IMG-LOGO
ਹੋਮ ਪੰਜਾਬ: ਸਾਬਕਾ ਵਿਧਾਇਕ ਸ. ਦਰਸ਼ਨ ਸਿੰਘ ਸ਼ਿਵਾਲਿਕ ਅਕਾਲੀ ਦਲ 'ਵਾਰਿਸ ਪੰਜਾਬ...

ਸਾਬਕਾ ਵਿਧਾਇਕ ਸ. ਦਰਸ਼ਨ ਸਿੰਘ ਸ਼ਿਵਾਲਿਕ ਅਕਾਲੀ ਦਲ 'ਵਾਰਿਸ ਪੰਜਾਬ ਦੇ' 'ਚ ਸ਼ਾਮਿਲ

Admin User - Jun 28, 2026 04:44 PM
IMG

ਲੁਧਿਆਣਾ 28 ਜੂਨ: ਅਕਾਲੀ ਦਲ 'ਵਾਰਿਸ ਪੰਜਾਬ ਦੇ' ਨੂੰ ਅੱਜ ਉਸ ਵੇਲੇ ਇੱਕ ਵੱਡੀ ਮਜਬੂਤੀ ਮਿਲੀ, ਜਦੋਂ ਸਾਬਕਾ ਵਿਧਾਇਕ ਅਤੇ ਸਾਬਕਾ ਸੰਸਦੀ ਸਕੱਤਰ, ਪੰਜਾਬ ਸਰਕਾਰ ਸ. ਦਰਸ਼ਨ ਸਿੰਘ ਸ਼ਿਵਾਲਿਕ ਆਪਣੇ ਸਾਥੀਆਂ ਸਣੇ ਪਾਰਟੀ ਵਿੱਚ ਸ਼ਾਮਿਲ ਹੋ ਗਏ। ਅਕਾਲੀ ਦਲ 'ਵਰਿਸ ਪੰਜਾਬ ਦੇ' ਸਰਪ੍ਰਸਤ ਬਾਪੂ ਸ. ਤਰਸੇਮ ਸਿੰਘ ਖਾਲਸਾ, ਵਿਧਾਇਕ ਸ. ਮਨਪ੍ਰੀਤ ਸਿੰਘ ਇਆਲੀ, ਸਕੱਤਰ ਜਨਰਲ ਸ. ਮਨਦੀਪ ਸਿੰਘ ਸਿੱਧੂ ਸਣੇ ਸਮੂਹ ਸੀਨੀਅਰ ਲੀਡਰਸ਼ਿਪ ਵੱਲੋਂ ਉਹਨਾਂ ਦਾ ਗਰਮਜੋਸ਼ੀ ਨਾਲ ਪਾਰਟੀ ਵਿੱਚ ਸਵਾਗਤ ਕੀਤਾ ਗਿਆ। ਇਸ ਮੌਕੇ ਸਥਾਨਕ ਕਨਾਲ ਰੋਡ ਵਿਖੇ ਇੱਕ ਸਮਾਗਮ ਦਾ ਆਯੋਜਨ ਕੀਤਾ ਗਿਆ ਸੀ, ਜਿੱਥੇ ਵੱਡੀ ਗਿਣਤੀ ਵਿੱਚ ਹਲਕਾ ਗਿੱਲ ਦੇ ਸਾਰੇ ਪਿੰਡਾਂ ਦੇ ਸਰਪੰਚਾਂ, ਪੰਚਾਂ ਅਤੇ ਵਰਕਰਾਂ ਨੇ ਪਹੁੰਚ ਕੇ ਆਪਣੀ ਸ਼ਮੂਲੀਅਤ ਦਰਜ ਕਰਵਾਈ।


