IMG-LOGO
ਹੋਮ ਪੰਜਾਬ: ਭਗਵੰਤ ਮਾਨ ਸਰਕਾਰ ਦੇ 1076 ਡੋਰਸਟੈਪ ਡਿਲੀਵਰੀ ਸਿਸਟਮ ਨੇ ਨਾਗਰਿਕ...

ਭਗਵੰਤ ਮਾਨ ਸਰਕਾਰ ਦੇ 1076 ਡੋਰਸਟੈਪ ਡਿਲੀਵਰੀ ਸਿਸਟਮ ਨੇ ਨਾਗਰਿਕ ਸੇਵਾਵਾਂ ਵਿੱਚ ਲਿਆਂਦਾ ਵੱਡਾ ਬਦਲਾਅ - ਅੰਕੜੇ ਬੋਲਦੇ ਨੇ ਪੜੋ ਕਿੰਨੇ ਲੱਖ ਲੋਕਾਂ ਨੇ ਇਸ...

Admin User - Jun 21, 2026 08:58 AM
IMG

ਚੰਡੀਗੜ੍ਹ; ‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਯੋਜਨਾ ਤਹਿਤ 1076 ਹੈਲਪਲਾਈਨ ਅਤੇ ਡੋਰਸਟੈਪ ਡਿਲੀਵਰੀ ਪ੍ਰਣਾਲੀ ਨਾਗਰਿਕਾਂ ਤੱਕ ਸਰਕਾਰੀ ਸੇਵਾਵਾਂ ਪਹੁੰਚਾਉਣ ਦੇ ਢੰਗ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆ ਰਹੀ ਹੈ। ਇਸ ਸਕੀਮ ਨੇ ਸੇਵਾਵਾਂ ਦੇਣ ਵਿੱਚ ਹੋਣ ਵਾਲੀ ਦੇਰੀ ਨੂੰ ਘਟਾਇਆ ਹੈ, ਲੋਕਾਂ ਦੀ ਵਿਚੋਲਿਆਂ ਵੱਲੋਂ ਕੀਤੀ ਜਾਂਦੀ ਲੁੱਟ ਘਸੁੱਟ ਖਤਮ ਕੀਤੀ ਹੈ। ਅਤੇ ਸੁਵਿਧਾਵਾਂ  ਨੂੰ ਹੋਰ ਪਾਰਦਰਸ਼ੀ, ਜਵਾਬਦੇਹ ਅਤੇ ਲੋਕ-ਪੱਖੀ ਬਣਾਇਆ ਹੈ।

ਪੰਜਾਬ ਸਰਕਾਰ ਦੇ ਅੰਕੜੇ ਬੋਲਦੇ ਹਨ ਕਿ ਸ਼ੁਰੂ ਕੀਤੀ ਗਈ ਤਕਨਾਲੋਜੀ-ਆਧਾਰਿਤ ਇਸ ਪ੍ਰਣਾਲੀ ਰਾਹੀਂ ਹੁਣ ਤੱਕ 3.10 ਲੱਖ ਤੋਂ ਵੱਧ ਸੇਵਾਵਾਂ ਨਾਗਰਿਕਾਂ ਤੱਕ ਪਹੁੰਚਾਈਆਂ ਜਾ ਚੁੱਕੀਆਂ ਹਨ। ਵੱਖ-ਵੱਖ ਵਿਭਾਗਾਂ ਵਿੱਚ ਲੰਬਿਤ ਮਾਮਲਿਆਂ ਦੀ ਦਰ ਘਟ ਕੇ ਕੇਵਲ 0.33 ਫੀਸਦੀ ਰਹਿ ਗਈ ਹੈ।


