ਤਾਜਾ ਖਬਰਾਂ
ਸੰਜੀਵ ਜਿੰਦਲ
ਮਾਨਸਾ, 23 ਜੂਨ : ਵਧੀਕ ਜ਼ਿਲ੍ਹਾ ਮੈਜਿਸਟਰੇਟ ਮਾਨਸਾ ਪੂਨਮ ਸਿੰਘ, ਪੀ.ਸੀ.ਐੱਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ-2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ 24 ਜੂਨ, 2026 ਨੂੰ ਪਿੰਡ ਧਰਮਪੁਰਾ, ਤਹਿਸੀਲ ਬੁਢਲਾਡਾ, ਜ਼ਿਲ੍ਹਾ ਮਾਨਸਾ ਵਿਖੇ ਲੋਕ ਮਿਲਣੀ ਵਾਲੇ ਸਥਾਨ ਅਤੇ ਹੈਲੀਪੈਡ ਵਾਲੀ ਜਗ੍ਹਾ ਦੇ ਆਲੇ ਦੁਆਲੇ ਨੂੰ ਰੈੱਡ ਜ਼ੋਨ '' ਨੋ ਡਰੋਨ ਜ਼ੋਨ'' ਘੋਸ਼ਿਤ ਕਰਦੇ ਹੋਏ ਡਰੋਨ ਕੈਮਰਿਆਂ ਨੂੰ ਉਡਾਉਣ 'ਤੇ ਪੂਰਨ ਤੌਰ 'ਤੇ ਪਾਬੰਦੀ ਲਗਾਈ ਹੈ।
ਇਸ ਹੁਕਮ ਤੋਂ, ਅਧਿਕਾਰਤ ਤੌਰ ਉਤੇ ਵਰਤੇ ਜਾਣ ਵਾਲੇ ਡਰੋਨ ਕੈਮਰੇ ਨੂੰ ਛੋਟ ਹੋਵੇਗੀ।
ਹੁਕਮ ਵਿਚ ਕਿਹਾ ਗਿਆ ਹੈ ਸੀਨੀਅਰ ਕਪਤਾਨ ਪੁਲਿਸ ਵੱਲੋਂ ਜਾਰੀ ਪੱਤਰ ਰਾਹੀਂ ਲਿਖਿਆ ਗਿਆ ਹੈ ਕਿ ਮਿਤੀ 24 ਜੂਨ, 2026 ਨੂੰ ਮਾਨਯੋਗ ਮੁੱਖ ਮੰਤਰੀ, ਪੰਜਾਬ ਲੋਕ ਮਿਲਣੀ ਪ੍ਰੋਗਰਾਮ ਤਹਿਤ ਜ਼ਿਲ੍ਹਾ ਮਾਨਸਾ ਦੇ ਪਿੰਡ ਧਰਮਪੁਰਾ (ਥਾਣਾ ਬਰੇਟਾ) ਵਿਖੇ ਪਹੁੰਚ ਰਹੇ ਹਨ। ਇਸ ਲਈ ਵੀ.ਵੀ.ਆਈ.ਪੀ./ਵੀ.ਆਈ.ਪੀ. ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਪਿੰਡ ਧਰਮਪੁਰਾ (ਜ਼ਿਲ੍ਹਾ ਮਾਨਸਾ) ਵਿਖੇ ਲੋਕ ਮਿਲਣੀ ਵਾਲੇ ਸਥਾਨ ਅਤੇ ਹੈਲੀਪੈਡ ਵਾਲੀ ਜਗ੍ਹਾ ਦੇ ਆਲੇ ਦੁਆਲੇ ਨੂੰ ਰੈੱਡ ਜ਼ੋਨ ਘੋਸ਼ਿਤ ਕਰਕੇ ''ਨੋ ਡਰੋਨ ਜੋਨ" ਐਲਾਨਿਆ ਜਾਵੇ ਅਤੇ ਕਿਸੇ ਨੂੰ ਵੀ ਡਰੋਨ ਕੈਮਰਾ ਉਡਾਉਣ ਦੀ ਇਜਾਜ਼ਤ ਨਾ ਦਿੱਤੀ ਜਾਵੇ। ਇਹ ਹੁਕਮ 24 ਜੂਨ, 2026 ਲਈ ਲਾਗੂ ਰਹੇਗਾ।
Get all latest content delivered to your email a few times a month.