IMG-LOGO
ਹੋਮ ਪੰਜਾਬ: ਜਲੰਧਰ 'ਚ ਪਤੀ-ਪਤਨੀ 'ਤੇ ਦਿਨ ਦਿਹਾੜੇ ਜਾਨਲੇਵਾ ਹਮਲਾ, 2 ਮੁਲਜ਼ਮ...

ਜਲੰਧਰ 'ਚ ਪਤੀ-ਪਤਨੀ 'ਤੇ ਦਿਨ ਦਿਹਾੜੇ ਜਾਨਲੇਵਾ ਹਮਲਾ, 2 ਮੁਲਜ਼ਮ ਗ੍ਰਿਫ਼ਤਾਰ; ਪਰਿਵਾਰ ਨੇ ਨਸ਼ਾ ਤਸਕਰੀ ਅਤੇ ਪੁਲਿਸ ਦੀ ਲਾਪਰਵਾਹੀ ਦੇ ਲਗਾਏ ਦੋਸ਼

Admin User - Jun 27, 2026 05:26 PM
IMG

ਜਲੰਧਰ ਦੇ ਬਾਬੂ ਜਗਜੀਵਨ ਰਾਮ ਚੌਕ ਨੇੜੇ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਨਸ਼ਾ ਛਡਾਊ ਕੇਂਦਰ ਜਾ ਰਹੇ ਇੱਕ ਪਤੀ-ਪਤਨੀ 'ਤੇ ਕੁਝ ਨੌਜਵਾਨਾਂ ਨੇ ਕਥਿਤ ਤੌਰ 'ਤੇ ਜਾਨਲੇਵਾ ਹਮਲਾ ਕਰ ਦਿੱਤਾ। ਪੀੜਤ ਪਰਿਵਾਰ ਦਾ ਦੋਸ਼ ਹੈ ਕਿ ਹਮਲਾਵਰਾਂ ਨੇ ਬੇਰਹਿਮੀ ਨਾਲ ਕੁੱਟਮਾਰ ਕਰਨ ਦੇ ਨਾਲ-ਨਾਲ ਸੀਵਰੇਜ ਦੇ ਚੈਂਬਰ ਦਾ ਭਾਰੀ ਢੱਕਣ ਸਿਰ 'ਤੇ ਮਾਰਨ ਦੀ ਕੋਸ਼ਿਸ਼ ਵੀ ਕੀਤੀ, ਜਿਸ ਨਾਲ ਵੱਡਾ ਹਾਦਸਾ ਹੋ ਸਕਦਾ ਸੀ। ਘਟਨਾ ਤੋਂ ਬਾਅਦ ਪਰਿਵਾਰ ਅਤੇ ਸਥਾਨਕ ਲੋਕਾਂ ਨੇ ਮੌਕੇ 'ਤੇ ਰੋਸ ਪ੍ਰਦਰਸ਼ਨ ਕਰਦੇ ਹੋਏ ਇਨਸਾਫ਼ ਦੀ ਮੰਗ ਕੀਤੀ।

ਪੁਲਿਸ ਅਧਿਕਾਰੀ ਯਾਦਵਿੰਦਰ ਰਾਣਾ ਨੇ ਦੱਸਿਆ ਕਿ ਪੀੜਤਾਂ ਦੀ ਸ਼ਿਕਾਇਤ ਦੇ ਆਧਾਰ 'ਤੇ ਕਾਰਵਾਈ ਕਰਦਿਆਂ ਮਾਮਲੇ ਵਿੱਚ ਨਾਮਜ਼ਦ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਦਕਿ ਦੋ ਹੋਰ ਦੀ ਭਾਲ ਜਾਰੀ ਹੈ। ਜਾਂਚ ਦੌਰਾਨ ਸਾਹਮਣੇ ਆਇਆ ਕਿ ਸਵੇਰੇ ਹੋਏ ਝਗੜੇ ਤੋਂ ਬਾਅਦ ਸ਼ਿਕਾਇਤ ਦਰਜ ਹੋਣ ਦੀ ਰੰਜਿਸ਼ ਵਿੱਚ ਮੁਲਜ਼ਮਾਂ ਨੇ ਦੁਪਹਿਰ ਵੇਲੇ ਮੁੜ ਹਮਲਾ ਕੀਤਾ ਤਾਂ ਜੋ ਪੀੜਤ ਪਰਿਵਾਰ 'ਤੇ ਦਬਾਅ ਬਣਾ ਕੇ ਸ਼ਿਕਾਇਤ ਵਾਪਸ ਕਰਵਾਈ ਜਾ ਸਕੇ।

