IMG-LOGO
ਹੋਮ ਪੰਜਾਬ: ਰਵਨੀਤ ਬਿੱਟੂ 'ਤੇ ਭਾਜਪਾ ਹਾਈਕਮਾਂਡ ਨੇ ਮੁੜ ਜਤਾਇਆ ਭਰੋਸਾ; ਅਗਲੇ...

ਰਵਨੀਤ ਬਿੱਟੂ 'ਤੇ ਭਾਜਪਾ ਹਾਈਕਮਾਂਡ ਨੇ ਮੁੜ ਜਤਾਇਆ ਭਰੋਸਾ; ਅਗਲੇ 6 ਮਹੀਨੇ ਕੇਂਦਰੀ ਮੰਤਰੀ ਬਣੇ ਰਹਿਣਗੇ

Admin User - Jun 23, 2026 02:56 PM
IMG

ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਕੇਂਦਰੀ ਲੀਡਰਸ਼ਿਪ ਨੇ ਪੰਜਾਬ ਦੇ ਸੀਨੀਅਰ ਆਗੂ ਅਤੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ 'ਤੇ ਇੱਕ ਵਾਰ ਫਿਰ ਵੱਡਾ ਸਿਆਸੀ ਦਾਅ ਖੇਡਿਆ ਹੈ। ਰਾਜਸਥਾਨ ਤੋਂ ਰਾਜਸਭਾ ਮੈਂਬਰ ਵਜੋਂ 21 ਜੂਨ ਨੂੰ ਉਨ੍ਹਾਂ ਦਾ ਕਾਰਜਕਾਲ ਮੁਕੰਮਲ ਹੋਣ ਦੇ ਬਾਵਜੂਦ, ਹਾਈਕਮਾਂਡ ਨੇ ਉਨ੍ਹਾਂ ਨੂੰ ਅਗਲੇ 6 ਮਹੀਨਿਆਂ ਤੱਕ ਕੇਂਦਰੀ ਮੰਤਰੀ ਮੰਡਲ ਵਿੱਚ ਬਣੇ ਰਹਿਣ ਦੀ ਹਰੀ ਝੰਡੀ ਦੇ ਦਿੱਤੀ ਹੈ। ਭਾਜਪਾ ਦੇ ਇਸ ਕਦਮ ਨੂੰ ਪੰਜਾਬ ਦੀ ਸਿਆਸਤ ਵਿੱਚ ਬਿੱਟੂ ਦੇ ਵਧਦੇ ਕੱਦ ਅਤੇ ਪਾਰਟੀ ਦੀ ਭਵਿੱਖੀ ਰਣਨੀਤੀ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।


ਸੂਤਰਾਂ ਮੁਤਾਬਕ, ਕੇਂਦਰੀ ਲੀਡਰਸ਼ਿਪ ਨੇ ਰਵਨੀਤ ਬਿੱਟੂ ਨੂੰ ਇਹ ਰਿਆਇਤ ਦੇ ਕੇ ਸਪੱਸ਼ਟ ਸੰਕੇਤ ਦਿੱਤੇ ਹਨ ਕਿ ਪਾਰਟੀ ਸੂਬੇ ਵਿੱਚ ਉਨ੍ਹਾਂ ਦੀ ਅਗਵਾਈ ਹੇਠ ਚੋਣ ਮੈਦਾਨ ਵਿੱਚ ਉੱਤਰਨ ਦੀ ਤਿਆਰੀ ਕਰ ਰਹੀ ਹੈ। ਉਨ੍ਹਾਂ ਨੂੰ ਸਾਲ 2027 ਵਿੱਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਵਿਸ਼ੇਸ਼ ਤੌਰ 'ਤੇ 'ਥਾਪੜਾ' ਦਿੱਤਾ ਗਿਆ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.