IMG-LOGO
ਹੋਮ ਪੰਜਾਬ: ਡੀ.ਆਈ.ਜੀ. ਕੁਲਦੀਪ ਸਿੰਘ ਚਾਹਲ ਦੀ ਅਗਵਾਈ ਹੇਠ ਮਲੇਰਕੋਟਲਾ ਵਿਖੇ "ਯੁੱਧ...

ਡੀ.ਆਈ.ਜੀ. ਕੁਲਦੀਪ ਸਿੰਘ ਚਾਹਲ ਦੀ ਅਗਵਾਈ ਹੇਠ ਮਲੇਰਕੋਟਲਾ ਵਿਖੇ "ਯੁੱਧ ਨਸ਼ਿਆਂ ਵਿਰੁੱਧ" ਤਹਿਤ ਵਿਸ਼ੇਸ਼ ਕਾਸੋ ਆਪ੍ਰੇਸ਼ਨ

Admin User - Jun 30, 2026 07:43 PM
IMG

ਮਾਲੇਰਕੋਟਲਾ, 30 ਜੂਨ (ਭੁਪਿੰਦਰ ਗਿੱਲ)-ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਪਟਿਆਲਾ ਰੇਂਜ, ਪਟਿਆਲਾ ਸ੍ਰੀ ਕੁਲਦੀਪ ਸਿੰਘ ਚਾਹਲ, ਆਈ.ਪੀ.ਐਸ. ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਾਇਰੈਕਟਰ ਜਨਰਲ ਪੁਲਿਸ, ਪੰਜਾਬ, ਚੰਡੀਗੜ੍ਹ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ ਜ਼ਿਲ੍ਹਾ ਮਲੇਰਕੋਟਲਾ ਵਿਖੇ ਵਿਸ਼ੇਸ਼ ਕਾਸੋ (CASO) ਆਪ੍ਰੇਸ਼ਨ ਚਲਾਇਆ ਗਿਆ। ਉਨ੍ਹਾਂ ਦੱਸਿਆ ਕਿ ਇਸ ਆਪ੍ਰੇਸ਼ਨ ਦੀ ਅਗਵਾਈ ਉਨ੍ਹਾਂ ਵੱਲੋਂ ਖੁਦ ਕੀਤੀ ਗਈ। ਇਸ ਦੌਰਾਨ ਸ਼ਹਿਰ ਮਲੇਰਕੋਟਲਾ ਦੇ ਜਮਾਲਪੁਰਾ ਇਲਾਕੇ ਵਿੱਚ ਵਿਸ਼ੇਸ਼ ਚੈਕਿੰਗ ਕੀਤੀ ਗਈ। ਇਸ ਮੌਕੇ ਸੀਨੀਅਰ ਕਪਤਾਨ ਪੁਲਿਸ ਮਲੇਰਕੋਟਲਾ ਗੁਰਮੀਤ ਸਿੰਘ ਸਮੇਤ ਗਜ਼ਟਿਡ ਅਧਿਕਾਰੀਆਂ ਅਤੇ ਹੋਰ ਪੁਲਿਸ ਅਧਿਕਾਰੀਆਂ ਦੀ ਅਗਵਾਈ ਹੇਠ ਭਾਰੀ ਪੁਲਿਸ ਫੋਰਸ ਤਾਇਨਾਤ ਰਹੀ। ਆਪ੍ਰੇਸ਼ਨ ਦੌਰਾਨ ਵੱਖ ਵੱਖ ਅਪਰਾਧਿਕ ਮਾਮਲਿਆ ਚ ਲੋੜੀਂਦੇ 18 ਵਿਅਕਤੀ ਗ੍ਰਿਫਤਾਰ ਕੀਤੇ ਗਏ ਹਨ, ਜਦਕਿ ਹੋਰ ਸ਼ੱਕੀ ਵਿਅਕਤੀਆਂ ਦੀ ਤਸਦੀਕ ਵੀ ਕੀਤੀ ਗਈ।

                  ਡੀ.ਆਈ.ਜੀ. ਕੁਲਦੀਪ ਸਿੰਘ ਚਾਹਲ ਨੇ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਜ਼ਿਲ੍ਹਾ ਮਲੇਰਕੋਟਲਾ ਨੂੰ ਨਸ਼ਾ ਮੁਕਤ ਬਣਾਉਣ ਲਈ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ। ਉਨ੍ਹਾਂ ਦੱਸਿਆ ਕਿ ਨਸ਼ੇ ਤੋਂ ਪੀੜਤ ਜੋ ਵਿਅਕਤੀ ਪੁਲਿਸ ਕੋਲ ਸਹਾਇਤਾ ਲਈ ਪਹੁੰਚਦੇ ਹਨ, ਉਨ੍ਹਾਂ ਨੂੰ ਪੂਰਾ ਸਹਿਯੋਗ ਦੇ ਕੇ ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲ ਕਰਵਾਇਆ ਜਾਂਦਾ ਹੈ ਅਤੇ ਉਨ੍ਹਾਂ ਦਾ ਇਲਾਜ ਵੀ ਯਕੀਨੀ ਬਣਾਇਆ ਜਾਂਦਾ ਹੈ।ਉਨ੍ਹਾਂ ਅੱਗੇ ਦੱਸਿਆ ਕਿ ਇਸ ਵਿਸ਼ੇਸ਼ ਕਾਸੋ ਆਪ੍ਰੇਸ਼ਨ ਤਹਿਤ ਸਬ ਡਵੀਜ਼ਨ ਅਮਰਗੜ੍ਹ ਅਤੇ ਅਹਿਮਦਗੜ੍ਹ ਵਿੱਚ ਵੀ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ।

ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਵਿਰੁੱਧ ਇਸ ਮੁਹਿੰਮ ਵਿੱਚ ਪੰਜਾਬ ਪੁਲਿਸ ਦਾ ਪੂਰਾ ਸਹਿਯੋਗ ਕਰਨ ਅਤੇ ਨਸ਼ਿਆਂ ਦੇ ਧੰਦੇ ਨਾਲ ਜੁੜੇ ਜਾਂ ਨਸ਼ੇ ਦੇ ਆਦੀ ਵਿਅਕਤੀਆਂ ਸਬੰਧੀ ਜਾਣਕਾਰੀ ਪੁਲਿਸ ਨੂੰ ਦੇਣ, ਤਾਂ ਜੋ ਸਮਾਜ ਨੂੰ ਨਸ਼ਾ ਮੁਕਤ ਬਣਾਉਣ ਦੇ ਯਤਨਾਂ ਨੂੰ ਹੋਰ ਮਜ਼ਬੂਤੀ ਮਿਲ ਸਕੇ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.