IMG-LOGO
ਹੋਮ ਪੰਜਾਬ: ਮਜੀਠੀਆ ਨਾਲ ਜੁੜੇ FIR-91 ਮਾਮਲੇ ‘ਚ ਸੁਣਵਾਈ ਮੁਕੰਮਲ, ਅੰਮ੍ਰਿਤਸਰ ਅਦਾਲਤ...

ਮਜੀਠੀਆ ਨਾਲ ਜੁੜੇ FIR-91 ਮਾਮਲੇ ‘ਚ ਸੁਣਵਾਈ ਮੁਕੰਮਲ, ਅੰਮ੍ਰਿਤਸਰ ਅਦਾਲਤ ਨੇ ਫੈਸਲਾ ਰੱਖਿਆ ਰਾਖਵਾਂ

Admin User - Jul 03, 2026 07:45 PM
IMG

ਅੰਮ੍ਰਿਤਸਰ ਦੀ ਅਦਾਲਤ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨਾਲ ਸਬੰਧਤ ਐਫਆਈਆਰ ਨੰਬਰ 91 ਮਾਮਲੇ ਦੀ ਸੁਣਵਾਈ ਸ਼ੁੱਕਰਵਾਰ ਨੂੰ ਪੂਰੀ ਹੋ ਗਈ। ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅਦਾਲਤ ਨੇ ਆਪਣਾ ਫੈਸਲਾ ਰਾਖਵਾਂ ਰੱਖ ਲਿਆ ਹੈ। ਮਜੀਠੀਆ ਦੀ ਪੱਖੋਂ ਸੀਨੀਅਰ ਵਕੀਲ ਅਰਸ਼ਦੀਪ ਸਿੰਘ ਕਲੇਰ ਅਤੇ ਵਕੀਲ ਦਮਨਬੀਰ ਸਿੰਘ ਸੋਬਤੀ ਨੇ ਅਦਾਲਤ ਵਿੱਚ ਦਲੀਲਾਂ ਪੇਸ਼ ਕੀਤੀਆਂ।

ਸੁਣਵਾਈ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਵਕੀਲ ਅਰਸ਼ਦੀਪ ਸਿੰਘ ਕਲੇਰ ਨੇ ਦਾਅਵਾ ਕੀਤਾ ਕਿ ਐਫਆਈਆਰ ਨੰਬਰ 91 ਰਾਜਨੀਤਿਕ ਮਕਸਦਾਂ ਨੂੰ ਧਿਆਨ ਵਿੱਚ ਰੱਖ ਕੇ ਦਰਜ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਨਗਰ ਕੌਂਸਲ ਅਤੇ ਨਗਰ ਨਿਗਮ ਚੋਣਾਂ ਤੋਂ ਪਹਿਲਾਂ ਵਿਰੋਧੀ ਧਿਰ ਦੇ ਆਗੂਆਂ ਅਤੇ ਉਨ੍ਹਾਂ ਦੇ ਸਮਰਥਕਾਂ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਕਲੇਰ ਨੇ ਦਲੀਲ ਦਿੱਤੀ ਕਿ ਇਸ ਮਾਮਲੇ ਵਿੱਚ ਬਿਕਰਮ ਸਿੰਘ ਮਜੀਠੀਆ ਨੂੰ ਨਾਮਜ਼ਦ ਕਰਨਾ ਕਾਨੂੰਨੀ ਤੌਰ ‘ਤੇ ਜਾਇਜ਼ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸੇ ਮਾਮਲੇ ਨਾਲ ਜੁੜੇ ਜੋਬਨਜੀਤ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਪਹਿਲਾਂ ਹੀ ਗੈਰ-ਕਾਨੂੰਨੀ ਹਿਰਾਸਤ ਦੇ ਆਧਾਰ ‘ਤੇ ਰਿਹਾਅ ਕਰ ਚੁੱਕੀ ਹੈ। ਉਨ੍ਹਾਂ ਦੇ ਅਨੁਸਾਰ, ਕਿਸੇ ਵੀ ਲੋਕ ਪ੍ਰਤੀਨਿਧੀ ਦਾ ਫਰਜ਼ ਹੁੰਦਾ ਹੈ ਕਿ ਜੇ ਕਿਸੇ ਵਿਅਕਤੀ ਨੂੰ ਗੈਰ-ਕਾਨੂੰਨੀ ਤਰੀਕੇ ਨਾਲ ਹਿਰਾਸਤ ਵਿੱਚ ਰੱਖਿਆ ਗਿਆ ਹੋਵੇ ਤਾਂ ਉਹ ਉਸ ਦੇ ਪਰਿਵਾਰ ਦੇ ਨਾਲ ਖੜ੍ਹਾ ਹੋਵੇ।