ਇਸ ਮੌਕੇ ਸੰਬੋਧਨ ਕਰਦਿਆਂ, ਬਾਪੂ ਸ. ਤਰਸੇਮ ਸਿੰਘ ਖਾਲਸਾ ਨੇ ਸ. ਦਰਸ਼ਨ ਸਿੰਘ ਸ਼ਿਵਾਲਿਕ ਦਾ ਪਾਰਟੀ ਵਿੱਚ ਸਵਾਗਤ ਕਰਦੇ ਹੋਏ, ਕਿਹਾ ਕਿ ਨਿਰੋਲ ਪੰਥਕ ਸਰਕਾਰ ਸੂਬੇ ਦੀ ਲੋੜ ਹੈ ਅਤੇ ਅਕਾਲੀ ਦਲ 'ਵਾਰਿਸ ਪੰਜਾਬ ਦੇ' ਵੱਲੋਂ ਮੁੱਖ ਮੰਤਰੀ ਉਮੀਦਵਾਰ ਮੈਂਬਰ ਪਾਰਲੀਮੈਂਟ ਭਾਈ ਸ. ਅੰਮ੍ਰਿਤਪਾਲ ਸਿੰਘ ਖਾਲਸਾ ਦੀ ਅਗਵਾਈ ਹੇਠ ਆਉਂਦੀਆਂ ਵਿਧਾਨ ਸਭਾ ਚੋਣਾਂ ਲੜੀਆਂ ਜਾਣਗੀਆਂ। ਸਮਾਜ ਦਾ ਹਰ ਵਰਗ ਪਾਰਟੀ ਦੀਆਂ ਨੀਤੀਆਂ ਦੇ ਨਾਲ ਖੜ੍ਹਾ ਹੈ।


ਉੱਥੇ ਹੀ, ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਬਾਪੂ ਸ. ਤਰਸੇਮ ਸਿੰਘ ਖਾਲਸਾ ਨੇ ਕਿਹਾ ਕਿ ਵੱਡੀ ਗਿਣਤੀ ਵਿੱਚ ਲੋਕ ਪਾਰਟੀ ਨਾਲ ਜੁੜ ਰਹੇ ਹਨ। ਉਹਨਾਂ ਨੇ ਇਹ ਵੀ ਸਪਸ਼ਟ ਕੀਤਾ ਕਿ ਅਕਾਲੀ ਦਲ ' ਪੰਜਾਬ ਦੇ' ਆਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਕਿਸੇ ਵੀ ਕੌਮੀ ਪਾਰਟੀ ਨਾਲ ਗਠਜੋੜ ਨਹੀਂ ਕਰੇਗਾ। ਉਹਨਾਂ ਨੇ ਕਿਹਾ ਕਿ ਖੇਤਰੀ ਪਾਰਟੀ ਹੀ ਸੂਬੇ ਦੇ ਮੁੱਦਿਆਂ ਦਾ ਸਹੀ ਤਰੀਕੇ ਨਾਲ ਹੱਲ ਕਰ ਸਕਦੀ ਹੈ।


ਇਸ ਤੋਂ ਪਹਿਲਾਂ, ਵਿਧਾਇਕ ਸ. ਮਨਪ੍ਰੀਤ ਸਿੰਘ ਇਆਲੀ ਨੇ ਸਮਾਗਮ ਵਿੱਚ ਵੱਡੀ ਗਿਣਤੀ ਚ ਸ਼ਾਮਿਲ ਹੋਏ ਲੋਕਾਂ ਦਾ ਧੰਨਵਾਦ ਕੀਤਾ। ਇਆਲੀ ਨੇ ਕਿਹਾ ਕਿ ਪਾਰਟੀ ਨੂੰ ਮਿਲ ਰਿਹਾ ਭਾਰੀ ਸਮਰਥਨ ਦਰਸਾਉਂਦਾ ਹੈ ਕਿ ਸੂਬੇ ਅੰਦਰ ਅਗਲੀ ਪੰਥਕ ਸਰਕਾਰ ਬਣਨ ਜਾ ਰਹੀ ਹੈ। ਉਹਨਾਂ ਨੇ ਜ਼ੋਰ ਦਿੰਦਿਆਂ, ਕਿਹਾ ਕਿ ਅਕਾਲੀ ਦਲ 'ਵਾਰਿਸ ਪੰਜਾਬ ਦੇ' ਹੀ ਸੂਬੇ ਨੂੰ ਸਹੀ ਦਿਸ਼ਾ ਅਤੇ ਦਸ਼ਾ ਪ੍ਰਦਾਨ ਕਰ ਸਕਦਾ ਹੈ।


