IMG-LOGO
ਹੋਮ ਪੰਜਾਬ: ਯਮੁਨਾ ਐਕਸਪ੍ਰੈਸਵੇਅ ‘ਤੇ ਕਹਿਰ: ਬੱਜਰੀ ਨਾਲ ਭਰੇ ਟਰੱਕ ਨਾਲ ਟਕਰਾਈ...

ਯਮੁਨਾ ਐਕਸਪ੍ਰੈਸਵੇਅ ‘ਤੇ ਕਹਿਰ: ਬੱਜਰੀ ਨਾਲ ਭਰੇ ਟਰੱਕ ਨਾਲ ਟਕਰਾਈ ਵੋਲਵੋ ਬੱਸ, 4 ਮੁਸਾਫ਼ਰਾਂ ਦੀ ਦਰਦਨਾਕ ਮੌਤ

Admin User - Jun 30, 2026 10:19 AM
IMG

ਯਮੁਨਾ ਐਕਸਪ੍ਰੈਸਵੇਅ 'ਤੇ ਅੱਜ ਤੜਕੇ ਇੱਕ ਬੇਹੱਦ ਭਿਆਨਕ ਅਤੇ ਦਰਦਨਾਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਹੈ। ਲਖਨਊ ਤੋਂ ਸਵਾਰੀਆਂ ਲੈ ਕੇ ਦਿੱਲੀ-ਨੋਇਡਾ ਵੱਲ ਜਾ ਰਹੀ ਇੱਕ ਤੇਜ਼ ਰਫ਼ਤਾਰ ਲਗਜ਼ਰੀ ਵੋਲਵੋ ਬੱਸ ਮਥੁਰਾ ਦੇ ਰਾਇਆ ਥਾਣਾ ਖੇਤਰ ਦੇ ਅਧੀਨ ਬੱਜਰੀ ਨਾਲ ਲੱਦੇ ਇੱਕ ਟਰੱਕ ਨਾਲ ਪਿੱਛੋਂ ਭਿਆਨਕ ਤਰੀਕੇ ਨਾਲ ਟਕਰਾ ਗਈ। ਇਸ ਰੂਹ-ਕੰਬਾਊ ਹਾਦਸੇ ਵਿੱਚ ਚਾਰ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ 21 ਤੋਂ ਵੱਧ ਮੁਸਾਫ਼ਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਪ੍ਰਸ਼ਾਸਨਿਕ ਅਧਿਕਾਰੀਆਂ ਸਮੇਤ ਪੁਲਿਸ, ਐਸ.ਡੀ.ਆਰ.ਐਫ. (SDRF) ਅਤੇ ਫਾਇਰ ਸਰਵਿਸ ਦੀਆਂ ਟੀਮਾਂ ਨੇ ਮੌਕੇ 'ਤੇ ਪਹੁੰਚ ਕੇ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕੀਤੇ।


ਮਥੁਰਾ ਦੇ ਐਸ.ਪੀ. (ਦਿਹਾਤੀ) ਸੁਰੇਸ਼ ਚੰਦਰ ਰਾਵਤ ਨੇ ਹਾਦਸੇ ਦੇ ਵੇਰਵੇ ਸਾਂਝੇ ਕਰਦਿਆਂ ਦੱਸਿਆ ਕਿ ਇਹ ਘਟਨਾ ਅੱਜ ਸਵੇਰੇ ਲਗਭਗ 3:35 ਵਜੇ ਯਮੁਨਾ ਐਕਸਪ੍ਰੈਸਵੇਅ 'ਤੇ ਮੀਲ ਪੱਥਰ 112 ਅਤੇ 113 ਦੇ ਵਿਚਕਾਰ ਵਾਪਰੀ। ਉਨ੍ਹਾਂ ਦੱਸਿਆ ਕਿ 'ਗੋਲਾ ਬੱਸ ਸਰਵਿਸ' ਦੀ ਵੋਲਵੋ ਬੱਸ (ਨੰਬਰ BR 28P 4723) ਲਖਨਊ ਤੋਂ ਦਿੱਲੀ ਵੱਲ ਜਾ ਰਹੀ ਸੀ, ਜਿਸ ਵਿੱਚ ਕਰੀਬ 65 ਯਾਤਰੀ ਸਵਾਰ ਸਨ। ਰਸਤੇ ਵਿੱਚ ਬੱਸ ਅਚਾਨਕ ਬੱਜਰੀ ਨਾਲ ਭਰੇ ਇੱਕ ਟਰੱਕ (ਨੰਬਰ RJ 47 GA 8143) ਦੇ ਪਿਛਲੇ ਹਿੱਸੇ ਵਿੱਚ ਜਾ ਵੱਜੀ। ਟੱਕਰ ਇੰਨੀ ਜ਼ੋਰਦਾਰ ਸੀ ਕਿ ਬੱਸ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ।


