ਤਾਜਾ ਖਬਰਾਂ
ਮੋਹਾਲੀ ਦੇ ਪਿੰਡ ਕੁੰਭੜਾ ਵਿੱਚ ਐਸ.ਆਈ.ਆਰ. (SIR) ਦੀ ਪ੍ਰਕਿਰਿਆ ਦੌਰਾਨ ਭਾਜਪਾ (BJP) ਅਤੇ ਆਮ ਆਦਮੀ ਪਾਰਟੀ (AAP) ਦੇ ਸਮਰਥਕਾਂ ਵਿਚਾਲੇ ਹੋਈ ਝੜਪ ਦੇ ਮਾਮਲੇ ਵਿੱਚ ਪੁਲਿਸ ਨੇ ਕਾਰਵਾਈ ਕਰਦਿਆਂ 9 ਵਿਅਕਤੀਆਂ ਖ਼ਿਲਾਫ਼ ਨਾਮਜ਼ਦ ਐਫ.ਆਈ.ਆਰ. ਦਰਜ ਕੀਤੀ ਹੈ। ਫੇਜ਼-8 ਥਾਣਾ ਪੁਲਿਸ ਵੱਲੋਂ ਦਰਜ ਕੀਤੇ ਗਏ ਇਸ ਕੇਸ ਵਿੱਚ ਕੁੰਭੜਾ ਦੇ ਮੌਜੂਦਾ ਕੌਂਸਲਰ ਦਾ ਨਾਮ ਵੀ ਸ਼ਾਮਲ ਹੈ। ਇਹ ਕਾਰਵਾਈ ਭਾਜਪਾ ਆਗੂ ਹਰਦੀਪ ਸਿੰਘ ਵੱਲੋਂ ਦਿੱਤੀ ਗਈ ਸ਼ਿਕਾਇਤ ਦੇ ਆਧਾਰ 'ਤੇ ਕੀਤੀ ਗਈ, ਜਿਨ੍ਹਾਂ ਨੇ ਦੋਸ਼ ਲਗਾਇਆ ਕਿ ਝੜਪ ਦੌਰਾਨ ਉਨ੍ਹਾਂ ਨਾਲ ਕੁੱਟਮਾਰ ਕੀਤੀ ਗਈ ਅਤੇ ਉਹ ਗੰਭੀਰ ਰੂਪ ਵਿੱਚ ਜ਼ਖਮੀ ਹੋਏ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਸਬੂਤਾਂ ਦੇ ਆਧਾਰ 'ਤੇ ਅਗਲੀ ਕਾਨੂੰਨੀ ਕਾਰਵਾਈ ਵੀ ਕੀਤੀ ਜਾਵੇਗੀ।
Get all latest content delivered to your email a few times a month.