ ਬੂਥ ਪੱਧਰ ਤੱਕ ਸੰਗਠਨ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਇਸ ਦੇ ਨਾਲ ਹੀ ਵਰਕਿੰਗ ਕਮੇਟੀ ਨੇ ਸੂਬੇ ਵਿੱਚ ਕਾਨੂੰਨ-ਵਿਵਸਥਾ ਦੀ ਸਥਿਤੀ ਅਤੇ ਵਿਰੋਧ ਪ੍ਰਦਰਸ਼ਨਾਂ ਦੌਰਾਨ ਪੁਲਿਸ ਵੱਲੋਂ ਕੀਤੇ ਜਾ ਰਹੇ ਲਾਠੀਚਾਰਜਾਂ 'ਤੇ ਵੀ ਚਿੰਤਾ ਜਤਾਈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.