ਹੁਣ ਨਾਗਰਿਕ 1076 ਹੈਲਪਲਾਈਨ 'ਤੇ ਕਾਲ ਕਰਕੇ ਜਾਂ ਵਟਸਐਪ, ਆਨਲਾਈਨ ਪੋਰਟਲ ਅਤੇ ਸੇਵਾ ਕੇਂਦਰਾਂ ਰਾਹੀਂ ਅਪਾਇੰਟਮੈਂਟ ਬੁੱਕ ਕਰਕੇ 437 ਸਰਕਾਰੀ ਸੇਵਾਵਾਂ ਦਾ ਲਾਭ ਲੈ ਸਕਦੇ ਹਨ। ਅਪਾਇੰਟਮੈਂਟ ਤੈਅ ਹੋਣ ਤੋਂ ਬਾਅਦ ਸਿਖਲਾਈ ਪ੍ਰਾਪਤ ਡੋਰਸਟੈਪ ਡਿਲੀਵਰੀ ਆਪਰੇਟਰ ਨਾਗਰਿਕਾਂ ਦੇ ਘਰ ਪਹੁੰਚ ਕੇ  ਲੋੜੀਂਦੇ ਦਸਤਾਵੇਜ਼ ਇਕੱਠੇ ਕਰਦੇ ਹਨ, ਅਰਜ਼ੀਆਂ ਮੌਕੇ ਤੇ ਆਨ ਲਾਈਨ ਖੁਦ ਭਰਦੇ ਹਨ ਅਤੇ ਜਿਸ ਨਾਲ ਨਾਗਰਿਕਾਂ ਦੀ ਸਰਕਾਰੀ ਦਫਤਰਾਂ ਵਿੱਚ ਉਪਰੋਕਤ ਕੰਮਾਂ ਲਈ ਵਾਰ ਵਾਰ ਚੱਕਰ ਲਗਾ ਕੇ ਖੱਜਲ ਖ਼ੁਆਰੀ ਤੋਂ ਲੋਕਾਂ ਨੂੰ ਮੁਕਤੀ ਮਿਲੀ ਹੈ।


ਇਸ ਸਕੀਮ ਦਾ ਖ਼ਾਸ ਲਾਭ ਬਜ਼ੁਰਗਾਂ, ਦਿਵਿਆਂਗਜਨਾਂ, ਦੂਰ-ਦੁਰਾਡੇ ਖੇਤਰਾਂ ਵਿੱਚ ਰਹਿੰਦੇ ਕਿਸਾਨਾਂ, ਮਹਿਲਾਵਾਂ ਅਤੇ ਕੰਮਕਾਜੀ ਪੇਸ਼ੇਵਰਾਂ ਨੂੰ ਮਿਲਿਆ ਹੈ, ਜਿਨ੍ਹਾਂ ਨੂੰ ਪਹਿਲਾਂ ਸਰਕਾਰੀ ਸੇਵਾਵਾਂ ਪ੍ਰਾਪਤ ਕਰਨ ਲਈ ਸਮਾਂ ਅਤੇ ਪੈਸਾ ਖ਼ਰਚ ਕਰਕੇ ਦਫ਼ਤਰਾਂ ਤੱਕ ਜਾਣਾ ਪੈਂਦਾ ਸੀ ਅਤੇ ਕਈ ਵਾਰ ਵਿਚੋਲਿਆਂ ਦਾ ਸਹਾਰਾ ਵੀ ਲੈਣਾ ਪੈਂਦਾ ਸੀ।


ਇਸ ਸਕੀਮ ਦੀ ਸ਼ੁਰੂਆਤ ਤੋਂ ਹੁਣ ਤੱਕ ਡੋਰਸਟੈਪ ਡਿਲੀਵਰੀ ਪ੍ਰਣਾਲੀ ਤਹਿਤ 4.18 ਲੱਖ ਤੋਂ ਵੱਧ ਅਪਾਇੰਟਮੈਂਟਾਂ ਬੁੱਕ ਕੀਤੀਆਂ ਜਾ ਚੁੱਕੀਆਂ ਹਨ। ਨਾਗਰਿਕ ਹੁਣ ਸਰਟੀਫਿਕੇਟ ਅਤੇ ਮਨਜ਼ੂਰੀਆਂ ਐਸਐਮਐਸ, ਵਟਸਐਪ ਅਤੇ ਘਰ ਤੱਕ ਡਿਲੀਵਰੀ ਰਾਹੀਂ ਪ੍ਰਾਪਤ ਕਰ ਰਹੇ ਹਨ, ਜਿਸ ਨਾਲ ਸਰਕਾਰੀ ਸੇਵਾਵਾਂ ਹੋਰ ਸੌਖੀਆਂ ਅਤੇ ਪਹੁੰਚਯੋਗ ਬਣ ਗਈਆਂ ਹਨ।


ਇਸ ਪਹਿਲ ਦੀ ਮਦਦ ਨਾਲ ਤਸਦੀਕ (ਵੈਰੀਫਿਕੇਸ਼ਨ) ਪ੍ਰਕਿਰਿਆ ਵਿੱਚ ਵੀ ਮਹੱਤਵਪੂਰਨ ਬਦਲਾਅ ਆਇਆ ਹੈ। ਪਟਵਾਰੀਆਂ, ਨੰਬਰਦਾਰਾਂ, ਸਰਪੰਚਾਂ, ਨਗਰ ਕੌਂਸਲਰਾਂ ਅਤੇ ਵਿਭਾਗੀ ਅਧਿਕਾਰੀਆਂ ਵੱਲੋਂ ਆਨਲਾਈਨ ਤਸਦੀਕ ਦੀ ਵਿਵਸਥਾ ਨਾਲ ਕਾਗਜ਼ੀ ਕਾਰਵਾਈ ਵਿੱਚ ਕਮੀ ਆਈ ਹੈ, ਦਫ਼ਤਰਾਂ ਵਿੱਚ ਖ਼ੁਦ ਜਾਣ ਦੀ ਲੋੜ ਘਟੀ ਹੈ ਅਤੇ ਪਾਰਦਰਸ਼ਤਾ ਤੇ ਜਵਾਬਦੇਹੀ ਵਿੱਚ ਵਾਧਾ ਹੋਇਆ ਹੈ।


