ਤਾਜਾ ਖਬਰਾਂ
ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਦੇ ਲੁਧਿਆਣਾ ਪਹੁੰਚਣ ‘ਤੇ ਜਲੰਧਰ ਬਾਈਪਾਸ ਵਿਖੇ ਪਾਰਟੀ ਆਗੂਆਂ ਅਤੇ ਹਜ਼ਾਰਾਂ ਵਰਕਰਾਂ ਵੱਲੋਂ ਉਨ੍ਹਾਂ ਦਾ ਭਰਵਾਂ ਅਤੇ ਉਤਸ਼ਾਹਪੂਰਨ ਸਵਾਗਤ ਕੀਤਾ ਗਿਆ। ਇਸ ਮੌਕੇ ਸਾਬਕਾ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ, ਭਾਜਪਾ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ, ਰਾਜ ਸਭਾ ਮੈਂਬਰ ਤਰੁਣ ਚੁੱਘ ਸਮੇਤ ਕਈ ਸੀਨੀਅਰ ਆਗੂ ਮੌਜੂਦ ਰਹੇ।
ਸਵਾਗਤ ਸਮਾਗਮ ਦੌਰਾਨ ਵਰਕਰਾਂ ਨੇ ਫੁੱਲਾਂ ਦੇ ਹਾਰ ਪਾ ਕੇ, ਫੁੱਲਾਂ ਦੀ ਵਰਖਾ ਕਰਕੇ ਅਤੇ ਪਟਾਕੇ ਚਲਾ ਕੇ ਆਪਣਾ ਉਤਸ਼ਾਹ ਜ਼ਾਹਿਰ ਕੀਤਾ। ਪਾਰਟੀ ਦੇ ਨਾਅਰਿਆਂ ਅਤੇ ਵਿਸ਼ੇਸ਼ ਸਿਆਸੀ ਗੀਤਾਂ ਨਾਲ ਪੂਰਾ ਇਲਾਕਾ ਭਾਜਪਾ ਦੇ ਰੰਗ ਵਿੱਚ ਰੰਗਿਆ ਨਜ਼ਰ ਆਇਆ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਨਿਤਿਨ ਨਬੀਨ ਨੇ ਕਿਹਾ ਕਿ ਪੰਜਾਬ ਦੇ ਲੋਕ ਭਾਜਪਾ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹਨ ਅਤੇ ਪਾਰਟੀ ਨੂੰ ਲਗਾਤਾਰ ਵਧਦਾ ਸਮਰਥਨ ਮਿਲ ਰਿਹਾ ਹੈ।
ਉੱਥੇ ਹੀ ਰਵਨੀਤ ਸਿੰਘ ਬਿੱਟੂ ਅਤੇ ਕੇਵਲ ਸਿੰਘ ਢਿੱਲੋਂ ਨੇ ਦਾਅਵਾ ਕੀਤਾ ਕਿ ਪੰਜਾਬ ਦੀ ਜਨਤਾ ਬਦਲਾਅ ਚਾਹੁੰਦੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਸੂਬੇ ਵਿੱਚ ਭਾਜਪਾ ਦੀ ਸਰਕਾਰ ਬਣਨ ਦੀ ਸੰਭਾਵਨਾ ਮਜ਼ਬੂਤ ਹੋ ਰਹੀ ਹੈ। ਦੂਜੇ ਪਾਸੇ, ਸਮਾਗਮ ਦੌਰਾਨ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਵਰਕਰਾਂ ਕਾਰਨ ਜਲੰਧਰ ਬਾਈਪਾਸ ‘ਤੇ ਟ੍ਰੈਫਿਕ ਜਾਮ ਦੀ ਸਥਿਤੀ ਬਣ ਗਈ, ਜਿਸ ਨੂੰ ਕਾਬੂ ਕਰਨ ਲਈ ਪੁਲਿਸ ਨੇ ਤੁਰੰਤ ਟ੍ਰੈਫਿਕ ਰੂਟਾਂ ਵਿੱਚ ਤਬਦੀਲੀ ਕਰਕੇ ਆਵਾਜਾਈ ਨੂੰ ਸੁਚਾਰੂ ਬਣਾਇਆ।
Editor in Chief
ਕੱਪੜ ਛਾਣ
Get all latest content delivered to your email a few times a month.