IMG-LOGO
ਹੋਮ ਪੰਜਾਬ: ਪੰਜਾਬ ‘ਚ ਯੂਰੀਆ ਤੇ ਡੀਏਪੀ ਖਾਦ ਦੀ ਭਰਪੂਰ ਉਪਲਬਧਤਾ, ਕੇਂਦਰ...

ਪੰਜਾਬ ‘ਚ ਯੂਰੀਆ ਤੇ ਡੀਏਪੀ ਖਾਦ ਦੀ ਭਰਪੂਰ ਉਪਲਬਧਤਾ, ਕੇਂਦਰ ਨੇ ਜਾਰੀ ਕੀਤੇ ਅੰਕੜੇ; ਜਮ੍ਹਾਂਖੋਰੀ ਤੇ ਕਾਲਾਬਾਜ਼ਾਰੀ ਖ਼ਿਲਾਫ਼ ਸਖ਼ਤ ਕਾਰਵਾਈ ਦੇ ਹੁਕਮ

Admin User - Jun 24, 2026 07:45 PM
IMG

ਪੰਜਾਬ ਦੇ ਕਿਸਾਨਾਂ ਲਈ ਖੇਤੀਬਾੜੀ ਦੇ ਖ਼ਰੀਫ਼ ਸੀਜ਼ਨ 2026 ਦੌਰਾਨ ਇੱਕ ਵੱਡੀ ਰਾਹਤ ਭਰੀ ਖ਼ਬਰ ਸਾਹਮਣੇ ਆਈ ਹੈ। ਕੇਂਦਰ ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਸੂਬੇ ਵਿੱਚ ਯੂਰੀਆ ਅਤੇ ਡੀਏਪੀ ਖਾਦ ਦੀ ਕੋਈ ਘਾਟ ਨਹੀਂ ਹੈ ਅਤੇ ਕਿਸਾਨਾਂ ਦੀ ਲੋੜ ਨੂੰ ਧਿਆਨ ਵਿੱਚ ਰੱਖਦੇ ਹੋਏ ਮੰਗ ਨਾਲੋਂ ਵੱਧ ਖਾਦ ਦੀ ਸਪਲਾਈ ਯਕੀਨੀ ਬਣਾਈ ਗਈ ਹੈ। ਇਸ ਦੇ ਨਾਲ ਹੀ ਕੇਂਦਰ ਨੇ ਪੰਜਾਬ ਸਰਕਾਰ ਨੂੰ ਖਾਦਾਂ ਦੀ ਜਮ੍ਹਾਂਖੋਰੀ, ਕਾਲਾਬਾਜ਼ਾਰੀ ਅਤੇ ਨਿਰਧਾਰਤ ਕੀਮਤ ਤੋਂ ਵੱਧ ਵਸੂਲੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਵੀ ਦਿੱਤੇ ਹਨ।

ਇਹ ਜਾਣਕਾਰੀ ਕੇਂਦਰੀ ਰਸਾਇਣ ਅਤੇ ਉਰਵਰਕ ਮੰਤਰਾਲੇ ਦੀ ਸੰਯੁਕਤ ਸਕੱਤਰ ਵੰਦਨਾ ਪ੍ਰੇਯਸ਼ੀ ਵੱਲੋਂ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੂੰ ਭੇਜੇ ਗਏ ਅਧਿਕਾਰਤ ਪੱਤਰ ਰਾਹੀਂ ਸਾਹਮਣੇ ਆਈ ਹੈ। ਕੇਵਲ ਸਿੰਘ ਢਿੱਲੋਂ ਨੇ ਦੱਸਿਆ ਕਿ ਉਨ੍ਹਾਂ ਵੱਲੋਂ 10 ਜੂਨ ਨੂੰ ਕੇਂਦਰੀ ਮੰਤਰੀ ਨੂੰ ਖਾਦਾਂ ਦੀ ਉਪਲਬਧਤਾ ਸਬੰਧੀ ਪੱਤਰ ਲਿਖਿਆ ਗਿਆ ਸੀ, ਜਿਸ ‘ਤੇ ਤੁਰੰਤ ਕਾਰਵਾਈ ਕਰਦਿਆਂ ਕੇਂਦਰ ਸਰਕਾਰ ਨੇ ਸੂਬੇ ਵਿੱਚ ਖਾਦ ਦੀ ਸਥਿਤੀ ਬਾਰੇ ਵਿਸਥਾਰਪੂਰਵਕ ਜਾਣਕਾਰੀ ਭੇਜੀ ਹੈ।

