IMG-LOGO
ਹੋਮ ਪੰਜਾਬ: ਖੰਨਾ ‘ਚ ਨਸ਼ਾ ਤਸਕਰਾਂ ਖ਼ਿਲਾਫ਼ ਪੁਲਿਸ ਦਾ ਵੱਡਾ ਐਕਸ਼ਨ, ਨਸ਼ਾ...

ਖੰਨਾ ‘ਚ ਨਸ਼ਾ ਤਸਕਰਾਂ ਖ਼ਿਲਾਫ਼ ਪੁਲਿਸ ਦਾ ਵੱਡਾ ਐਕਸ਼ਨ, ਨਸ਼ਾ ਤਸਕਰਾਂ ਦੇ ਟਿਕਾਣਿਆਂ ‘ਤੇ ਚੱਲਿਆ ਪੀਲਾ ਪੰਜਾ

Admin User - Jun 24, 2026 09:48 PM
IMG

ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਦੇ ਵਿਰੁੱਧ’ ਮੁਹਿੰਮ ਤਹਿਤ ਖੰਨਾ ਪੁਲਿਸ ਨੇ ਨਸ਼ਾ ਤਸਕਰਾਂ ਅਤੇ ਨਸ਼ੇ ਦੇ ਆਦੀ ਲੋਕਾਂ ਵੱਲੋਂ ਬਣਾਏ ਗਏ ਗ਼ੈਰ-ਕਾਨੂੰਨੀ ਟਿਕਾਣਿਆਂ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਹੈ। ਐੱਸ.ਐੱਸ.ਪੀ. ਡਾ. ਦਰਪਣ ਆਹਲੂਵਾਲੀਆ ਦੇ ਦਿਸ਼ਾ-ਨਿਰਦੇਸ਼ਾਂ ਹੇਠ ਚਲਾਈ ਗਈ ਇਸ ਮੁਹਿੰਮ ਦੌਰਾਨ ਪੁਲਿਸ ਅਤੇ ਨਗਰ ਕੌਂਸਲ ਦੀਆਂ ਟੀਮਾਂ ਨੇ ਸਾਂਝੇ ਤੌਰ ‘ਤੇ ਕਈ ਵੀਰਾਨ ਅਤੇ ਸੁੰਨਸਾਨ ਥਾਵਾਂ ‘ਤੇ ਛਾਪੇਮਾਰੀ ਕੀਤੀ।

ਕਾਰਵਾਈ ਦੌਰਾਨ ਉਨ੍ਹਾਂ ਥਾਵਾਂ ਦੀ ਪਛਾਣ ਕੀਤੀ ਗਈ ਜਿੱਥੇ ਨਸ਼ੇੜੀ ਅਤੇ ਨਸ਼ਾ ਤਸਕਰ ਅਕਸਰ ਇਕੱਠੇ ਹੁੰਦੇ ਸਨ। ਇਸ ਤੋਂ ਬਾਅਦ ‘ਪੀਲੇ ਪੰਜੇ’ ਦੀ ਮਦਦ ਨਾਲ ਉਥੇ ਬਣਾਏ ਗਏ ਅਸਥਾਈ ਢਾਂਚਿਆਂ ਅਤੇ ਲੁਕਣ ਵਾਲੇ ਅੱਡਿਆਂ ਨੂੰ ਢਾਹ ਦਿੱਤਾ ਗਿਆ। ਨਾਲ ਹੀ ਇਲਾਕਿਆਂ ਵਿੱਚ ਸਫ਼ਾਈ ਮੁਹਿੰਮ ਵੀ ਚਲਾਈ ਗਈ ਤਾਂ ਜੋ ਅਜਿਹੇ ਸਥਾਨ ਮੁੜ ਗ਼ੈਰ-ਕਾਨੂੰਨੀ ਗਤੀਵਿਧੀਆਂ ਦਾ ਕੇਂਦਰ ਨਾ ਬਣ ਸਕਣ।

ਡੀ.ਐੱਸ.ਪੀ. ਹਰਮਨਪ੍ਰੀਤ ਸਿੰਘ ਚੀਮਾ ਨੇ ਦੱਸਿਆ ਕਿ ਪੁਲਿਸ ਨੂੰ ਲੋਕਾਂ ਵੱਲੋਂ ਲਗਾਤਾਰ ਸ਼ਿਕਾਇਤਾਂ ਮਿਲ ਰਹੀਆਂ ਸਨ ਕਿ ਕੁਝ ਖਾਲੀ ਪਏ ਸਥਾਨਾਂ ‘ਤੇ ਨਸ਼ੇ ਨਾਲ ਜੁੜੀਆਂ ਗਤੀਵਿਧੀਆਂ ਚੱਲ ਰਹੀਆਂ ਹਨ। ਇਨ੍ਹਾਂ ਸ਼ਿਕਾਇਤਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਤੁਰੰਤ ਕਾਰਵਾਈ ਕੀਤੀ ਗਈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਖ਼ਾਤਮੇ ਲਈ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ ਅਤੇ ਕਿਸੇ ਵੀ ਵਿਅਕਤੀ ਨੂੰ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਪੁਲਿਸ ਅਧਿਕਾਰੀਆਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਵੀ ਇਲਾਕੇ ਵਿੱਚ ਨਸ਼ਾ ਤਸਕਰੀ ਜਾਂ ਇਸ ਨਾਲ ਸਬੰਧਤ ਕੋਈ ਸ਼ੱਕੀ ਗਤੀਵਿਧੀ ਨਜ਼ਰ ਆਉਂਦੀ ਹੈ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ, ਤਾਂ ਜੋ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾ ਸਕੇ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.