IMG-LOGO
ਹੋਮ ਪੰਜਾਬ: ਪੰਜਾਬ ਸਰਕਾਰ ਨੇ ਸਰਕਾਰੀ ਦਫ਼ਤਰਾਂ ਦਾ ਸਮਾਂ ਮੁੜ 9 ਤੋਂ...

ਪੰਜਾਬ ਸਰਕਾਰ ਨੇ ਸਰਕਾਰੀ ਦਫ਼ਤਰਾਂ ਦਾ ਸਮਾਂ ਮੁੜ 9 ਤੋਂ 5 ਕੀਤਾ, 1 ਜੁਲਾਈ ਤੋਂ ਹੋਣਗੇ ਨਵੇਂ ਹੁਕਮ ਲਾਗੂ

Admin User - Jun 26, 2026 04:56 PM
IMG

ਚੰਡੀਗੜ੍ਹ, 26 ਜੂਨ:

ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸੂਬੇ ਦੇ ਸਮੂਹ ਸਰਕਾਰੀ ਦਫ਼ਤਰਾਂ ਅਤੇ ਅਦਾਰਿਆਂ ਦਾ ਦਫ਼ਤਰੀ ਸਮਾਂ ਪਹਿਲਾਂ ਵਾਂਗ ਸਵੇਰੇ 9:00 ਵਜੇ ਤੋਂ ਸ਼ਾਮ 5:00 ਵਜੇ ਤੱਕ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਦਫ਼ਤਰੀ ਸਮੇਂ ਵਿੱਚ ਇਹ ਬਦਲਾਅ 1 ਜੁਲਾਈ ਤੋਂ ਲਾਗੂ ਹੋਵੇਗਾ।

ਉਨ੍ਹਾਂ ਦੱਸਿਆ ਕਿ ਗਰਮੀ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ 25 ਮਈ 2026 ਤੋਂ ਸਰਕਾਰੀ ਦਫ਼ਤਰਾਂ ਦਾ ਸਮਾਂ ਅਸਥਾਈ ਤੌਰ 'ਤੇ ਸਵੇਰੇ 7:30 ਵਜੇ ਤੋਂ ਦੁਪਹਿਰ 1:30 ਵਜੇ ਤੱਕ ਕੀਤਾ ਗਿਆ ਸੀ। ਪਹਿਲਾ ਦਾ ਇਹ ਪ੍ਰਬੰਧ 30 ਜੂਨ 2026 ਤੱਕ ਲਾਗੂ ਰਹੇਗਾ।


Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.