IMG-LOGO
ਹੋਮ ਰਾਸ਼ਟਰੀ: ਖ਼ਰਾਬ ਮੌਸਮ ਦੇ ਬਾਵਜੂਦ ਸ੍ਰੀ ਅਮਰਨਾਥ ਯਾਤਰਾ ਦਾ ਪਹਿਲਾ ਜੱਥਾ...

ਖ਼ਰਾਬ ਮੌਸਮ ਦੇ ਬਾਵਜੂਦ ਸ੍ਰੀ ਅਮਰਨਾਥ ਯਾਤਰਾ ਦਾ ਪਹਿਲਾ ਜੱਥਾ ਪਹਿਲਗਾਮ ਤੋਂ ਰਵਾਨਾ; ਪ੍ਰਸ਼ਾਸਨ ਵੱਲੋਂ ਬਿਨਾਂ ਅਗਾਊਂ ਰਜਿਸਟ੍ਰੇਸ਼ਨ ਨਾ ਆਉਣ ਦੀ ਸਖ਼ਤ ਅਪੀਲ

Admin User - Jul 03, 2026 02:48 PM
IMG

ਸ੍ਰੀ ਅਮਰਨਾਥ ਧਾਮ ਦੀ ਪਵਿੱਤਰ ਯਾਤਰਾ ਸ਼ੁੱਕਰਵਾਰ ਤੋਂ ਪੂਰੇ ਧਾਰਮਿਕ ਉਤਸ਼ਾਹ ਨਾਲ ਸ਼ੁਰੂ ਹੋ ਗਈ ਹੈ। ਜੰਮੂ-ਕਸ਼ਮੀਰ ਵਿੱਚ ਭਾਰੀ ਮੀਂਹ ਅਤੇ ਖ਼ਰਾਬ ਮੌਸਮ ਦੀ ਪਰਵਾਹ ਨਾ ਕਰਦੇ ਹੋਏ ਬਾਬਾ ਬਰਫ਼ਾਨੀ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਦਾ ਪਹਿਲਾ ਜੱਥਾ ਰਸਮੀ ਤੌਰ 'ਤੇ ਪਹਿਲਗਾਮ ਬੇਸ ਕੈਂਪ ਤੋਂ ਪਵਿੱਤਰ ਗੁਫ਼ਾ ਵੱਲ ਰਵਾਨਾ ਹੋਇਆ। ਇਸੇ ਦੌਰਾਨ, ਯਾਤਰਾ ਨੂੰ ਸੁਰੱਖਿਅਤ, ਸੁਚਾਰੂ ਅਤੇ ਅਨੁਸ਼ਾਸਿਤ ਬਣਾਉਣ ਲਈ ਜੰਮੂ-ਕਸ਼ਮੀਰ ਪ੍ਰਸ਼ਾਸਨ ਨੇ ਦੇਸ਼ ਭਰ ਤੋਂ ਆਉਣ ਵਾਲੇ ਸ਼ਰਧਾਲੂਆਂ ਲਈ ਇੱਕ ਬੇਹੱਦ ਮਹੱਤਵਪੂਰਨ ਐਡਵਾਈਜ਼ਰੀ (ਸਲਾਹ) ਜਾਰੀ ਕੀਤੀ ਹੈ। ਪ੍ਰਸ਼ਾਸਨ ਨੇ ਸਪੱਸ਼ਟ ਕੀਤਾ ਹੈ ਕਿ ਯਾਤਰਾ ਦੌਰਾਨ ਨਿਯਮਾਂ ਦੀ ਉਲੰਘਣਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ।


ਪ੍ਰਸ਼ਾਸਨ ਵੱਲੋਂ ਜਾਰੀ ਬਿਆਨ ਵਿੱਚ ਮਾਣਯੋਗ ਸੁਪਰੀਮ ਕੋਰਟ ਦੇ ਫੈਸਲੇ ਦਾ ਹਵਾਲਾ ਦਿੰਦਿਆਂ ਦੱਸਿਆ ਗਿਆ ਹੈ ਕਿ ਅਦਾਲਤ ਦੇ ਨਿਰਦੇਸ਼ਾਂ ਅਨੁਸਾਰ ਸੁਰੱਖਿਆ ਅਤੇ ਸਹੂਲਤਾਂ ਦੇ ਮੱਦੇਨਜ਼ਰ ਯਾਤਰਾ ਮਾਰਗ 'ਤੇ ਜਾਣ ਵਾਲੇ ਸ਼ਰਧਾਲੂਆਂ ਦੀ ਰੋਜ਼ਾਨਾ ਦੀ ਵੱਧ ਤੋਂ ਵੱਧ ਗਿਣਤੀ ਨਿਰਧਾਰਤ ਕੀਤੀ ਗਈ ਹੈ। ਇਸ ਕਾਨੂੰਨੀ ਸੀਮਾ ਦੀ ਪਾਲਣਾ ਕਰਨਾ ਹਰ ਇੱਕ ਲਈ ਲਾਜ਼ਮੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਦੇਸ਼ ਭਰ ਦੀਆਂ ਬੈਂਕ ਸ਼ਾਖਾਵਾਂ ਅਤੇ ਆਨਲਾਈਨ ਪੋਰਟਲ ਰਾਹੀਂ ਪਹਿਲਾਂ ਹੀ ਵੱਡੀ ਗਿਣਤੀ ਵਿੱਚ ਅਗਾਊਂ ਰਜਿਸਟ੍ਰੇਸ਼ਨ ਹੋ ਚੁੱਕੀ ਹੈ, ਜਿਸ ਕਾਰਨ ਮੌਕੇ 'ਤੇ ਦਿੱਤੀ ਜਾਣ ਵਾਲੀ 'ਤਤਕਾਲ ਰਜਿਸਟ੍ਰੇਸ਼ਨ' ਦਾ ਕੋਟਾ ਬਹੁਤ ਜ਼ਿਆਦਾ ਸੀਮਤ ਹੈ।




