IMG-LOGO
ਹੋਮ ਪੰਜਾਬ, ਰਾਸ਼ਟਰੀ, ਜਲੰਧਰ ‘ਚ ਦਰਦਨਾਕ ਸੜਕ ਹਾਦਸਾ: ਬਲੇਨੋ-ਕ੍ਰੇਟਾ ਦੀ ਭਿਆਨਕ ਟੱਕਰ ‘ਚ...

ਜਲੰਧਰ ‘ਚ ਦਰਦਨਾਕ ਸੜਕ ਹਾਦਸਾ: ਬਲੇਨੋ-ਕ੍ਰੇਟਾ ਦੀ ਭਿਆਨਕ ਟੱਕਰ ‘ਚ ਇੱਕੋ ਪਰਿਵਾਰ ਦੇ 4 ਜੀਆਂ ਦੀ ਮੌਤ, 5 ਗੰਭੀਰ ਜ਼ਖਮੀ

Admin User - Jun 29, 2026 03:48 PM
IMG

ਜਲੰਧਰ-ਜੰਮੂ ਰਾਸ਼ਟਰੀ ਰਾਜਮਾਰਗ ‘ਤੇ ਸੋਮਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਨੇ ਚਾਰ ਜ਼ਿੰਦਗੀਆਂ ਲੀਹ ਲੀਆਂ। ਕਿਸ਼ਨਗੜ੍ਹ ਨੇੜੇ ਕਰੀਬ ਸਵੇਰੇ 6 ਵਜੇ ਇੱਕ ਬਲੇਨੋ ਕਾਰ ਬੇਕਾਬੂ ਹੋ ਕੇ ਡਿਵਾਈਡਰ ਪਾਰ ਕਰ ਗਈ ਅਤੇ ਸਾਹਮਣੇ ਤੋਂ ਆ ਰਹੀ ਕ੍ਰੇਟਾ ਕਾਰ ਨਾਲ ਆਹਮੋ-ਸਾਹਮਣੇ ਟਕਰਾ ਗਈ। ਟੱਕਰ ਇੰਨੀ ਜ਼ੋਰਦਾਰ ਸੀ ਕਿ ਬਲੇਨੋ ਕਾਰ ਦੇ ਪਰਖੱਚੇ ਉੱਡ ਗਏ ਅਤੇ ਉਸ ਵਿੱਚ ਸਵਾਰ ਇੱਕੋ ਪਰਿਵਾਰ ਦੇ ਚਾਰ ਮੈਂਬਰਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਕ੍ਰੇਟਾ ਵਿੱਚ ਸਵਾਰ ਪੰਜ ਵਿਅਕਤੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ।

ਮ੍ਰਿਤਕਾਂ ਦੀ ਪਛਾਣ ਹੁਸ਼ਿਆਰਪੁਰ ਦੇ ਪਿੰਡ ਹਿੰਮਤਪੁਰ ਦੇ ਰਹਿਣ ਵਾਲੇ ਰੁਪਿੰਦਰ ਸਿੰਘ, ਉਨ੍ਹਾਂ ਦੀ ਪਤਨੀ ਹਰਪ੍ਰੀਤ ਕੌਰ, ਦੋ ਸਾਲਾ ਪੁੱਤਰ ਅਰਸ਼ਦੀਪ ਸਿੰਘ ਅਤੇ ਰੁਪਿੰਦਰ ਸਿੰਘ ਦੀ ਭੂਆ ਸੰਤੋਸ਼ ਕੌਰ ਵਜੋਂ ਹੋਈ ਹੈ। ਰੁਪਿੰਦਰ ਸਿੰਘ ਭਾਰਤੀ ਫੌਜ ਵਿੱਚ ਸਿਪਾਹੀ ਵਜੋਂ ਸੇਵਾ ਨਿਭਾ ਰਹੇ ਸਨ। ਜਾਣਕਾਰੀ ਅਨੁਸਾਰ, ਪਰਿਵਾਰ ਸ੍ਰੀ ਹਜ਼ੂਰ ਸਾਹਿਬ ਵਿਖੇ ਮੱਥਾ ਟੇਕਣ ਲਈ ਜਾ ਰਿਹਾ ਸੀ, ਜਦੋਂ ਇਹ ਹਾਦਸਾ ਵਾਪਰ ਗਿਆ।

ਹਾਦਸੇ ਦੀ ਸੂਚਨਾ ਮਿਲਦੇ ਹੀ ਐਸਐਸਐਫ ਅਤੇ ਪੁਲਿਸ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ। ਬਲੇਨੋ ਵਿੱਚ ਫਸੇ ਲੋਕਾਂ ਨੂੰ ਬਾਹਰ ਕੱਢਿਆ ਗਿਆ, ਪਰ ਚਾਰਾਂ ਦੀ ਮੌਕੇ ‘ਤੇ ਹੀ ਮੌਤ ਹੋ ਚੁੱਕੀ ਸੀ। ਦੂਜੇ ਪਾਸੇ, ਕ੍ਰੇਟਾ ਕਾਰ ਵਿੱਚ ਸਵਾਰ ਉੱਤਰ ਪ੍ਰਦੇਸ਼ ਦੇ ਬਰੇਲੀ ਦੇ ਰਹਿਣ ਵਾਲੇ ਪੰਜ ਜ਼ਖਮੀਆਂ ਨੂੰ ਸਥਾਨਕ ਲੋਕਾਂ ਦੀ ਮਦਦ ਨਾਲ ਤੁਰੰਤ ਫੋਰਟਿਸ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਜਾਰੀ ਹੈ।

ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮੁੱਢਲੀ ਜਾਂਚ ਵਿੱਚ ਹਾਦਸੇ ਦਾ ਕਾਰਨ ਤੇਜ਼ ਰਫ਼ਤਾਰ ਅਤੇ ਬਲੇਨੋ ਕਾਰ ਦਾ ਬੇਕਾਬੂ ਹੋ ਕੇ ਡਿਵਾਈਡਰ ਪਾਰ ਕਰਨਾ ਦੱਸਿਆ ਜਾ ਰਿਹਾ ਹੈ। ਪੁਲਿਸ ਮਾਮਲੇ ਦੀ ਹਰ ਪੱਖ ਤੋਂ ਜਾਂਚ ਕਰ ਰਹੀ ਹੈ।


Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.