IMG-LOGO
ਹੋਮ ਪੰਜਾਬ: ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਦਾ ਜਲੰਧਰ 'ਚ ਇਤਿਹਾਸਕ...

ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਦਾ ਜਲੰਧਰ 'ਚ ਇਤਿਹਾਸਕ ਸਵਾਗਤ: ਕੰਪਨੀ ਬਾਗ ਤੋਂ ਕੱਢਿਆ ਵਿਸ਼ਾਲ ਰੋਡ ਸ਼ੋਅ, 2027 ਦੀਆਂ ਚੋਣਾਂ ਲਈ ਰਣਨੀਤੀ ਤਿਆਰ

Admin User - Jun 21, 2026 12:22 PM
IMG

ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਸ਼ਨੀਵਾਰ ਰਾਤ ਕਰੀਬ 10 ਵਜੇ ਜਲੰਧਰ ਪਹੁੰਚੇ, ਜਿੱਥੇ ਪਾਰਟੀ ਆਗੂਆਂ ਅਤੇ ਹਜ਼ਾਰਾਂ ਵਰਕਰਾਂ ਵੱਲੋਂ ਉਨ੍ਹਾਂ ਦਾ ਬੇਹੱਦ ਨਿੱਘਾ ਅਤੇ ਸ਼ਾਨਦਾਰ ਸਵਾਗਤ ਕੀਤਾ ਗਿਆ। ਇਸ ਦੌਰਾਨ ਰਾਸ਼ਟਰੀ ਪ੍ਰਧਾਨ ਦੇ ਸਵਾਗਤ ਵਿੱਚ ਸ਼ਹਿਰ ਦੇ ਇਤਿਹਾਸਕ ਸ਼੍ਰੀ ਰਾਮ ਚੌਕ (ਕੰਪਨੀ ਬਾਗ) ਤੋਂ ਲੈ ਕੇ ਭਗਵਾਨ ਵਾਲਮੀਕਿ ਚੌਕ ਤੱਕ ਇੱਕ ਵਿਸ਼ਾਲ ਅਤੇ ਇਤਿਹਾਸਕ ਰੋਡ ਸ਼ੋਅ ਕੱਢਿਆ ਗਿਆ। ਰੋਡ ਸ਼ੋਅ ਦੌਰਾਨ ਵਰਕਰਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਪੂਰੇ ਰੂਟ 'ਤੇ ਨਿਤਿਨ ਨਬੀਨ ਉੱਪਰ ਫੁੱਲਾਂ ਦੀ ਵਰਖਾ ਕੀਤੀ ਗਈ।


ਇਸ ਰੋਡ ਸ਼ੋਅ ਵਿੱਚ ਭਾਜਪਾ ਦੀ ਸਮੁੱਚੀ ਸੂਬਾ ਲੀਡਰਸ਼ਿਪ, ਸੀਨੀਅਰ ਆਗੂਆਂ ਸਮੇਤ ਦੋਆਬਾ ਖੇਤਰ ਦੇ ਜ਼ਿਲ੍ਹਾ ਅਤੇ ਡਿਵੀਜ਼ਨ ਪੱਧਰ ਦੇ ਅਹੁਦੇਦਾਰਾਂ ਨੇ ਸ਼ਿਰਕਤ ਕੀਤੀ। ਇਸ ਦੇ ਨਾਲ ਹੀ ਸ਼ਕਤੀ ਕੇਂਦਰਾਂ ਅਤੇ ਬੂਥ ਪੱਧਰ ਦੇ ਵਰਕਰਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਆਮ ਲੋਕ ਵੀ ਇਸ ਸਵਾਗਤੀ ਮਾਰਚ ਦਾ ਹਿੱਸਾ ਬਣੇ।


ਰੋਡ ਸ਼ੋਅ ਦੀ ਸਮਾਪਤੀ ਤੋਂ ਬਾਅਦ ਰਾਸ਼ਟਰੀ ਪ੍ਰਧਾਨ ਨੇ ਸਥਾਨਕ ਅਤੇ ਸੂਬਾਈ ਲੀਡਰਸ਼ਿਪ ਨਾਲ ਇੱਕ ਅਹਿਮ ਸੰਗਠਨਾਤਮਕ ਬੈਠਕ ਕੀਤੀ। ਇਸ ਉੱਚ ਪੱਧਰੀ ਮੀਟਿੰਗ ਦੌਰਾਨ ਪੰਜਾਬ ਦੀਆਂ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵਿਸਥਾਰਤ ਚਰਚਾ ਕੀਤੀ ਗਈ ਅਤੇ ਸੂਬੇ ਵਿੱਚ ਭਾਜਪਾ ਦਾ ਆਧਾਰ ਮਜ਼ਬੂਤ ਕਰਨ ਲਈ ਰਣਨੀਤੀ ਉੱਤੇ ਮੰਥਨ ਹੋਇਆ।


ਆਪਣੇ ਤੈਅ ਪ੍ਰੋਗਰਾਮ ਮੁਤਾਬਕ, ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਅੱਜ ਸਵੇਰੇ 6 ਵਜੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿਖੇ ਆਯੋਜਿਤ ਵਿਸ਼ੇਸ਼ ਸਮਾਗਮ ਵਿੱਚ ਹਿੱਸਾ ਲਿਆ, ਜਿੱਥੇ ਉਨ੍ਹਾਂ ਨੇ ਅੰਤਰਰਾਸ਼ਟਰੀ ਯੋਗ ਦਿਵਸ ਦੇ ਮੌਕੇ 'ਤੇ ਸਮੂਹਿਕ ਤੌਰ 'ਤੇ ਯੋਗਾਸਨ ਕੀਤੇ।


ਯੂਨੀਵਰਸਿਟੀ ਵਿਖੇ ਯੋਗ ਦਿਵਸ ਸਮਾਗਮ ਦੀ ਸਮਾਪਤੀ ਤੋਂ ਬਾਅਦ ਭਾਜਪਾ ਪ੍ਰਧਾਨ ਉਦਯੋਗਿਕ ਨਗਰੀ ਲੁਧਿਆਣਾ ਲਈ ਰਵਾਨਾ ਹੋਣਗੇ। ਲੁਧਿਆਣਾ ਵਿਖੇ ਵੀ ਪਾਰਟੀ ਵੱਲੋਂ ਉਨ੍ਹਾਂ ਦੇ ਸੁਆਗਤ ਵਿੱਚ ਇੱਕ ਵੱਡਾ ਰੋਡ ਸ਼ੋਅ ਕੱਢਿਆ ਜਾਵੇਗਾ, ਜਿਸ ਤੋਂ ਬਾਅਦ ਉਹ ਉੱਥੇ ਇੱਕ ਜਨਤਕ ਰੈਲੀ ਨੂੰ ਵੀ ਸੰਬੋਧਨ ਕਰਨਗੇ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.