IMG-LOGO
ਹੋਮ ਪੰਜਾਬ, ਹਰਿਆਣਾ, ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਵੱਡਾ ਝਟਕਾ, ਸੀਨੀਅਰ ਜੱਜ...

ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਵੱਡਾ ਝਟਕਾ, ਸੀਨੀਅਰ ਜੱਜ ਜਸਟਿਸ ਮਹਾਬੀਰ ਸਿੰਘ ਸਿੰਧੂ ਦਾ 59 ਸਾਲ ਦੀ ਉਮਰ 'ਚ ਦੇਹਾਂਤ

Admin User - Jun 28, 2026 09:45 AM
IMG

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਲਈ ਐਤਵਾਰ ਦਾ ਦਿਨ ਦੁਖਦਾਈ ਰਿਹਾ, ਜਦੋਂ ਹਾਈ ਕੋਰਟ ਦੇ ਸੀਨੀਅਰ ਜੱਜ ਜਸਟਿਸ ਮਹਾਬੀਰ ਸਿੰਘ ਸਿੰਧੂ ਦਾ 59 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਜਾਣਕਾਰੀ ਅਨੁਸਾਰ ਉਹ ਪਿਛਲੇ ਕੁਝ ਸਮੇਂ ਤੋਂ ਅਸਵੱਸਥ ਸਨ ਅਤੇ ਉਨ੍ਹਾਂ ਦਾ ਇਲਾਜ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਵਿੱਚ ਚੱਲ ਰਿਹਾ ਸੀ। ਹਾਈ ਕੋਰਟ ਦੀ ਪ੍ਰੋਟੋਕੋਲ ਸ਼ਾਖਾ ਮੁਤਾਬਕ ਉਨ੍ਹਾਂ ਨੇ ਐਤਵਾਰ ਤੜਕੇ ਕਰੀਬ 2:50 ਵਜੇ ਆਖਰੀ ਸਾਹ ਲਿਆ।

ਜਸਟਿਸ ਮਹਾਬੀਰ ਸਿੰਘ ਸਿੰਧੂ ਨੂੰ 10 ਜੁਲਾਈ 2017 ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਵਧੀਕ ਜੱਜ ਵਜੋਂ ਨਿਯੁਕਤ ਕੀਤਾ ਗਿਆ ਸੀ। ਇਸ ਤੋਂ ਬਾਅਦ 3 ਦਸੰਬਰ 2018 ਨੂੰ ਉਨ੍ਹਾਂ ਨੂੰ ਸਥਾਈ ਜੱਜ ਬਣਾਇਆ ਗਿਆ। ਆਪਣੇ ਲੰਬੇ ਕਾਨੂੰਨੀ ਤਜਰਬੇ ਅਤੇ ਨਿਰਪੱਖ ਫ਼ੈਸਲਿਆਂ ਕਰਕੇ ਉਹ ਨਿਆਂਪਾਲਿਕਾ ਵਿੱਚ ਵਿਸ਼ੇਸ਼ ਮਾਣ-ਸਨਮਾਨ ਰੱਖਦੇ ਸਨ। ਦੇਹਾਂਤ ਸਮੇਂ ਉਹ ਹਾਈ ਕੋਰਟ ਦੀ ਸੀਨੀਅਰਤਾ ਸੂਚੀ ਵਿੱਚ ਤੀਜੇ ਸਥਾਨ 'ਤੇ ਸਨ।

4 ਅਪ੍ਰੈਲ 1967 ਨੂੰ ਹਰਿਆਣਾ ਦੇ ਹਿਸਾਰ ਜ਼ਿਲ੍ਹੇ ਦੇ ਹਾਂਸੀ ਉਪ-ਮੰਡਲ ਅਧੀਨ ਪਿੰਡ ਮਸੂਦਪੁਰ ਵਿੱਚ ਜਨਮੇ ਜਸਟਿਸ ਸਿੰਧੂ ਨੇ ਆਪਣੀ ਮੁੱਢਲੀ ਪੜ੍ਹਾਈ ਸਰਕਾਰੀ ਹਾਈ ਸਕੂਲ, ਮਸੂਦਪੁਰ ਤੋਂ ਕੀਤੀ। ਇਸ ਤੋਂ ਬਾਅਦ ਉਨ੍ਹਾਂ ਨੇ 1992 ਵਿੱਚ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਤੋਂ ਐਲਐਲਬੀ ਦੀ ਡਿਗਰੀ ਹਾਸਲ ਕੀਤੀ ਅਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਵਕਾਲਤ ਸ਼ੁਰੂ ਕੀਤੀ। ਕਾਨੂੰਨੀ ਖੇਤਰ ਵਿੱਚ ਉਨ੍ਹਾਂ ਦੇ ਯੋਗਦਾਨ ਅਤੇ ਨਿਆਂ ਪ੍ਰਤੀ ਸਮਰਪਣ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉਨ੍ਹਾਂ ਦੇ ਅਚਾਨਕ ਦਿਹਾਂਤ ਨਾਲ ਨਿਆਂਪਾਲਿਕਾ ਅਤੇ ਕਾਨੂੰਨੀ ਭਾਈਚਾਰੇ ਵਿੱਚ ਸੋਗ ਦੀ ਲਹਿਰ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.