ਤਾਜਾ ਖਬਰਾਂ
ਮਜੀਠਾ ਸਿਆਸਤ ਦੇ ਗੜ੍ਹ ਵਿੱਚ ਅੱਜ ਸਥਾਨਕ ਨਗਰ ਕੌਂਸਲ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਸਰਗਰਮੀਆਂ ਬੇਹੱਦ ਤੇਜ਼ ਹੋ ਗਈਆਂ ਹਨ। ਅੱਜ ਦੁਪਹਿਰ 3 ਵਜੇ ਹੋਣ ਵਾਲੀ ਇਸ ਅਹਿਮ ਚੋਣ ਪ੍ਰਕਿਰਿਆ ਤੋਂ ਠੀਕ ਪਹਿਲਾਂ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੁਪਹਿਰ 2 ਵਜੇ ਖੁਦ ਮਜੀਠਾ ਵਿਖੇ ਡੇਰੇ ਲਾਉਣਗੇ। ਮਜੀਠੀਆ ਦੀ ਆਮਦ ਅਤੇ ਚੋਣਾਂ ਦੇ ਸਮੀਕਰਨਾਂ ਨੇ ਸੂਬੇ ਦੇ ਸਿਆਸੀ ਗਲਿਆਰਿਆਂ ਦੀਆਂ ਨਜ਼ਰਾਂ ਇਸ ਹਲਕੇ 'ਤੇ ਟਿਕਾ ਦਿੱਤੀਆਂ ਹਨ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਹੋਈਆਂ ਚੋਣਾਂ ਦੌਰਾਨ ਸੱਤਾਧਾਰੀ ਧਿਰ ਅਤੇ ਵਿਰੋਧੀਆਂ ਵਿਚਾਲੇ ਹੋਈ ਕਥਿਤ ਧੱਕੇਸ਼ਾਹੀ, ਖਿੱਚਧੂਹ ਅਤੇ ਤਿੱਖੇ ਵਿਵਾਦਾਂ ਦੇ ਪਿਛੋਕੜ ਨੂੰ ਦੇਖਦਿਆਂ ਅੱਜ ਵੀ ਇੱਥੇ ਹਾਲਾਤ ਸੁਲਘਦੇ ਹੋਏ ਨਜ਼ਰ ਆ ਰਹੇ ਹਨ।
ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਪ੍ਰਸ਼ਾਸਨ ਵੱਲੋਂ ਪੂਰੇ ਚੋਣ ਕੰਪਲੈਕਸ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਭਾਰੀ ਪੁਲਿਸ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ। ਕਿਸੇ ਵੀ ਗ਼ੈਰ-ਸੰਵਿਧਾਨਕ ਹਰਕਤ ਨੂੰ ਰੋਕਣ ਲਈ ਪੁਲਿਸ ਦੇ ਉੱਚ ਅਧਿਕਾਰੀ ਖੁਦ ਮੌਕੇ 'ਤੇ ਨਿਗਰਾਨੀ ਰੱਖ ਰਹੇ ਹਨ ਅਤੇ ਸ਼ਹਿਰ ਦੇ ਸਾਰੇ ਐਂਟਰੀ ਪੁਆਇੰਟਾਂ 'ਤੇ ਨਾਕਾਬੰਦੀ ਸਖ਼ਤ ਕਰ ਦਿੱਤੀ ਗਈ ਹੈ।
Get all latest content delivered to your email a few times a month.