IMG-LOGO
ਹੋਮ ਪੰਜਾਬ: Breaking:- ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੇ 1 ਮਹੀਨੇ...

Breaking:- ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੇ 1 ਮਹੀਨੇ ਚ ਬੇਅਦਬੀ ਕਾਨੂੰਨ ਸੋਧਣ ਦੇ ਦਿੱਤੇ ਹੁਕਮ - ਪੜੋ ਕੀ ਕੀ ਹੋਏ ਆਦੇਸ਼

Admin User - Jun 29, 2026 12:55 PM
IMG

ਸ੍ਰੀ ਅੰਮ੍ਰਿਤਸਰ ਸਾਹਿਬ :- ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਵੱਲੋਂ ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਸਮੇਤ ਆਮ ਆਦਮੀ ਪਾਰਟੀ, ਕਾਂਗਰਸ ਅਤੇ ਅਕਾਲੀ ਦਲ ਦੇ ਵਿਧਾਇਕਾਂ ਨੂੰ ਇਸ ਲਈ ਸ੍ਰੀ ਅਕਾਲ ਤਖਤ ਸਾਹਿਬ ਤੇ ਤਲਬ ਕੀਤਾ ਗਿਆ ਸੀ ਕਿਉਂਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਵੱਲੋਂ 13 ਅਪ੍ਰੈਲ ਨੂੰ ਪੰਜਾਬ ਵਿਧਾਨ ਸਭਾ ਵਿੱਚ ਬਣਾਏ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਜਾਗਤ ਜੋਤ ਐਕਟ ਜੋ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਬਣਾਇਆ ਗਿਆ ਹੈ ਉਹ ਗਲਤ ਹੈ। ਭਾਵੇਂ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਅਕਾਲੀ ਦਲ ਵੱਲੋਂ ਵੀ ਲਗਾਤਾਰ ਇਸਦੀ ਵਿਰੋਧਤਾ ਕੀਤੀ ਜਾ ਰਹੀ ਸੀ ।

ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਅਤੇ ਵਿਧਾਇਕਾਂ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੇ ਸਨਮੁਖ ਹੋ ਕੇ ਇਹੋ ਪੱਖ ਰੱਖਿਆ ਗਿਆ ਕਿ ਪੰਜਾਬ ਸਰਕਾਰ ਦੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਨੂੰ ਰੋਕਣ ਲਈ ਸਖਤ ਕਾਨੂੰਨ ਬਣਾਇਆ ਗਿਆ ਸੀ ਨਾ ਕਿ ਕੋਈ ਹੋਰ ਮਨਸਾ ਨਾਲ । 

ਭਾਵੇਂ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੇ ਇਸ ਸਮੇਂ  ਕਾਨੂੰਨ ਨੂੰ ਗਲਤ ਠਹਿਰਾਉਣ ਲਈ ਕਾਫੀ ਵੱਖ ਰੱਖੇ ਪਰ ਉਹਨਾਂ ਵੱਲੋਂ ਵਿਧਾਇਕਾਂ ਨੂੰ ਸਪਸ਼ਟ ਕੀਤਾ ਗਿਆ ਕਿ ਉਹ ਇੱਕ ਮਹੀਨੇ ਵਿੱਚ ਕਾਨੂੰਨ ਵਿੱਚ ਨਵੀਆਂ ਸੋਧਾ ਕਰਾਉਣ ਅਤੇ ਇਹ ਵੀ ਹੁਕਮ ਦਿੱਤੇ ਕਿ ਜਿੰਨਾ ਸਮਾਂ ਤੱਕ ਕਾਨੂੰਨ ਵਿੱਚ ਸੋਧ ਨਹੀਂ ਹੁੰਦੀ ਤਾਂ ਉਹਨਾਂ ਸਮਾਂ ਇੱਕ ਮਹੀਨੇ ਤੱਕ ਕਾਨੂੰਨ ਹੋਲਡ ਰੱਖਿਆ ਜਾਵੇ । 

ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਵੱਲੋਂ ਇਹ ਵੀ ਕਿਹਾ ਗਿਆ ਕਿ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਛੇਕੇ ਹੋਏ 1978 ਵਿੱਚ ਬੇਅਦਬੀ ਕਰਨ ਵਾਲੇ ਨਿਰੰਕਾਰੀਆਂ ਤੇ ਸੌਦਾ ਸਾਧ ਵਿਰੁੱਧ ਵੀ ਵਿਧਾਨ ਸਭਾ ਵਿੱਚ ਮਤਾ ਲਿਆਂਦਾ ਜਾਵੇ ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.