ਪੁਲਿਸ ਵੱਲੋਂ ਨਾਮਜ਼ਦ ਮੁਲਜ਼ਮਾਂ ਦੀ ਪਛਾਣ ਨੀਰਜ ਨੇਪਾਲੀ, ਲੱਕੀ ਥਾਪਰ ਉਰਫ਼ ਦੀਵੂ, ਕਾਲੀ ਅਤੇ ਅਮਿਤ ਕੁਮਾਰ ਉਰਫ਼ ਛਾਂਗਾ ਵਜੋਂ ਕੀਤੀ ਗਈ ਹੈ। ਪੁਲਿਸ ਮੁਤਾਬਕ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਖ਼ਿਲਾਫ਼ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਉਨ੍ਹਾਂ ਦਾ ਪਹਿਲਾਂ ਵੀ ਅਪਰਾਧਿਕ ਰਿਕਾਰਡ ਰਿਹਾ ਹੈ। ਫ਼ਰਾਰ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਕਿ ਦੋਵੇਂ ਧਿਰਾਂ ਆਪਸ ਵਿੱਚ ਰਿਸ਼ਤੇਦਾਰ ਹਨ ਅਤੇ ਉਨ੍ਹਾਂ ਵਿਚਕਾਰ ਸਾਲੇ-ਜੀਜੇ ਦਾ ਰਿਸ਼ਤਾ ਹੈ।

ਦੂਜੇ ਪਾਸੇ, ਪੀੜਤ ਮਹਿਲਾ ਅਤੇ ਇਲਾਕਾ ਵਾਸੀਆਂ ਨੇ ਹਮਲਾਵਰਾਂ 'ਤੇ ਕਥਿਤ ਨਸ਼ਾ ਤਸਕਰੀ ਕਰਨ, ਬਦਸਲੂਕੀ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਗੰਭੀਰ ਦੋਸ਼ ਲਗਾਏ ਹਨ। ਸਥਾਨਕ ਲੋਕਾਂ ਦਾ ਇਹ ਵੀ ਕਹਿਣਾ ਹੈ ਕਿ ਸੜਕ 'ਤੇ ਕਰੀਬ ਡੇਢ ਘੰਟੇ ਤੱਕ ਹੰਗਾਮਾ ਹੁੰਦਾ ਰਿਹਾ, ਪਰ ਪੁਲਿਸ ਸਮੇਂ ਸਿਰ ਨਹੀਂ ਪਹੁੰਚੀ। ਹਾਲਾਂਕਿ, ਪੁਲਿਸ ਨੇ ਸਪੱਸ਼ਟ ਕੀਤਾ ਹੈ ਕਿ ਹੁਣ ਤੱਕ ਦੀ ਜਾਂਚ ਵਿੱਚ ਇਸ ਘਟਨਾ ਦਾ ਨਸ਼ਾ ਤਸਕਰੀ ਨਾਲ ਕੋਈ ਸਬੰਧ ਸਾਹਮਣੇ ਨਹੀਂ ਆਇਆ ਅਤੇ ਹਰ ਪਹਿਲੂ ਤੋਂ ਮਾਮਲੇ ਦੀ ਜਾਂਚ ਜਾਰੀ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.