ਤਾਜਾ ਖਬਰਾਂ
ਉਤਰਾਖੰਡ ਦੇ ਰੁਦਰਪ੍ਰਯਾਗ ਵਿੱਚ ਨਿਹੰਗ ਸਿੰਘਾਂ ਅਤੇ ਸਥਾਨਕ ਵਪਾਰੀਆਂ ਵਿਚਾਲੇ ਉੱਭਰੇ ਵਿਵਾਦ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਤਰਾਖੰਡ ਦੇ ਮੁੱਖ ਮੰਤਰੀ ਨਾਲ ਟੈਲੀਫੋਨ 'ਤੇ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਕਿਸੇ ਵੀ ਮਾਮਲੇ ਵਿੱਚ ਨਿਰਪੱਖ ਫ਼ੈਸਲਾ ਕਰਨ ਤੋਂ ਪਹਿਲਾਂ ਦੋਵਾਂ ਧਿਰਾਂ ਦੀ ਗੱਲ ਧਿਆਨ ਨਾਲ ਸੁਣੀ ਜਾਣੀ ਚਾਹੀਦੀ ਹੈ ਤਾਂ ਜੋ ਸੱਚਾਈ ਸਾਹਮਣੇ ਆ ਸਕੇ। ਭਗਵੰਤ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਇਸ ਵਿਵਾਦ ਦਾ ਹੱਲ ਆਪਸੀ ਸਹਿਯੋਗ ਅਤੇ ਸ਼ਾਂਤੀਪੂਰਨ ਢੰਗ ਨਾਲ ਕੱਢਣਾ ਸਮੇਂ ਦੀ ਲੋੜ ਹੈ। ਉਨ੍ਹਾਂ ਉਤਰਾਖੰਡ ਵਿੱਚ ਰਹਿੰਦੇ ਸਿੱਖ ਭਾਈਚਾਰੇ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਉਨ੍ਹਾਂ ਦੇ ਹਿੱਤਾਂ ਦੀ ਰੱਖਿਆ ਲਈ ਵਚਨਬੱਧ ਹੈ ਅਤੇ ਹਰ ਸੰਭਵ ਸਹਾਇਤਾ ਦੇਣ ਲਈ ਹਮੇਸ਼ਾ ਤਿਆਰ ਖੜ੍ਹੀ ਹੈ।
Get all latest content delivered to your email a few times a month.