IMG-LOGO
ਹੋਮ ਪੰਜਾਬ: ਗੈਂਗਸਟਰਾਂ ‘ਤੇ ਵਾਰ ਦਾ 153ਵਾਂ ਦਿਨ: ਪੰਜਾਬ ਪੁਲਿਸ ਵੱਲੋਂ 579...

ਗੈਂਗਸਟਰਾਂ ‘ਤੇ ਵਾਰ ਦਾ 153ਵਾਂ ਦਿਨ: ਪੰਜਾਬ ਪੁਲਿਸ ਵੱਲੋਂ 579 ਥਾਈਂ ਛਾਪੇਮਾਰੀ; 337 ਗ੍ਰਿਫ਼ਤਾਰ

Admin User - Jun 22, 2026 06:50 PM
IMG

ਚੰਡੀਗੜ੍ਹ, 22 ਜੂਨ:

ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’  ਦੇ 153ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 579 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

153ਵੇਂ ਦਿਨ ਪੁਲਿਸ ਟੀਮਾਂ ਨੇ ਤਿੰਨ ਹਥਿਆਰਾਂ ਸਮੇਤ 337 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 39,420 ਹੋ ਗਈਆਂ।

ਇਸ ਤੋਂ ਇਲਾਵਾ 103 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 3 ਭਗੌੜੇ ਅਪਰਾਧੀ (ਪੀਓ) ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.