IMG-LOGO
ਹੋਮ ਪੰਜਾਬ, ਰਾਸ਼ਟਰੀ, 2 ਜੁਲਾਈ ਨੂੰ ਅੰਮ੍ਰਿਤਸਰ ਏਅਰਪੋਰਟ ਇਲਾਕੇ ‘ਚ ਰਹੇਗਾ ਭਾਰੀ ਟ੍ਰੈਫਿਕ,...

2 ਜੁਲਾਈ ਨੂੰ ਅੰਮ੍ਰਿਤਸਰ ਏਅਰਪੋਰਟ ਇਲਾਕੇ ‘ਚ ਰਹੇਗਾ ਭਾਰੀ ਟ੍ਰੈਫਿਕ, 7 ਲੱਖ ਸ਼ਰਧਾਲੂਆਂ ਦੇ ਮੱਦੇਨਜ਼ਰ ਏਅਰਪੋਰਟ ਅਥਾਰਟੀ ਨੇ ਜਾਰੀ ਕੀਤੀ ਐਡਵਾਈਜ਼ਰੀ

Admin User - Jun 28, 2026 03:16 PM
IMG

2 ਜੁਲਾਈ ਨੂੰ ਬਾਬਾ ਜਵੰਦ ਸਿੰਘ ਜੀ ਦੀ ਸਾਲਾਨਾ ਬਰਸੀ ਦੇ ਮੌਕੇ ‘ਤੇ ਹੋਣ ਵਾਲੇ ਵਿਸ਼ਾਲ ਧਾਰਮਿਕ ਸਮਾਗਮ ਨੂੰ ਧਿਆਨ ਵਿੱਚ ਰੱਖਦਿਆਂ ਸ਼੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ, ਅੰਮ੍ਰਿਤਸਰ ਵੱਲੋਂ ਯਾਤਰੀਆਂ ਲਈ ਮਹੱਤਵਪੂਰਨ ਟ੍ਰੈਫਿਕ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਇਹ ਧਾਰਮਿਕ ਸਮਾਗਮ ਏਅਰਪੋਰਟ ਕੰਪਲੈਕਸ ਅੰਦਰ ਸਥਿਤ ਗੁਰਦੁਆਰਾ ਸਾਹਿਬ ਵਿਖੇ ਕਰਵਾਇਆ ਜਾਵੇਗਾ, ਜਿਸ ਵਿੱਚ ਦੇਸ਼ ਅਤੇ ਵਿਦੇਸ਼ ਤੋਂ ਕਰੀਬ 7 ਲੱਖ ਸ਼ਰਧਾਲੂਆਂ ਦੇ ਪਹੁੰਚਣ ਦੀ ਸੰਭਾਵਨਾ ਹੈ।


ਇਸ ਵੱਡੀ ਗਿਣਤੀ ਵਿੱਚ ਸੰਗਤ ਦੇ ਆਉਣ ਕਾਰਨ ਏਅਰਪੋਰਟ ਨੂੰ ਜਾਣ ਵਾਲੇ ਮੁੱਖ ਰਸਤਿਆਂ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਭਾਰੀ ਟ੍ਰੈਫਿਕ ਜਾਮ ਦੀ ਸੰਭਾਵਨਾ ਜਤਾਈ ਗਈ ਹੈ। ਇਸ ਲਈ ਹਵਾਈ ਅੱਡਾ ਪ੍ਰਸ਼ਾਸਨ ਨੇ ਸਾਰੇ ਹਵਾਈ ਯਾਤਰੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਫਲਾਈਟ ਦੇ ਸਮੇਂ ਤੋਂ ਕਾਫ਼ੀ ਪਹਿਲਾਂ ਘਰਾਂ ਤੋਂ ਰਵਾਨਾ ਹੋਣ ਤਾਂ ਜੋ ਰਸਤੇ ਵਿੱਚ ਟ੍ਰੈਫਿਕ ਕਾਰਨ ਕਿਸੇ ਵੀ ਤਰ੍ਹਾਂ ਦੀ ਦੇਰੀ ਜਾਂ ਫਲਾਈਟ ਛੁੱਟਣ ਵਰਗੀ ਸਥਿਤੀ ਤੋਂ ਬਚਿਆ ਜਾ ਸਕੇ।


ਐਡਵਾਈਜ਼ਰੀ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਯਾਤਰੀ ਹਵਾਈ ਅੱਡੇ ‘ਤੇ ਸਮੇਂ ਸਿਰ ਪਹੁੰਚ ਕੇ ਚੈੱਕ-ਇਨ, ਸੁਰੱਖਿਆ ਜਾਂਚ ਅਤੇ ਹੋਰ ਲਾਜ਼ਮੀ ਕਾਰਵਾਈਆਂ ਆਰਾਮ ਨਾਲ ਪੂਰੀਆਂ ਕਰਨ। ਸਮੇਂ ਤੋਂ ਪਹਿਲਾਂ ਪਹੁੰਚਣ ਨਾਲ ਯਾਤਰਾ ਦੌਰਾਨ ਬੇਲੋੜੀ ਹੜਬੜਾਹਟ ਅਤੇ ਪ੍ਰੇਸ਼ਾਨੀ ਤੋਂ ਵੀ ਬਚਿਆ ਜਾ ਸਕੇਗਾ।


ਇਸ ਦੇ ਨਾਲ ਹੀ, ਏਅਰਪੋਰਟ ਅਥਾਰਟੀ ਨੇ ਸਮਾਗਮ ਵਿੱਚ ਸ਼ਾਮਲ ਹੋਣ ਵਾਲੀ ਸੰਗਤ ਅਤੇ ਹਵਾਈ ਯਾਤਰੀਆਂ ਨੂੰ ਟ੍ਰੈਫਿਕ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ। ਪ੍ਰਸ਼ਾਸਨ ਦਾ ਕਹਿਣਾ ਹੈ ਕਿ ਲੋਕਾਂ ਦੇ ਸਹਿਯੋਗ ਨਾਲ ਹੀ ਟ੍ਰੈਫਿਕ ਪ੍ਰਬੰਧ ਸੁਚਾਰੂ ਰਹੇਗਾ ਅਤੇ ਹਵਾਈ ਸੇਵਾਵਾਂ ਦਾ ਸੰਚਾਲਨ ਵੀ ਬਿਨਾਂ ਕਿਸੇ ਰੁਕਾਵਟ ਦੇ ਜਾਰੀ ਰੱਖਿਆ ਜਾ ਸਕੇਗਾ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.