ਵਕੀਲ ਨੇ ਇਹ ਵੀ ਦੋਸ਼ ਲਗਾਇਆ ਕਿ ਸਬੰਧਤ ਥਾਣੇ ਦੇ ਐਸਐਚਓ ਨੇ ਜੋਬਨਜੀਤ ਨੂੰ ਪੁਲਿਸ ਲਾਕਅੱਪ ਦੀ ਬਜਾਏ ਆਪਣੇ ਨਿੱਜੀ ਕਮਰੇ ਵਿੱਚ ਰੱਖਿਆ, ਜੋ ਕਿ ਨਿਯਮਾਂ ਦੀ ਉਲੰਘਣਾ ਹੈ। ਉਨ੍ਹਾਂ ਕਿਹਾ ਕਿ ਮਜੀਠਾ ਨਗਰ ਕੌਂਸਲ ਦੇ ਕੁਝ ਚੁਣੇ ਹੋਏ ਅਕਾਲੀ ਕੌਂਸਲਰਾਂ ਨੂੰ ਵੀ ਇਸ ਮਾਮਲੇ ਵਿੱਚ ਫਸਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਜੋ ਉਹ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਨਾ ਕਰ ਸਕਣ।

ਬਚਾਅ ਪੱਖ ਨੇ ਅਦਾਲਤ ਅੱਗੇ ਆਪਣੇ ਸਾਰੇ ਤੱਥ ਅਤੇ ਕਾਨੂੰਨੀ ਦਲੀਲਾਂ ਰੱਖੀਆਂ। ਕਲੇਰ ਮੁਤਾਬਕ ਸੁਣਵਾਈ ਦੌਰਾਨ ਅਦਾਲਤ ਨੇ ਪੁਲਿਸ ਪੱਖ ਨੂੰ ਕਈ ਅਹਿਮ ਸਵਾਲ ਪੁੱਛੇ, ਪਰ ਪੁਲਿਸ ਵੱਲੋਂ ਉਨ੍ਹਾਂ ਦੇ ਤਸੱਲੀਬਖਸ਼ ਜਵਾਬ ਨਹੀਂ ਦਿੱਤੇ ਜਾ ਸਕੇ। ਇਸ ਤੋਂ ਬਾਅਦ ਅਦਾਲਤ ਨੇ ਆਪਣਾ ਫੈਸਲਾ ਰਾਖਵਾਂ ਰੱਖਣ ਦਾ ਫੈਸਲਾ ਕੀਤਾ।

ਵਕੀਲ ਨੇ ਇਹ ਵੀ ਕਿਹਾ ਕਿ ਪੁਲਿਸ ਵੱਲੋਂ ਮਾਮਲੇ ਵਿੱਚ ਗੰਭੀਰ ਇਲਜ਼ਾਮ ਲਗਾਏ ਜਾ ਰਹੇ ਹਨ, ਪਰ ਘਟਨਾ ਨਾਲ ਸਬੰਧਤ ਸੀਸੀਟੀਵੀ ਫੁਟੇਜ ਅਦਾਲਤ ਵਿੱਚ ਪੇਸ਼ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਜੇ ਪੁਲਿਸ ਦੇ ਦਾਅਵੇ ਸਹੀ ਹਨ ਤਾਂ ਉਸ ਨਾਲ ਜੁੜੇ ਸਬੂਤ ਵੀ ਅਦਾਲਤ ਦੇ ਸਾਹਮਣੇ ਰੱਖੇ ਜਾਣੇ ਚਾਹੀਦੇ ਹਨ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.