ਤਾਜਾ ਖਬਰਾਂ
(ਸੰਜੀਵ ਜਿੰਦਲ)
ਮਾਨਸਾ 23 ਜੂਨ : ਸ੍ਰੀ ਭਾਗੀਰਥ ਸਿੰਘ ਮੀਨਾ ਸੀਨੀਅਰ ਕਪਤਾਨ ਪੁਲਿਸ ਮਾਨਸਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਗੌਰਵ ਯਾਦਵ, ਆਈ.ਪੀ.ਐਸ. ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਅਤੇ ਸ੍ਰੀ ਹਰਜੀਤ ਸਿੰਘ ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਬਠਿੰਡਾ ਰੇਂਜ, ਬਠਿੰਡਾ ਦੀ ਅਗਵਾਈ ਹੇਠ ਜ਼ਿਲ੍ਹਾ ਮਾਨਸਾ ਵਿੱਚ ਸੀ.ਆਈ.ਏ. ਸਟਾਫ ਮਾਨਸਾ ਵੱਲੋ 6 ਵਿਅਕਤੀਆ ਪਾਸੋਂ 04 ਪਿਸਟਲ 32 ਬੋਰ ਸਮੇਤ 13 ਜਿੰਦਾ ਰੌਂਦ, ਇੱਕ ਪਿਸਟਲ 12 ਬੋਰ (ਦੇਸੀ ਕੱਟਾ) ਸਮੇਤ 02 ਜਿੰਦਾ ਰੌਂਦ ਬਰਾਮਦ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ।
ਉਨ੍ਹਾਂ ਨੇ ਦੱਸਿਆ ਕਿ ਸ੍ਰੀ ਪੁਸ਼ਪਿੰਦਰ ਸਿੰਘ ਪੀ.ਪੀ.ਐਸ, ਉਪ ਕਪਤਾਨ ਪੁਲਿਸ.(ਸਥਾਨਿਕ),ਸ਼੍ਰੀ ਜਸਵਿੰਦਰ ਸਿੰਘ ਪੀ.ਪੀ.ਐਸ,ਉਪ ਕਪਤਾਨ ਪੁਲਿਸ (ਡੀ) ਮਾਨਸਾ ਦੀ ਸੁਪਰਵੀਜ਼ਨ ਹੇਠ ਇੰਸਪੈਕਟਰ ਬਲਕੌਰ ਸਿੰਘ ਇੰਚਾਰਜ ਸੀ.ਆਈ.ਏ. ਸਟਾਫ ਦੀ ਅਗਵਾਈ ਵਿੱਚ ਸ:ਥ: ਗੁਰਵਿੰਦਰ ਸਿੰਘ 876/ਮਾਨਸਾ ਸਮੇਤ ਪੁਲਿਸ ਪਾਰਟੀ ਵੱਲੋਂ ਗਸ਼ਤ ਦੌਰਾਨ ਪਸ਼ੂ ਮੰਡੀ ਮਾਨਸਾ ਵਿਖੇ ਸਤਿੰਦਰਜੀਤ ਸਿੰਘ ਉਰਫ ਗੋਸ਼ਾ ਪੁੱਤਰ ਜਨਕ ਸਿੰਘ ਵਾਸੀ ਕੱਲੋ, ਸੁਖਪਾਲ ਸਿੰਘ ਪੁੱਤਰ ਕਰਤਾਰ ਸਿੰਘ ਵਾਸੀ ਦਲੀਏਵਾਲੀ, ਦਿਲਪ੍ਰੀਤ ਸਿੰਘ ਉਰਫ ਕਾਲੂ ਪੁੱਤਰ ਸਿਮਰਪਾਲ ਸਿੰਘ, ਰਾਜਵਿੰਦਰ ਸਿੰਘ ਉਰਫ ਰਾਜੂ ਪੁੱਤਰ ਕਰਨੈਲ ਸਿੰਘ, ਲਖਵਿੰਦਰ ਸਿੰਘ ਉਰਫ ਲੱਖਾ ਪੁੱਤਰ ਮਲਕੀਤ ਸਿੰਘ ਤੇ ਨਵਪ੍ਰੀਤ ਸਿੰਘ ਉਰਫ ਨਵੀ ਪੁੱਤਰ ਸੇਵਕ ਸਿੰਘ ਵਾਸੀ ਕੋਟਲੀ ਕਲਾਂ ਨੂੰ ਸਮੇਤ 03 ਮੋਟਰਸਾਇਕਲਾਂ ਦੇ ਕਾਬੂ ਕੀਤਾ ਗਿਆ। ਜਿੰਨਾ ਦੇ ਕਬਜੇ ਵਿੱਚੋਂ 04 ਪਿਸਟਲ 32 ਬੋਰ ਸਮੇਤ 13 ਜਿੰਦਾ ਰੌਂਦ, ਇੱਕ ਪਿਸਟਲ 12 ਬੋਰ (ਦੇਸੀ ਕੱਟਾ) ਸਮੇਤ 02 ਜਿੰਦਾ ਰੌਂਦ ਬਰਾਮਦ ਹੋਏ। ਜਿਸ 'ਤੇ ਦੋਸ਼ੀਆਂ ਖਿਲਾਫ ਮੁਕੱਦਮਾ ਨੰਬਰ 93 ਮਿਤੀ 23.06.2026 ਅ/ਧ 25/54/59 ਅਸਲਾ ਐਕਟ ਥਾਣਾ ਸਿਟੀ 1 ਮਾਨਸਾ ਦਰਜ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਦੋਸ਼ੀਆਂ ਨੂੰ ਮਾਨਯੋਗ ਅਦਾਲਤ ਵਿਖੇ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ। ਰਿਮਾਂਡ ਦੌਰਾਨ ਦੋਸ਼ੀਆਂ ਪਾਸੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ, ਜਿਸ 'ਤੇ ਕਾਫੀ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।
Get all latest content delivered to your email a few times a month.