IMG-LOGO
ਹੋਮ ਪੰਜਾਬ: ਕਾਦੀਆਂ 'ਚ ਅਕਾਲੀ ਦਲ ਨੂੰ ਵੱਡਾ ਝਟਕਾ! ਹਲਕਾ ਇੰਚਾਰਜ ਗੁਰਇਕਬਾਲ...

ਕਾਦੀਆਂ 'ਚ ਅਕਾਲੀ ਦਲ ਨੂੰ ਵੱਡਾ ਝਟਕਾ! ਹਲਕਾ ਇੰਚਾਰਜ ਗੁਰਇਕਬਾਲ ਸਿੰਘ ਮਾਹਲ 'ਆਪ' 'ਚ ਹੋਏ ਸ਼ਾਮਲ

Admin User - Jun 25, 2026 08:18 PM
IMG

ਚੰਡੀਗੜ੍ਹ, 25 ਜੂਨ-

ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਲਗਾਤਾਰ ਮਜ਼ਬੂਤ ਹੋ ਰਹੀ ਹੈ। ਦੂਜੇ ਪਾਸੇ ਅਕਾਲੀ ਦਲ (ਬਾਦਲ) ਨੂੰ ਵੱਡਾ ਝਟਕਾ ਲੱਗਾ ਹੈ। ਵੀਰਵਾਰ ਨੂੰ ਕਾਦੀਆਂ ਵਿਧਾਨ ਸਭਾ ਹਲਕੇ ਤੋਂ ਅਕਾਲੀ ਦਲ ਦੇ ਹਲਕਾ ਇੰਚਾਰਜ ਗੁਰਇਕਬਾਲ ਸਿੰਘ ਮਾਹਲ ਆਪਣੇ ਸਮਰਥਕਾਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਇਕਬਾਲ ਸਿੰਘ ਮਾਹਲ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ ਅਤੇ ਸਿਰੋਪਾਓ ਪਾ ਕੇ ਉਨ੍ਹਾਂ ਦਾ ਸਵਾਗਤ ਕੀਤਾ।


ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ 'ਐਕਸ' 'ਤੇ ਲਿਖਿਆ "ਆਮ ਆਦਮੀ ਪਾਰਟੀ ਦੇ ਪਰਿਵਾਰ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਅੱਜ ਅਕਾਲੀ ਦਲ ਦੇ ਕਾਦੀਆਂ ਦੇ ਹਲਕਾ ਇੰਚਾਰਜ ਸ. ਗੁਰਇਕਬਾਲ ਸਿੰਘ ਮਾਹਲ ਜੀ ਦਾ ਪਾਰਟੀ ਵਿੱਚ ਸ਼ਾਮਲ ਹੋਣ 'ਤੇ ਸਵਾਗਤ ਕਰਦਾ ਹਾਂ।ਜਦੋਂ ਸਰਕਾਰ ਦੀ ਨੀਅਤ ਸਾਫ਼ ਹੋਵੇ ਤੇ ਕੰਮ ਬੋਲਦੇ ਹੋਣ ਤਾਂ ਪੰਜਾਬ ਦਾ ਭਲਾ ਚਾਹੁਣ ਵਾਲੇ ਲੋਕ ਆਪਣੇ ਆਪ ਸਾਥ ਦੇਣ ਆਉਂਦੇ ਹਨ। ਅਸੀਂ ਸਾਰੇ ਮਿਲ ਕੇ ਰੰਗਲੇ ਪੰਜਾਬ ਲਈ ਇਸੇ ਤਰ੍ਹਾਂ ਕੰਮ ਕਰਦੇ ਰਹਾਂਗੇ।"


ਦੂਜੇ ਪਾਸੇ ਗੁਰਇਕਬਾਲ ਸਿੰਘ ਮਾਹਲ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਮੁੱਖ ਮੰਤਰੀ ਮਾਨ ਦੀਆਂ ਲੋਕ-ਪੱਖੀ ਨੀਤੀਆਂ ਅਤੇ ਸਾਫ਼-ਸੁਥਰੀ ਰਾਜਨੀਤੀ ਤੋਂ ਪ੍ਰਭਾਵਿਤ ਹੋ ਕੇ 'ਆਪ' ਵਿੱਚ ਸ਼ਾਮਲ ਹੋਏ ਹਨ ਅਤੇ ਪਾਰਟੀ ਦੀ ਮਜ਼ਬੂਤੀ ਲਈ ਦਿਨ-ਰਾਤ ਕੰਮ ਕਰਨਗੇ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.