ਤਾਜਾ ਖਬਰਾਂ
ਚੰਡੀਗੜ੍ਹ:- ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਪੰਜਾਬ ਸਰਕਾਰ ਵੱਲੋਂ ਪੰਜਾਬ ਵਿਧਾਨ ਸਭਾ ਅੱਜ ਪਾਸ ਕੀਤੇ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਜਾਗਦ ਜੋਤ ਐਕਟ 2026 ਦੇ ਵਿਰੁੱਧ 29 ਜੂਨ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੰਜਾਬ ਦੇ ਸਾਰੇ ਸਿੱਖ ਵਿਧਾਇਕਾਂ ਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਤਲਬ ਕੀਤਾ ਹੋਇਆ ਹੈ। ਸਾਰੇ ਵਿਧਾਇਕ ਸਪੀਕਰ ਸਮੇਤ 29 ਜੂਨ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੇ ਹੋਣਗੇ। ਖਬਰ ਵਾਲੇ ਡਾਟ ਕਾਮ ਨੂੰ ਸੂਤਰਾਂ ਦੇ ਹਵਾਲੇ ਤੋਂ ਖਬਰ ਮਿਲੀ ਹੈ ਕਿ ਕੱਲ 28 ਜੂਨ ਨੂੰ ਸਾਰੇ ਆਮ ਆਦਮੀ ਪਾਰਟੀ ਦੇ ਵਿਧਾਇਕ ਅੰਮ੍ਰਿਤਸਰ ਵਿਖੇ ਪੁੱਜਣਗੇ। ਜਿੱਥੇ ਕਿ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼ ਹੋਣ ਤੋਂ ਪਹਿਲਾਂ ਮੀਟਿੰਗ ਹੋਵੇਗੀ ।
Get all latest content delivered to your email a few times a month.