IMG-LOGO
ਹੋਮ ਪੰਜਾਬ: ਕਾਂਗਰਸ ਅਤੇ ‘ਆਪ’ ਨੂੰ ਸਿਆਸੀ ਝਟਕਾ, 25 ਤੋਂ ਵੱਧ ਪਰਿਵਾਰ...

ਕਾਂਗਰਸ ਅਤੇ ‘ਆਪ’ ਨੂੰ ਸਿਆਸੀ ਝਟਕਾ, 25 ਤੋਂ ਵੱਧ ਪਰਿਵਾਰ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ

Admin User - Jun 22, 2026 08:14 PM
IMG

ਹਲਕਾ ਨਿਹਾਲ ਸਿੰਘ ਵਾਲਾ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡੀ ਰਾਜਨੀਤਿਕ ਮਜ਼ਬੂਤੀ ਮਿਲੀ ਜਦੋਂ ਕਾਂਗਰਸ ਅਤੇ ਆਮ ਆਦਮੀ ਪਾਰਟੀ ਨਾਲ ਸੰਬੰਧਿਤ 25 ਤੋਂ ਵੱਧ ਪਰਿਵਾਰਾਂ ਨੇ ਆਪਣੇ ਪੁਰਾਣੇ ਸਿਆਸੀ ਸਬੰਧ ਤੋੜ ਕੇ ਅਕਾਲੀ ਦਲ ਦਾ ਦਾਮਨ ਥਾਮ ਲਿਆ। ਨਵੇਂ ਮੈਂਬਰਾਂ ਦੀ ਸ਼ਮੂਲੀਅਤ ਨਾਲ ਪਾਰਟੀ ਵਰਕਰਾਂ ਵਿੱਚ ਖੁਸ਼ੀ ਅਤੇ ਉਤਸ਼ਾਹ ਦਾ ਮਾਹੌਲ ਵੇਖਣ ਨੂੰ ਮਿਲਿਆ।

ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਖਣਮੁੱਖ ਭਾਰਤੀ ਪੱਤੋ ਅਤੇ ਪਾਰਟੀ ਦੇ ਸੀਨੀਅਰ ਕੌਮੀ ਮੀਤ ਪ੍ਰਧਾਨ ਰਣਵਿੰਦਰ ਸਿੰਘ ਪੱਪੂ ਰਾਮੂਵਾਲਾ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ। ਉਨ੍ਹਾਂ ਵੱਲੋਂ ਪਾਰਟੀ ਵਿੱਚ ਸ਼ਾਮਲ ਹੋਏ ਪਰਿਵਾਰਾਂ ਅਤੇ ਨੌਜਵਾਨਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਖਣਮੁੱਖ ਭਾਰਤੀ ਪੱਤੋ ਨੇ ਸਿਰੋਪਾਓ ਭੇਟ ਕਰਕੇ ਨਵੇਂ ਮੈਂਬਰਾਂ ਨੂੰ ਪਾਰਟੀ ਵਿੱਚ ਰਸਮੀ ਤੌਰ 'ਤੇ ਸ਼ਾਮਲ ਕੀਤਾ ਅਤੇ ਉਨ੍ਹਾਂ ਨੂੰ ਪੂਰਾ ਮਾਣ-ਸਨਮਾਨ ਦੇਣ ਦਾ ਭਰੋਸਾ ਦਿੱਤਾ।

ਸਮਾਗਮ ਦੌਰਾਨ ਸੰਬੋਧਨ ਕਰਦੇ ਹੋਏ ਖਣਮੁੱਖ ਭਾਰਤੀ ਪੱਤੋ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀਆਂ ਲੋਕ-ਹਿਤੈਸ਼ੀ ਨੀਤੀਆਂ, ਪੰਜਾਬ ਦੇ ਹੱਕਾਂ ਲਈ ਲੜੀ ਜਾ ਰਹੀ ਲੜਾਈ ਅਤੇ ਵਰਕਰਾਂ ਨੂੰ ਦਿੱਤੀ ਜਾਣ ਵਾਲੀ ਇੱਜ਼ਤ ਕਾਰਨ ਲੋਕ ਵੱਡੀ ਗਿਣਤੀ ਵਿੱਚ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਵਿੱਚ ਹਰ ਵਰਕਰ ਅਤੇ ਸਮਰਥਕ ਨੂੰ ਬਣਦਾ ਸਨਮਾਨ ਦਿੱਤਾ ਜਾਂਦਾ ਹੈ, ਜੋ ਪਾਰਟੀ ਦੀ ਸਭ ਤੋਂ ਵੱਡੀ ਪੂੰਜੀ ਹੈ।

ਉਨ੍ਹਾਂ ਦਾਅਵਾ ਕੀਤਾ ਕਿ ਨਿਹਾਲ ਸਿੰਘ ਵਾਲਾ ਹਲਕੇ ਵਿੱਚ ਅਕਾਲੀ ਦਲ ਦਾ ਜਨ ਆਧਾਰ ਲਗਾਤਾਰ ਮਜ਼ਬੂਤ ਹੋ ਰਿਹਾ ਹੈ ਅਤੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਨਾਲ ਜੁੜੇ ਆਗੂਆਂ ਅਤੇ ਵਰਕਰਾਂ ਦਾ ਅਕਾਲੀ ਦਲ ਵਿੱਚ ਸ਼ਾਮਲ ਹੋਣਾ ਇਸ ਗੱਲ ਦਾ ਪ੍ਰਮਾਣ ਹੈ ਕਿ ਲੋਕ ਪਾਰਟੀ ਦੀਆਂ ਨੀਤੀਆਂ ਅਤੇ ਲੀਡਰਸ਼ਿਪ 'ਤੇ ਵਿਸ਼ਵਾਸ ਜਤਾ ਰਹੇ ਹਨ।

ਪਾਰਟੀ ਆਗੂਆਂ ਨੇ ਵਿਸ਼ਵਾਸ ਪ੍ਰਗਟਾਇਆ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਨੌਜਵਾਨ ਅਤੇ ਪਰਿਵਾਰ ਵੀ ਸ਼੍ਰੋਮਣੀ ਅਕਾਲੀ ਦਲ ਨਾਲ ਜੁੜਣਗੇ, ਜਿਸ ਨਾਲ ਹਲਕੇ ਵਿੱਚ ਪਾਰਟੀ ਦੀ ਸੰਗਠਨਾਤਮਕ ਤਾਕਤ ਹੋਰ ਮਜ਼ਬੂਤ ਹੋਵੇਗੀ। ਇਸ ਮੌਕੇ ਪਾਰਟੀ ਦੇ ਕਈ ਹੋਰ ਆਗੂ, ਵਰਕਰ ਅਤੇ ਸਮਰਥਕ ਵੀ ਵੱਡੀ ਗਿਣਤੀ ਵਿੱਚ ਹਾਜ਼ਰ ਰਹੇ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.