ਤਾਜਾ ਖਬਰਾਂ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਸ੍ਰੀ ਫ਼ਤਿਹਗੜ੍ਹ ਸਾਹਿਬ ਦੇ ਵਿਸ਼ੇਸ਼ ਦੌਰੇ 'ਤੇ ਰਹਿਣਗੇ। ਆਪਣੇ ਇਸ ਦੌਰੇ ਦੌਰਾਨ ਮੁੱਖ ਮੰਤਰੀ ਹਲਕੇ ਦੇ ਇਤਿਹਾਸਕ ਪਿੰਡ ਚਨਾਰਥਲ ਕਲਾਂ ਵਿਖੇ ਪਹੁੰਚ ਕੇ ਵੱਖ-ਵੱਖ ਨਵੇਂ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ ਅਤੇ ਇਨ੍ਹਾਂ ਨੂੰ ਜਨਤਾ ਨੂੰ ਸਮਰਪਿਤ ਕਰਨਗੇ।
ਮੁੱਖ ਮੰਤਰੀ ਦੇ ਇਸ ਦੌਰੇ ਦਾ ਮੁੱਖ ਕੇਂਦਰ ਬਿੰਦੂ ਪਿੰਡ ਚਨਾਰਥਲ ਕਲਾਂ ਵਿਖੇ ਸ਼ਾਮ 6 ਵਜੇ ਆਯੋਜਿਤ ਹੋਣ ਵਾਲੀ 'ਲੋਕ ਮਿਲਣੀ' ਹੋਵੇਗਾ।
ਇਸ 'ਲੋਕ ਮਿਲਣੀ' ਪ੍ਰੋਗਰਾਮ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਸਥਾਨਕ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨਗੇ।
ਉਹ ਇਲਾਕਾ ਨਿਵਾਸੀਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣਨਗੇ ਅਤੇ ਮੌਕੇ 'ਤੇ ਹੀ ਉਨ੍ਹਾਂ ਦੇ ਹੱਲ ਲਈ ਉਚਿਤ ਕਦਮ ਚੁੱਕਣਗੇ।
ਪ੍ਰਸ਼ਾਸਨ ਵੱਲੋਂ ਮੁੱਖ ਮੰਤਰੀ ਦੇ ਇਸ ਦੌਰੇ ਅਤੇ ਪ੍ਰੋਗਰਾਮ ਨੂੰ ਲੈ ਕੇ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।
Get all latest content delivered to your email a few times a month.