IMG-LOGO
ਹੋਮ ਪੰਜਾਬ: ਕਾਂਗਰਸ ਨੇ ਔਰਤਾਂ ਲਈ 3000 ਰੁਪਏ ਦੀ ਬਜਾਏ 51,000 ਰੁਪਏ...

ਕਾਂਗਰਸ ਨੇ ਔਰਤਾਂ ਲਈ 3000 ਰੁਪਏ ਦੀ ਬਜਾਏ 51,000 ਰੁਪਏ ਦੇਣ ਦੀ ਮੰਗ ਕੀਤੀ

Admin User - Jun 22, 2026 07:31 PM
IMG

ਚੰਡੀਗੜ੍ਹ, 22 ਜੂਨ: ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮੰਗ ਕੀਤੀ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੀ ਹਰ ਔਰਤ ਨੂੰ 51,000 ਰੁਪਏ ਅਦਾ ਕਰੇ, ਜਿਵੇਂ ਕਿ ਉਸ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵਾਅਦਾ ਕੀਤਾ ਸੀ।

ਉਨ੍ਹਾਂ ਨੇ ਦੋਸ਼ ਲਗਾਇਆ ਕਿ ਆਪ ਸਰਕਾਰ ਨੇ ਸਾਢੇ ਚਾਰ ਸਾਲ ਤੱਕ ਮਹਿਲਾਵਾਂ ਨੂੰ ਨਕਦੀ ਸਹਾਇਤਾ ਤੋਂ ਵਾਂਝਾ ਰੱਖ ਕੇ ਪੰਜਾਬ ਦੀਆਂ ਔਰਤਾਂ ਨਾਲ ਧੋਖਾ ਕੀਤਾ ਹੈ ਅਤੇ ਹੁਣ ਕਾਰਜਕਾਲ ਦੇ ਅੰਤ ਵਿੱਚ ਉਨ੍ਹਾਂ ਨੂੰ ਇਸ ਨਿਗੂਣੀ ਰਕਮ ਦੇ ਕੇ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਲੋਕ, ਖਾਸ ਕਰਕੇ ਮਹਿਲਾਵਾਂ, ਆਪ ਦੀ ਇਸ ਚਾਲ ਨੂੰ ਚੰਗੀ ਤਰ੍ਹਾਂ ਸਮਝਦੀਆਂ ਹਨ ਕਿ ਇਹ ਨਕਦੀ ਸਹਾਇਤਾ ਯੋਜਨਾ ਚੋਣਾਂ ਤੋਂ ਠੀਕ ਪਹਿਲਾਂ ਹੀ ਕਿਉਂ ਸ਼ੁਰੂ ਕੀਤੀ ਗਈ ਹੈ।

ਇਸੇ ਤਰ੍ਹਾਂ, ਵੜਿੰਗ ਨੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਇਸ ਦਾਅਵੇ ਦਾ ਵੀ ਮਜ਼ਾਕ ਉਡਾਇਆ ਹੈ ਕਿ ਪੰਜਾਬ ਸਰਕਾਰ ਦੀ ਇਹ ਯੋਜਨਾ ਦੁਨੀਆ ਦੀ ਸਭ ਤੋਂ ਵੱਡੀ ਮਹਿਲਾ ਸਸ਼ਕਤੀਕਰਨ ਯੋਜਨਾ ਹੈ। ਉਨ੍ਹਾਂ ਨੇ ਕਿਹਾ ਕਿ ਇਹ ਕੇਜਰੀਵਾਲ ਦਾ ਇੱਕ ਹੋਰ ਰਵਾਇਤੀ ਝੂਠ ਹੈ। ਉਨ੍ਹਾਂ ਨੇ ਖੁਲਾਸਾ ਕੀਤਾ ਕਿ ਕਾਂਗਰਸ ਦੇ ਸ਼ਾਸਨ ਵਾਲੇ ਸੂਬਿਆਂ ਤੇਲੰਗਾਨਾ ਅਤੇ ਕਰਨਾਟਕ ਵਿੱਚ ਮਹਿਲਾਵਾਂ ਨੂੰ ਕ੍ਰਮਵਾਰ 2500 ਰੁਪਏ ਅਤੇ 2000 ਰੁਪਏ ਪ੍ਰਤੀ ਮਹੀਨਾ ਦਿੱਤੇ ਜਾ ਰਹੇ ਹਨ।

ਉਨ੍ਹਾਂ ਨੇ ਜ਼ੋਰ ਦਿੰਦਿਆਂ, ਕਿਹਾ ਕਿ ਕਾਂਗਰਸ ਨੇ ਮਹਿਲਾਵਾਂ ਨਾਲ ਉਹੋ ਜਿਹਾ ਧੋਖਾ ਨਹੀਂ ਕੀਤਾ, ਜਿਵੇਂ ਪੰਜਾਬ ਵਿੱਚ ਆਪ ਨੇ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਤੇਲੰਗਾਨਾ ਅਤੇ ਕਰਨਾਟਕ ਵਿੱਚ ਕਾਂਗਰਸ ਦੀਆਂ ਸਰਕਾਰਾਂ ਬਣਦੇ ਹੀ ਮਹਿਲਾਵਾਂ ਲਈ ਨਕਦੀ ਸਹਾਇਤਾ ਯੋਜਨਾਵਾਂ ਸ਼ੁਰੂ ਕਰ ਦਿੱਤੀਆਂ ਗਈਆਂ ਸਨ ਅਤੇ ਰਕਮ ਸਿੱਧੀ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਭੇਜੀ ਗਈ ਸੀ।

ਵੜਿੰਗ ਨੇ ਭਰੋਸਾ ਦਿੱਤਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਜਦੋਂ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਣੇਗੀ, ਤਾਂ ਤੇਲੰਗਾਨਾ ਅਤੇ ਕਰਨਾਟਕ ਦੀ ਤਰ੍ਹਾਂ ਹੀ ਇਹ ਯੋਜਨਾ ਪੰਜਾਬ ਵਿੱਚ ਵੀ ਲਾਗੂ ਕੀਤੀ ਜਾਵੇਗੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.