IMG-LOGO
ਹੋਮ ਪੰਜਾਬ, ਰਾਸ਼ਟਰੀ, ਖੰਨਾ ਕੈਟਲ ਫੀਡ ਪਲਾਂਟ 'ਚ ਕਰੋੜਾਂ ਦੇ ਯੂਰੀਆ ਘੁਟਾਲੇ 'ਤੇ...

ਖੰਨਾ ਕੈਟਲ ਫੀਡ ਪਲਾਂਟ 'ਚ ਕਰੋੜਾਂ ਦੇ ਯੂਰੀਆ ਘੁਟਾਲੇ 'ਤੇ ਵੱਡਾ ਐਕਸ਼ਨ, CM ਮਾਨ ਦੇ ਹੁਕਮਾਂ ਬਾਅਦ FIR ਦਰਜ

Admin User - Jul 01, 2026 04:30 PM
IMG

 ਪੰਜਾਬ ਵਿੱਚ ਸਬਸਿਡੀ 'ਤੇ ਮਿਲਣ ਵਾਲੇ ਖੇਤੀਬਾੜੀ ਯੂਰੀਆ ਦੀ ਕਥਿਤ ਉਦਯੋਗਿਕ ਵਰਤੋਂ ਨਾਲ ਜੁੜੇ ਕਰੋੜਾਂ ਰੁਪਏ ਦੇ ਘੁਟਾਲੇ ਵਿੱਚ ਵੱਡੀ ਕਾਰਵਾਈ ਸਾਹਮਣੇ ਆਈ ਹੈ। ਮੁੱਖ ਮੰਤਰੀ ਭਗਵੰਤ ਮਾਨ ਦੇ ਸਖ਼ਤ ਨਿਰਦੇਸ਼ਾਂ ਤੋਂ ਬਾਅਦ ਖੰਨਾ ਦੇ ਸਿਟੀ ਥਾਣਾ-2 ਵਿੱਚ ਇਸ ਮਾਮਲੇ ਸਬੰਧੀ ਐਫਆਈਆਰ ਦਰਜ ਕੀਤੀ ਗਈ ਹੈ।

ਖੇਤੀਬਾੜੀ ਵਿਕਾਸ ਅਫ਼ਸਰ (ਏਡੀਓ) ਗੁਰਪ੍ਰੀਤ ਕੌਰ ਦੇ ਬਿਆਨਾਂ ਦੇ ਆਧਾਰ 'ਤੇ ਦਰਜ ਕੀਤੇ ਗਏ ਕੇਸ ਵਿੱਚ ਖੰਨਾ ਕੈਟਲ ਫੀਡ ਪਲਾਂਟ ਦੇ ਜਨਰਲ ਮੈਨੇਜਰ ਸੁਰਜੀਤ ਸਿੰਘ ਭਦੌੜ ਸਮੇਤ ਕਈ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ। ਇਸ ਤੋਂ ਇਲਾਵਾ ਗਿੱਦੜਬਾਹਾ ਦੀ ਇੱਕ ਕੰਪਨੀ ਦੇ ਮਾਲਕ ਅਤੇ ਨਵੀਂ ਦਿੱਲੀ ਦੀ ਮੈਸਰਜ਼ ਮਨੀਸ਼ਾ ਟਰੇਡਿੰਗ ਕੰਪਨੀ ਨਾਲ ਜੁੜੇ ਵਿਅਕਤੀਆਂ ਨੂੰ ਵੀ ਜਾਂਚ ਦੇ ਘੇਰੇ ਵਿੱਚ ਲਿਆਂਦਾ ਗਿਆ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਹੋਰ ਨਾਮ ਵੀ ਸ਼ਾਮਲ ਹੋ ਸਕਦੇ ਹਨ।

ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਪਲਾਂਟ ਵਿੱਚ ਉਦਯੋਗਿਕ ਵਰਤੋਂ ਲਈ ਲੋੜੀਂਦੇ ਟੈਕਨੀਕਲ ਗ੍ਰੇਡ ਯੂਰੀਆ ਦੀ ਥਾਂ ਸਰਕਾਰ ਵੱਲੋਂ ਸਬਸਿਡੀ 'ਤੇ ਕਿਸਾਨਾਂ ਲਈ ਦਿੱਤਾ ਜਾਣ ਵਾਲਾ ਨੀਮ-ਕੋਟਿਡ ਯੂਰੀਆ ਵਰਤਿਆ ਜਾ ਰਿਹਾ ਸੀ। ਦੋਸ਼ ਹੈ ਕਿ ਇਸ ਤਰੀਕੇ ਨਾਲ ਸਰਕਾਰੀ ਸਬਸਿਡੀ ਦਾ ਦੁਰਵਰਤੋਂ ਕਰਕੇ ਸਰਕਾਰੀ ਖ਼ਜ਼ਾਨੇ ਨੂੰ ਕਰੋੜਾਂ ਰੁਪਏ ਦਾ ਨੁਕਸਾਨ ਪਹੁੰਚਾਇਆ ਗਿਆ।

ਇਸ ਤੋਂ ਪਹਿਲਾਂ ਖੇਤੀਬਾੜੀ ਵਿਭਾਗ ਦੀ ਵਿਸ਼ੇਸ਼ ਟੀਮ ਨੇ ਖੰਨਾ ਕੈਟਲ ਫੀਡ ਪਲਾਂਟ 'ਤੇ ਛਾਪਾ ਮਾਰ ਕੇ ਯੂਰੀਆ ਦੇ ਸੈਂਪਲ ਇਕੱਠੇ ਕੀਤੇ ਸਨ। ਲੈਬ ਜਾਂਚ ਵਿੱਚ ਕਥਿਤ ਤੌਰ 'ਤੇ ਇਹ ਸਾਹਮਣੇ ਆਇਆ ਕਿ ਟੈਕਨੀਕਲ ਗ੍ਰੇਡ ਯੂਰੀਆ ਦੇ ਬੋਰਿਆਂ ਵਿੱਚ ਨੀਮ-ਕੋਟਿਡ ਖੇਤੀਬਾੜੀ ਯੂਰੀਆ ਭਰੀ ਹੋਈ ਸੀ। ਇਸ ਮਾਮਲੇ ਵਿੱਚ ਪਹਿਲਾਂ ਹੀ ਪਲਾਂਟ ਦੇ ਜਨਰਲ ਮੈਨੇਜਰ, ਮੈਨੇਜਰ (ਏ.ਐਚ.), ਕੁਆਲਿਟੀ ਇੰਚਾਰਜ, ਡਿਪਟੀ ਮੈਨੇਜਰ ਅਤੇ ਸੀਨੀਅਰ ਸਹਾਇਕ ਸਮੇਤ ਕਈ ਅਧਿਕਾਰੀਆਂ ਨੂੰ ਚਾਰਜਸ਼ੀਟ ਕੀਤਾ ਜਾ ਚੁੱਕਾ ਹੈ।

ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਵਿਸਥਾਰ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਦੇ ਅਧਾਰ 'ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.