ਰੀਅਲ-ਟਾਈਮ ਅਰਜ਼ੀ ਟਰੈਕਿੰਗ, ਵਿਭਾਗ-ਵਾਰ ਡੈਸ਼ਬੋਰਡ, ਬੀਟ-ਵਾਰ ਨਿਗਰਾਨੀ ਅਤੇ ਲਾਭਪਾਤਰੀਆਂ ਤੋਂ ਲਈ ਜਾਣ ਵਾਲੀ ਫੀਡਬੈਕ ਨੇ ਜਵਾਬਦੇਹੀ ਨੂੰ ਹੋਰ ਮਜ਼ਬੂਤ ਕੀਤਾ ਹੈ ਅਤੇ ਸੇਵਾਵਾਂ ਦੀ ਸਮੇਂ ਸਿਰ ਡਿਲੀਵਰੀ ਯਕੀਨੀ ਬਣਾਈ ਹੈ।


 ਸੂਚਨਾ ਤਕਨੀਕ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ਤੇ ਸ਼ਾਸਨ ਨੂੰ ਹੋਰ ਪਾਰਦਰਸ਼ੀ ਅਤੇ ਜਵਾਬਦੇਹ ਬਣਾਉਣ ਲਈ ਤਕਨਾਲੋਜੀ ਦੀ ਵਰਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ, “ਤਕਨਾਲੋਜੀ ਸ਼ਾਸਨ ਦਾ ਬਦਲ ਨਹੀਂ, ਸਗੋਂ ਇਸ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਦਾ ਸਾਧਨ ਹੈ। ਅਰਜ਼ੀਆਂ ਦੀ ਰੀਅਲ-ਟਾਈਮ ਟਰੈਕਿੰਗ ਨਾਲ ਦੇਰੀ ਘਟਦੀ ਹੈ, ਅਨਿਸ਼ਚਿਤਤਾ ਘਟਦੀ ਹੈ ਅਤੇ ਨਾਗਰਿਕਾਂ ਨੂੰ ਹੋਰ ਜ਼ਿੰਮੇਵਾਰੀ ਅਤੇ ਸੰਵੇਦਨਸ਼ੀਲ ਢੰਗ ਨਾਲ ਸੇਵਾਵਾਂ ਮਿਲਦੀਆਂ ਹਨ।”


ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਨਾਗਰਿਕਾਂ ਨੂੰ ਆਮ ਸੇਵਾਵਾਂ ਲਈ ਸਰਕਾਰੀ ਦਫ਼ਤਰਾਂ ਦੇ ਵਾਰ-ਵਾਰ ਚੱਕਰ ਨਾ ਲਗਾਉਣ ਪੈਣ।


ਉਨ੍ਹਾਂ ਕਿਹਾ, “ਹਾਲ ਹੀ ਵਿੱਚ ਸਰਪੰਚਾਂ, ਨੰਬਰਦਾਰਾਂ ਅਤੇ ਨਗਰ ਕੌਂਸਲਰਾਂ ਰਾਹੀਂ ਸਰਟੀਫਿਕੇਟਾਂ ਦੀ ਆਨਲਾਈਨ ਤਸਦੀਕ ਦੀ ਸਹੂਲਤ ਸ਼ੁਰੂ ਕਰਨਾ ਕਾਗਜ਼ੀ ਕਾਰਵਾਈ ਘਟਾਉਣ, ਦਫ਼ਤਰਾਂ ਵਿੱਚ ਖ਼ੁਦ ਜਾਣ ਦੀ ਲੋੜ ਘਟਾਉਣ ਅਤੇ ਸਰਕਾਰੀ ਸੇਵਾਵਾਂ ਨੂੰ ਹੋਰ ਪਹੁੰਚਯੋਗ ਬਣਾਉਣ ਵੱਲ ਇੱਕ ਹੋਰ ਮਹੱਤਵਪੂਰਨ ਕਦਮ ਹੈ।”

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.