ਇਸ ਦੌਰਾਨ ਉਨ੍ਹਾਂ ਨੇ ਵਿਵਾਦਿਤ ਵੀਡੀਓ ਦੇ ਮਾਮਲੇ ਵਿੱਚ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਜਾਰੀ ਹੁਕਮਨਾਮੇ ਦੀ ਪਾਲਣਾ ਯਕੀਨੀ ਬਣਾਉਣ ਲਈ ਪਾਰਟੀ ਵੱਲੋਂ ਸਮਰਥਨ ਪ੍ਰਗਟਾਇਆ। ਉਹਨਾਂ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਸਿੱਖਾਂ ਦੀ ਸਰਵਉੱਚ ਧਾਰਮਿਕ ਸੰਸਥਾ ਹੈ ਅਤੇ ਇਹਨਾਂ ਦਾ ਹੁਕਮ ਸਿਰ ਮੱਥੇ ਹੈ।  ਇਸ ਤੋਂ ਇਲਾਵਾ, ਉਹ 29 ਜੂਨ ਨੂੰ ਸ਼੍ਰੀ ਅਕਾਲ ਤਖਤ ਸਾਹਿਬ ਦੇ ਆਦੇਸ਼ਾਂ ਅਨਰੂਪ ਪੇਸ਼ ਹੋਣਗੇ।


ਉੱਥੇ ਹੀ, ਸ. ਦਰਸ਼ਨ ਸਿੰਘ ਸ਼ਿਵਾਲਿਕ ਨੇ ਸਮੂਹ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਪ੍ਰਗਟਾਉਂਦੇ ਹੋਏ, ਕਿਹਾ ਕਿ ਪਾਰਟੀ ਵੱਲੋਂ ਉਹਨਾਂ ਨੂੰ ਜਿਹੜੀ ਵੀ ਜਿੰਮੇਵਾਰੀ ਦਿੱਤੀ ਜਾਵੇਗੀ, ਉਹ ਉਸਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਸ਼ਿਵਾਲਿਕ ਨੇ ਕਿਹਾ ਕਿ ਵੱਖ-ਵੱਖ ਪਾਰਟੀਆਂ ਨੂੰ ਅਜਮਾ ਚੁੱਕੇ ਸੂਬੇ ਦੇ ਲੋਕਾਂ ਨੂੰ ਪਾਰਟੀ ਤੋਂ ਬਹੁਤ ਉਮੀਦਾਂ ਹਨ ਅਤੇ ਪਾਰਟੀ ਉਹਨਾਂ ਉਮੀਦਾਂ ਤੇ ਖਰੀ ਉਤਰੇਗੀ।


ਸਮਾਗਮ ਦੌਰਾਨ ਹੋਰਨਾਂ ਤੋਂ ਇਲਾਵਾ,  ਕਾਬਲ ਸਿੰਘ ਭੁੱਲਰ, ਅਮਰਜੀਤ ਸਿੰਘ ਵਨਚਿੜੀ,  ਸੰਦੀਪ ਸਿੰਘ ਰੁਪਾਲੋਂ, ਹਰਭਜਨ ਸਿੰਘ ਤੁੜ, ਹਰਬੀਰ ਸਿੰਘ ਇਆਲੀ, ਪ੍ਰਿਥੀਪਾਲ ਸਿੰਘ ਬਟਾਲਾ, ਹਲਕਾ ਇੰਚਾਰਜ ਜਗਰਾਉਂ ਰਾਜੀਵ ਕੁਮਾਰ ਲਵਲੀ, ਮਨਦੀਪ ਸਿੰਘ ਹਸਨਪੁਰ, ਹਰਪਾਲ ਸਿੰਘ ਕੋਹਲੀ, ਹਰਪ੍ਰੀਤ ਸਿੰਘ ਪ੍ਰਿੰਸ, ਹਨੀ ਸਿੰਗਲਾ, ਹਰਭਜਨ ਸਿੰਘ ਇਆਲੀ, ਜਗਰੂਪ ਸਿੰਘ, ਮਲਕੀਤ ਸਿੰਘ ਬੱਲ, ਬਲਰਾਜ ਸਿੰਘ ਲੁਧਿਆਣਾ ਵੀ ਮੌਜੂਦ ਰਹੇ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.