ਪੱਤਰ ਵਿੱਚ ਦਰਜ ਅੰਕੜਿਆਂ ਅਨੁਸਾਰ ਪੰਜਾਬ ਵਿੱਚ ਯੂਰੀਆ ਦੀ ਲੋੜ 9.87 ਲੱਖ ਮੀਟਰਿਕ ਟਨ ਸੀ, ਜਦਕਿ ਕੇਂਦਰ ਵੱਲੋਂ 11.45 ਲੱਖ ਮੀਟਰਿਕ ਟਨ ਯੂਰੀਆ ਉਪਲਬਧ ਕਰਵਾਇਆ ਗਿਆ ਹੈ। ਇਸ ਵਿੱਚੋਂ 7.18 ਲੱਖ ਮੀਟਰਿਕ ਟਨ ਯੂਰੀਆ ਦੀ ਵਿਕਰੀ ਹੋ ਚੁੱਕੀ ਹੈ, ਜਦਕਿ 4.27 ਲੱਖ ਮੀਟਰਿਕ ਟਨ ਦਾ ਸਟਾਕ ਅਜੇ ਵੀ ਮੌਜੂਦ ਹੈ, ਜੋ ਆਉਣ ਵਾਲੀ ਮੰਗ ਨੂੰ ਪੂਰਾ ਕਰਨ ਲਈ ਕਾਫ਼ੀ ਹੈ।

ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਕਿਸਾਨਾਂ ਲਈ ਖਾਦ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਈ ਹੈ, ਹੁਣ ਪੰਜਾਬ ਸਰਕਾਰ ਦੀ ਜ਼ਿੰਮੇਵਾਰੀ ਹੈ ਕਿ ਇਹ ਖਾਦ ਹਰ ਬਲਾਕ ਅਤੇ ਹਰ ਲੋੜਵੰਦ ਕਿਸਾਨ ਤੱਕ ਸਮੇਂ ਸਿਰ ਅਤੇ ਬਿਨਾਂ ਕਿਸੇ ਰੁਕਾਵਟ ਦੇ ਪਹੁੰਚੇ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਖਾਦ ਦੀ ਕਮੀ ਜਾਂ ਵਾਧੂ ਕੀਮਤਾਂ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਸੂਬਾ ਸਰਕਾਰ ਨੂੰ ਨਿਗਰਾਨੀ ਹੋਰ ਸਖ਼ਤ ਕਰਨ ਦੀ ਲੋੜ ਹੈ।

ਕੇਂਦਰ ਸਰਕਾਰ ਵੱਲੋਂ ਜਾਰੀ ਅੰਕੜਿਆਂ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਪੰਜਾਬ ਵਿੱਚ ਖਾਦ ਦੀ ਸਪਲਾਈ ਮਜ਼ਬੂਤ ਹੈ ਅਤੇ ਕਿਸਾਨਾਂ ਨੂੰ ਖੇਤੀਬਾੜੀ ਸੀਜ਼ਨ ਦੌਰਾਨ ਯੂਰੀਆ ਜਾਂ ਡੀਏਪੀ ਦੀ ਘਾਟ ਦਾ ਸਾਹਮਣਾ ਨਹੀਂ ਕਰਨਾ ਪਵੇਗਾ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.