IMG-LOGO
ਹੋਮ ਪੰਜਾਬ: ਵਿਵਾਦਤ ਵੀਡੀਓ ਮਾਮਲੇ ’ਚ ਕਥਿਤ ਜਾਅਲੀ ਰਿਪੋਰਟ ਦਾ ਪਰਦਾਫਾਸ਼, ਐਡਵੋਕੇਟ...

ਵਿਵਾਦਤ ਵੀਡੀਓ ਮਾਮਲੇ ’ਚ ਕਥਿਤ ਜਾਅਲੀ ਰਿਪੋਰਟ ਦਾ ਪਰਦਾਫਾਸ਼, ਐਡਵੋਕੇਟ ਧਾਮੀ ਨੇ CM ਮਾਨ ਤੋਂ ਮੰਗਿਆ ਤੁਰੰਤ ਅਸਤੀਫ਼ਾ

Admin User - Jun 24, 2026 05:09 PM
IMG

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਿਵਾਦਤ ਵੀਡੀਓ ਨਾਲ ਜੁੜੇ ਮਾਮਲੇ ਵਿੱਚ ਕਥਿਤ ਤੌਰ ’ਤੇ ਝੂਠੀ ਰਿਪੋਰਟ ਤਿਆਰ ਕਰਨ ਦੇ ਦੋਸ਼ਾਂ ਹੇਠ ਹਰਿਆਣਾ ਪੁਲਿਸ ਵੱਲੋਂ ਐਫਆਈਆਰ ਦਰਜ ਕੀਤੇ ਜਾਣ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੁੱਖ ਮੰਤਰੀ ’ਤੇ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਜਦੋਂ ਇੱਕ ਸੰਵੇਦਨਸ਼ੀਲ ਮਾਮਲੇ ਵਿੱਚ ਤੱਥਾਂ ਨੂੰ ਤੋੜ-ਮਰੋੜ ਕੇ ਪੇਸ਼ ਕਰਨ ਅਤੇ ਲੋਕਾਂ ਨੂੰ ਗੁੰਮਰਾਹ ਕਰਨ ਦੇ ਦੋਸ਼ ਸਾਹਮਣੇ ਆਏ ਹਨ ਤਾਂ ਮੁੱਖ ਮੰਤਰੀ ਨੂੰ ਨੈਤਿਕ ਜ਼ਿੰਮੇਵਾਰੀ ਲੈਂਦਿਆਂ ਤੁਰੰਤ ਅਹੁਦੇ ਤੋਂ ਅਸਤੀਫ਼ਾ ਦੇਣਾ ਚਾਹੀਦਾ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਇਹ ਮਾਮਲਾ ਸਿੱਖ ਕੌਮ ਦੀਆਂ ਭਾਵਨਾਵਾਂ ਨਾਲ ਸਿੱਧਾ ਜੁੜਿਆ ਹੋਇਆ ਹੈ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਦੋ ਪ੍ਰਵਾਨਿਤ ਲੈਬਾਂ ਤੋਂ ਨਿਰਪੱਖ ਜਾਂਚ ਕਰਵਾਈ ਗਈ ਸੀ। ਉਨ੍ਹਾਂ ਦੋਸ਼ ਲਾਇਆ ਕਿ ਜਾਂਚ ਦੇ ਨਤੀਜਿਆਂ ਨੂੰ ਸਵੀਕਾਰ ਕਰਨ ਦੀ ਬਜਾਏ ਮੁੱਖ ਮੰਤਰੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਰਯਾਦਾ ਅਤੇ ਫੈਸਲਿਆਂ ਨੂੰ ਚੁਣੌਤੀ ਦੇਣ ਦੀ ਕੋਸ਼ਿਸ਼ ਕੀਤੀ ਗਈ। ਧਾਮੀ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਕੌਮ ਦੀ ਸਰਵੋਚ ਧਾਰਮਿਕ ਸੰਸਥਾ ਹੈ ਅਤੇ ਇਸ ਦੀ ਅਣਦੇਖੀ ਕਰਨ ਵਾਲੇ ਕਦੇ ਵੀ ਕਾਮਯਾਬ ਨਹੀਂ ਹੋਏ।

ਉਨ੍ਹਾਂ ਅੱਗੇ ਕਿਹਾ ਕਿ ਕਾਨੂੰਨ ਦੀ ਰੱਖਿਆ ਕਰਨ ਵਾਲੇ ਅਧਿਕਾਰੀਆਂ ’ਤੇ ਹੀ ਧੋਖਾਧੜੀ ਅਤੇ ਜਾਅਲੀ ਰਿਪੋਰਟ ਤਿਆਰ ਕਰਨ ਦੇ ਦੋਸ਼ ਲੱਗਣਾ ਬਹੁਤ ਹੀ ਚਿੰਤਾਜਨਕ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਸ ਘਟਨਾ ਨਾਲ ਆਮ ਆਦਮੀ ਪਾਰਟੀ ਦਾ ਅਸਲ ਚਿਹਰਾ ਬੇਨਕਾਬ ਹੋ ਗਿਆ ਹੈ ਅਤੇ ਸਿੱਖ ਸੰਸਥਾਵਾਂ ਖਿਲਾਫ ਝੂਠਾ ਪ੍ਰਚਾਰ ਕਰਨ ਦੀ ਕੋਸ਼ਿਸ਼ ਸਾਹਮਣੇ ਆਈ ਹੈ। ਧਾਮੀ ਨੇ ਜ਼ੋਰ ਦੇ ਕੇ ਕਿਹਾ ਕਿ ਜਨਤਕ ਅਹੁਦਿਆਂ ਨਾਲ ਜੁੜੇ ਹਰ ਮਾਮਲੇ ਦੀ ਜਾਂਚ ਪੂਰੀ ਤਰ੍ਹਾਂ ਨਿਰਪੱਖ ਅਤੇ ਰਾਜਨੀਤਿਕ ਦਬਾਅ ਤੋਂ ਮੁਕਤ ਹੋਣੀ ਚਾਹੀਦੀ ਹੈ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਅਜਿਹੇ ਲੋਕਾਂ ਤੋਂ ਸਾਵਧਾਨ ਰਹਿਣ ਜੋ ਧਾਰਮਿਕ ਸੰਸਥਾਵਾਂ ਅਤੇ ਲੋਕਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰਨ ਦੀ ਕੋਸ਼ਿਸ਼ ਕਰਦੇ ਹਨ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.