IMG-LOGO
ਹੋਮ ਪੰਜਾਬ: ਅੰਮ੍ਰਿਤਸਰ 'ਚ 'ਬਰਾਈਟ ਮਾਈਡਜ਼ ਪੰਜਾਬ' ਸਮਾਗਮ, ਮੈਰਿਟ ਹਾਸਲ ਕਰਨ ਵਾਲੇ...

ਅੰਮ੍ਰਿਤਸਰ 'ਚ 'ਬਰਾਈਟ ਮਾਈਡਜ਼ ਪੰਜਾਬ' ਸਮਾਗਮ, ਮੈਰਿਟ ਹਾਸਲ ਕਰਨ ਵਾਲੇ ਵਿਦਿਆਰਥੀ ਸਨਮਾਨਿਤ

Admin User - Jun 27, 2026 05:16 PM
IMG

ਅੰਮ੍ਰਿਤਸਰ ਦੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਦਸ਼ਮੇਸ਼ ਆਡੀਟੋਰੀਅਮ ਵਿੱਚ ਪੰਜਾਬ ਸਰਕਾਰ ਵੱਲੋਂ 'ਬਰਾਈਟ ਮਾਈਡਜ਼ ਪੰਜਾਬ' ਪ੍ਰੋਗਰਾਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਨੇ ਸ਼ਿਰਕਤ ਕੀਤੀ। ਸਮਾਗਮ ਦੌਰਾਨ ਮੈਰਿਟ ਹਾਸਲ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਹਰਜੋਤ ਸਿੰਘ ਬੈਂਸ ਅਤੇ ਮਨੀਸ਼ ਸਿਸੋਦੀਆ ਨੇ ਵਿਦਿਆਰਥੀਆਂ ਨਾਲ ਰੂ-ਬ-ਰੂ ਗੱਲਬਾਤ ਕੀਤੀ। ਉਨ੍ਹਾਂ ਨੇ ਵਿਦਿਆਰਥੀਆਂ ਤੋਂ ਪੜ੍ਹਾਈ ਦੌਰਾਨ ਕੀਤੀ ਮਿਹਨਤ, ਦਰਪੇਸ਼ ਚੁਣੌਤੀਆਂ ਅਤੇ ਭਵਿੱਖ ਦੇ ਟੀਚਿਆਂ ਬਾਰੇ ਜਾਣਕਾਰੀ ਲਈ। ਵਿਦਿਆਰਥੀਆਂ ਨੇ ਵੀ ਆਪਣੇ ਤਜਰਬੇ ਅਤੇ ਭਵਿੱਖ ਵਿੱਚ ਡਾਕਟਰ, ਇੰਜੀਨੀਅਰ, ਆਈਏਐਸ ਅਧਿਕਾਰੀ ਅਤੇ ਹੋਰ ਖੇਤਰਾਂ ਵਿੱਚ ਅੱਗੇ ਵਧਣ ਦੇ ਸੁਪਨੇ ਸਾਂਝੇ ਕੀਤੇ।

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ 'ਬਰਾਈਟ ਮਾਈਡਜ਼ ਪੰਜਾਬ' ਦਾ ਮਕਸਦ ਹੋਣਹਾਰ ਵਿਦਿਆਰਥੀਆਂ ਨੂੰ ਹੌਸਲਾ ਦੇਣਾ ਅਤੇ ਉਨ੍ਹਾਂ ਦੀਆਂ ਪ੍ਰਾਪਤੀਆਂ ਨੂੰ ਸਨਮਾਨ ਦੇਣਾ ਹੈ। ਉਨ੍ਹਾਂ ਕਿਹਾ ਕਿ ਮਾਪਿਆਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਬੱਚਿਆਂ 'ਤੇ ਪੜ੍ਹਾਈ ਦਾ ਬੇਲੋੜਾ ਦਬਾਅ ਨਾ ਪਾਉਣ, ਸਗੋਂ ਉਨ੍ਹਾਂ ਨੂੰ ਆਪਣੀ ਸਮਰੱਥਾ ਅਨੁਸਾਰ ਅੱਗੇ ਵਧਣ ਦਾ ਮੌਕਾ ਦੇਣ, ਤਾਂ ਜੋ ਉਹ ਜ਼ਿੰਦਗੀ ਵਿੱਚ ਵੱਡਾ ਮੁਕਾਮ ਹਾਸਲ ਕਰ ਸਕਣ।

ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਬੱਚਿਆਂ ਦਾ ਆਤਮਵਿਸ਼ਵਾਸ ਅਤੇ ਅੰਗਰੇਜ਼ੀ ਵਿੱਚ ਬਿਹਤਰ ਗੱਲਬਾਤ ਕਰਨ ਦੀ ਯੋਗਤਾ ਦੇਖ ਕੇ ਬਹੁਤ ਖੁਸ਼ੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਿੱਖਿਆ ਖੇਤਰ ਵਿੱਚ ਕੀਤੇ ਜਾ ਰਹੇ ਸੁਧਾਰ ਅਤੇ ਸਿੱਖਿਆ ਕ੍ਰਾਂਤੀ ਦੇ ਸਕਾਰਾਤਮਕ ਨਤੀਜੇ ਹੁਣ ਸਪੱਸ਼ਟ ਤੌਰ 'ਤੇ ਸਾਹਮਣੇ ਆ ਰਹੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਕਾਮਯਾਬੀ ਹੀ ਪੰਜਾਬ ਦਾ ਮਾਣ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.