ਹਾਦਸੇ ਤੋਂ ਬਾਅਦ ਐਕਸਪ੍ਰੈਸਵੇਅ 'ਤੇ ਚੀਕ-ਚਿਹਾਰਾ ਮਚ ਗਿਆ। ਬਚਾਅ ਟੀਮਾਂ ਨੇ ਬੱਸ ਦੀ ਬਾਡੀ ਨੂੰ ਕੱਟ ਕੇ ਅੰਦਰ ਫਸੇ ਯਾਤਰੀਆਂ ਨੂੰ ਬਾਹਰ ਕੱਢਿਆ। ਐਸ.ਪੀ. ਦਿਹਾਤੀ ਸੁਰੇਸ਼ ਚੰਦ ਰਾਵਤ ਦੀ ਅਗਵਾਈ ਹੇਠ 21 ਜ਼ਖ਼ਮੀਆਂ ਨੂੰ ਤੁਰੰਤ ਐਂਬੂਲੈਂਸਾਂ ਰਾਹੀਂ ਮਥੁਰਾ ਦੇ ਜ਼ਿਲ੍ਹਾ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ, ਜਿੱਥੇ ਕਈਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਪੁਲਿਸ ਪ੍ਰਸ਼ਾਸਨ ਵੱਲੋਂ ਹਾਦਸੇ ਵਿੱਚ ਜਾਨ ਗਵਾਉਣ ਵਾਲੇ ਚਾਰ ਮੁਸਾਫ਼ਰਾਂ ਦੀ ਸ਼ਨਾਖ਼ਤ ਕਰਨ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ ਤਾਂ ਜੋ ਉਨ੍ਹਾਂ ਦੇ ਪਰਿਵਾਰਾਂ ਨੂੰ ਸੂਚਿਤ ਕੀਤਾ ਜਾ ਸਕੇ।


ਮਥੁਰਾ ਪੁਲਿਸ ਵੱਲੋਂ ਜਾਰੀ ਅਧਿਕਾਰਤ ਬਿਆਨ ਅਨੁਸਾਰ, ਇਸ ਭਿਆਨਕ ਹਾਦਸੇ ਵਿੱਚ ਬੱਸ ਵਿੱਚ ਸਵਾਰ ਲਗਭਗ 39 ਯਾਤਰੀ ਪੂਰੀ ਤਰ੍ਹਾਂ ਸੁਰੱਖਿਅਤ ਰਹੇ, ਜਿਨ੍ਹਾਂ ਨੂੰ ਮਾਮੂਲੀ ਝਰੀਟਾਂ ਆਈਆਂ। ਪ੍ਰਸ਼ਾਸਨ ਵੱਲੋਂ ਇਨ੍ਹਾਂ ਸੁਰੱਖਿਅਤ ਮੁਸਾਫ਼ਰਾਂ ਨੂੰ ਦੂਜੇ ਬਦਲਵੇਂ ਵਾਹਨਾਂ ਅਤੇ ਬੱਸਾਂ ਦਾ ਪ੍ਰਬੰਧ ਕਰਕੇ ਉਨ੍ਹਾਂ ਦੀਆਂ ਮੰਜ਼ਿਲਾਂ ਵੱਲ ਰਵਾਨਾ ਕਰ ਦਿੱਤਾ ਗਿਆ ਹੈ। ਪੁਲਿਸ ਨੇ ਕ੍ਰੇਨਾਂ ਦੀ ਮਦਦ ਨਾਲ ਹਾਦਸਾਗ੍ਰਸਤ ਵਾਹਨਾਂ ਨੂੰ ਹਾਈਵੇਅ ਤੋਂ ਪਾਸੇ ਹਟਾ ਦਿੱਤਾ ਹੈ, ਜਿਸ ਸਦਕਾ ਐਕਸਪ੍ਰੈਸਵੇਅ 'ਤੇ ਵਾਹਨਾਂ ਦੀ ਆਵਾਜਾਈ ਨੂੰ ਪੂਰੀ ਤਰ੍ਹਾਂ ਸੁਚਾਰੂ ਅਤੇ ਆਮ ਵਾਂਗ ਕਰ ਦਿੱਤਾ ਗਿਆ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.