ਪ੍ਰਸ਼ਾਸਨ ਨੇ ਦੇਸ਼ ਭਰ ਦੇ ਸ਼ਿਵ ਭਗਤਾਂ ਨੂੰ ਪੁਰਜ਼ੋਰ ਅਪੀਲ ਕੀਤੀ ਹੈ ਕਿ ਉਹ ਬਿਨਾਂ ਅਗਾਊਂ ਰਜਿਸਟ੍ਰੇਸ਼ਨ (Advance Registration) ਦੇ ਜੰਮੂ-ਕਸ਼ਮੀਰ ਨਾ ਪਹੁੰਚਣ। ਤਤਕਾਲ ਸਹੂਲਤ ਰਾਹੀਂ ਹਜ਼ਾਰਾਂ ਸ਼ਰਧਾਲੂਆਂ ਨੂੰ ਤੁਰੰਤ ਯਾਤਰਾ ਦੀ ਇਜਾਜ਼ਤ ਦੇਣਾ ਸਿਸਟਮ ਦੀ ਸਮਰੱਥਾ ਤੋਂ ਬਾਹਰ ਹੈ। ਅਜਿਹੇ ਸ਼ਰਧਾਲੂਆਂ ਨੂੰ ਜੰਮੂ ਵਿਖੇ ਹੀ ਰੋਕ ਕੇ ਆਪਣੀ ਵਾਰੀ ਦੀ ਲੰਮੀ ਉਡੀਕ ਕਰਨੀ ਪਵੇਗੀ ਅਤੇ ਪ੍ਰਸ਼ਾਸਨ ਵੱਲੋਂ ਤੈਅ ਕੀਤੀ ਜਾਣ ਵਾਲੀ ਅਗਲੀ ਮਿਤੀ 'ਤੇ ਹੀ ਅੱਗੇ ਵਧਣ ਦਿੱਤਾ ਜਾਵੇਗਾ।


ਐਡਵਾਈਜ਼ਰੀ ਵਿੱਚ ਇੱਕ ਹੋਰ ਅਹਿਮ ਨੁਕਤਾ ਸਾਂਝਾ ਕਰਦਿਆਂ ਪ੍ਰਸ਼ਾਸਨ ਨੇ ਚਿੰਤਾ ਜਤਾਈ ਕਿ ਕਈ ਰਜਿਸਟਰਡ ਸ਼ਰਧਾਲੂ ਆਪਣੇ ਕਾਰਡ 'ਤੇ ਦਰਜ ਮਿਤੀ ਤੋਂ ਕਈ ਦਿਨ ਪਹਿਲਾਂ ਹੀ ਜੰਮੂ-ਕਸ਼ਮੀਰ ਪਹੁੰਚ ਰਹੇ ਹਨ। ਪ੍ਰਸ਼ਾਸਨ ਨੇ ਸਾਫ਼ ਕਰ ਦਿੱਤਾ ਹੈ ਕਿ ਅਜਿਹੇ ਸ਼ਰਧਾਲੂਆਂ ਨੂੰ ਵੀ ਨਿਰਧਾਰਤ ਮਿਤੀ ਤੋਂ ਇੱਕ ਦਿਨ ਪਹਿਲਾਂ ਵੀ ਪਵਿੱਤਰ ਗੁਫ਼ਾ ਵੱਲ ਜਾਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ।


ਸਥਾਨਕ ਪ੍ਰਸ਼ਾਸਨ ਨੇ ਸਾਰੇ ਭਗਤਾਂ ਨੂੰ ਭਰੋਸਾ ਦਿਵਾਇਆ ਹੈ ਕਿ ਹਰ ਇੱਕ ਸ਼ਰਧਾਲੂ ਨੂੰ ਬਾਬਾ ਬਰਫ਼ਾਨੀ ਦੇ ਦਰਸ਼ਨਾਂ ਦਾ ਮੌਕਾ ਦਿੱਤਾ ਜਾਵੇਗਾ, ਬਸ਼ਰਤੇ ਉਹ ਨਿਯਮਾਂ ਦੀ ਪਾਲਣਾ ਕਰਨ। ਅਧਿਕਾਰੀਆਂ ਨੇ ਅਮਨ-ਕਾਨੂੰਨ ਦੀ ਸਥਿਤੀ ਅਤੇ ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ਰੱਖਣ ਲਈ ਸ਼ਰਧਾਲੂਆਂ ਪਾਸੋਂ ਪੂਰਨ ਸਹਿਯੋਗ ਦੀ ਮੰਗ ਕੀਤੀ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.