IMG-LOGO
ਹੋਮ ਪੰਜਾਬ: ਚੰਡੀਗੜ੍ਹ ਪ੍ਰਸ਼ਾਸਨ ਨੂੰ ਮਿਲਿਆ ਨਵਾਂ ਸਕੱਤਰ, IAS ਹਰਪ੍ਰੀਤ ਸਿੰਘ ਸੂਦਨ...

ਚੰਡੀਗੜ੍ਹ ਪ੍ਰਸ਼ਾਸਨ ਨੂੰ ਮਿਲਿਆ ਨਵਾਂ ਸਕੱਤਰ, IAS ਹਰਪ੍ਰੀਤ ਸਿੰਘ ਸੂਦਨ ਡੈਪੂਟੇਸ਼ਨ 'ਤੇ ਨਿਯੁਕਤ

Admin User - Jun 29, 2026 06:20 PM
IMG

ਚੰਡੀਗੜ੍ਹ ਪ੍ਰਸ਼ਾਸਨ ਵਿੱਚ ਪ੍ਰਸ਼ਾਸਕੀ ਪੱਧਰ 'ਤੇ ਇੱਕ ਮਹੱਤਵਪੂਰਨ ਨਿਯੁਕਤੀ ਕੀਤੀ ਗਈ ਹੈ। ਕੇਂਦਰ ਸਰਕਾਰ ਦੀ ਕੈਬਨਿਟ ਨਿਯੁਕਤੀ ਕਮੇਟੀ (ACC) ਨੇ ਪੰਜਾਬ ਕੇਡਰ ਦੇ 2013 ਬੈਚ ਦੇ ਆਈਏਐਸ ਅਧਿਕਾਰੀ ਹਰਪ੍ਰੀਤ ਸਿੰਘ ਸੂਦਨ ਨੂੰ ਚੰਡੀਗੜ੍ਹ ਪ੍ਰਸ਼ਾਸਨ ਵਿੱਚ ਸਕੱਤਰ ਵਜੋਂ ਤਿੰਨ ਸਾਲਾਂ ਲਈ ਅੰਤਰ-ਕੇਡਰ ਡੈਪੂਟੇਸ਼ਨ 'ਤੇ ਨਿਯੁਕਤ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਸਬੰਧੀ ਕੇਂਦਰੀ ਪਰਸੋਨਲ ਅਤੇ ਸਿਖਲਾਈ ਵਿਭਾਗ (DoPT) ਵੱਲੋਂ ਅਧਿਕਾਰਤ ਹੁਕਮ ਵੀ ਜਾਰੀ ਕਰ ਦਿੱਤੇ ਗਏ ਹਨ।

ਹਰਪ੍ਰੀਤ ਸਿੰਘ ਸੂਦਨ ਇਸ ਸਮੇਂ ਪੰਜਾਬ ਸਰਕਾਰ ਵਿੱਚ ਖੇਡ ਨਿਰਦੇਸ਼ਕ ਦੇ ਅਹੁਦੇ 'ਤੇ ਸੇਵਾ ਨਿਭਾ ਰਹੇ ਹਨ। ਪ੍ਰਸ਼ਾਸਕੀ ਕਾਰਜਾਂ ਅਤੇ ਸਰਕਾਰੀ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਦੇ ਉਨ੍ਹਾਂ ਦੇ ਤਜ਼ਰਬੇ ਨੂੰ ਦੇਖਦੇ ਹੋਏ, ਉਨ੍ਹਾਂ ਦੀ ਇਹ ਨਿਯੁਕਤੀ ਚੰਡੀਗੜ੍ਹ ਪ੍ਰਸ਼ਾਸਨ ਲਈ ਇੱਕ ਅਹਿਮ ਕਦਮ ਮੰਨੀ ਜਾ ਰਹੀ ਹੈ।

ਇਹ ਨਿਯੁਕਤੀ ਕੇਂਦਰੀ ਗ੍ਰਹਿ ਮੰਤਰਾਲੇ ਦੇ ਪ੍ਰਸਤਾਵ 'ਤੇ ਕੀਤੀ ਗਈ ਹੈ, ਜਿਸ ਨੂੰ ਕੈਬਨਿਟ ਨਿਯੁਕਤੀ ਕਮੇਟੀ ਨੇ ਮਨਜ਼ੂਰੀ ਦੇਣ ਤੋਂ ਬਾਅਦ ਡੀਓਪੀਟੀ ਨੇ ਪੰਜਾਬ ਸਰਕਾਰ, ਗ੍ਰਹਿ ਮੰਤਰਾਲੇ ਅਤੇ ਹੋਰ ਸਬੰਧਤ ਵਿਭਾਗਾਂ ਨੂੰ ਇਸ ਬਾਰੇ ਸੂਚਿਤ ਕਰ ਦਿੱਤਾ ਹੈ।

ਪ੍ਰਸ਼ਾਸਕੀ ਹਲਕਿਆਂ ਦਾ ਮੰਨਣਾ ਹੈ ਕਿ ਹਰਪ੍ਰੀਤ ਸਿੰਘ ਸੂਦਨ ਦੇ ਚੰਡੀਗੜ੍ਹ ਪ੍ਰਸ਼ਾਸਨ ਨਾਲ ਜੁੜਨ ਤੋਂ ਬਾਅਦ ਵੱਖ-ਵੱਖ ਵਿਭਾਗਾਂ ਵਿਚਕਾਰ ਤਾਲਮੇਲ ਹੋਰ ਮਜ਼ਬੂਤ ਹੋਵੇਗਾ ਅਤੇ ਸ਼ਹਿਰ ਦੇ ਵਿਕਾਸ ਨਾਲ ਜੁੜੇ ਲੰਬਿਤ ਪ੍ਰੋਜੈਕਟਾਂ ਨੂੰ ਤੇਜ਼ੀ ਨਾਲ ਅੱਗੇ ਵਧਾਉਣ ਵਿੱਚ ਮਦਦ ਮਿਲੇਗੀ। ਉਮੀਦ ਕੀਤੀ ਜਾ ਰਹੀ ਹੈ ਕਿ ਉਹ ਜਲਦ ਹੀ ਆਪਣਾ ਨਵਾਂ ਅਹੁਦਾ ਸੰਭਾਲ ਕੇ ਪ੍ਰਸ਼ਾਸਕੀ ਜ਼ਿੰਮੇਵਾਰੀਆਂ ਨਿਭਾਉਣੀ ਸ਼ੁਰੂ ਕਰ ਦੇਣਗੇ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.