IMG-LOGO
ਹੋਮ ਪੰਜਾਬ: ਫ਼ਰੀਦਕੋਟ ਮਾਡਰਨ ਜੇਲ੍ਹ ‘ਚ ਕੈਦੀ ‘ਤੇ ਕੈਂਚੀ ਨਾਲ ਹਮਲਾ, ਲੜਾਈ...

ਫ਼ਰੀਦਕੋਟ ਮਾਡਰਨ ਜੇਲ੍ਹ ‘ਚ ਕੈਦੀ ‘ਤੇ ਕੈਂਚੀ ਨਾਲ ਹਮਲਾ, ਲੜਾਈ ਰੋਕਣ ਗਿਆ ਮੁਨਸ਼ੀ ਕੈਦੀ ਗੰਭੀਰ ਜ਼ਖ਼ਮੀ

Admin User - Jul 04, 2026 04:59 PM
IMG

ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ਅੰਦਰ ਇੱਕ ਹਿੰਸਕ ਘਟਨਾ ਸਾਹਮਣੇ ਆਈ ਹੈ, ਜਿੱਥੇ ਦੋ ਕੈਦੀਆਂ ਵਿਚਾਲੇ ਹੋ ਰਹੀ ਲੜਾਈ ਨੂੰ ਰੋਕਣ ਦੀ ਕੋਸ਼ਿਸ਼ ਕਰ ਰਹੇ ਇੱਕ ਉਮਰ ਕੈਦ ਦੀ ਸਜ਼ਾ ਕੱਟ ਰਹੇ ਕੈਦੀ ‘ਤੇ ਲੋਹੇ ਦੀ ਕੈਂਚੀ ਨਾਲ ਜਾਨਲੇਵਾ ਹਮਲਾ ਕਰ ਦਿੱਤਾ ਗਿਆ। ਇਸ ਹਮਲੇ ਵਿੱਚ ਕੈਦੀ ਜਗਸੀਰ ਸਿੰਘ, ਜੋ ਜ਼ਿਲ੍ਹਾ ਮਾਨਸਾ ਦਾ ਰਹਿਣ ਵਾਲਾ ਹੈ, ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਉਸ ਨੂੰ ਤੁਰੰਤ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ, ਫ਼ਰੀਦਕੋਟ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸ ਦਾ ਇਲਾਜ ਜਾਰੀ ਹੈ।

ਪੁਲਿਸ ਮੁਤਾਬਕ ਜਗਸੀਰ ਸਿੰਘ ਕਤਲ ਦੇ ਇੱਕ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਭੁਗਤ ਰਿਹਾ ਹੈ ਅਤੇ ਜੇਲ੍ਹ ਅੰਦਰ ਮੁਨਸ਼ੀ ਵਜੋਂ ਡਿਊਟੀ ਨਿਭਾ ਰਿਹਾ ਸੀ। ਘਟਨਾ ਵਾਲੇ ਦਿਨ ਜਦੋਂ ਉਹ ਆਪਣੀ ਬੈਰਕ ਵਿੱਚ ਪਹੁੰਚਿਆ ਤਾਂ ਕੈਦੀ ਸੂਰਜ ਰਾਣਾ ਅਤੇ ਇੱਕ ਹੋਰ ਹਵਾਲਾਤੀ ਵਿਚਾਲੇ ਤਕਰਾਰ ਹਿੰਸਕ ਝਗੜੇ ਵਿੱਚ ਬਦਲ ਚੁੱਕੀ ਸੀ। ਜਦੋਂ ਉਸ ਨੇ ਦੋਵਾਂ ਨੂੰ ਵੱਖ ਕਰਨ ਦੀ ਕੋਸ਼ਿਸ਼ ਕੀਤੀ ਤਾਂ ਸੂਰਜ ਰਾਣਾ ਨੇ ਗੁੱਸੇ ਵਿੱਚ ਆ ਕੇ ਨੇੜੇ ਪਈ ਲੋਹੇ ਦੀ ਕੈਂਚੀ ਨਾਲ ਉਸ ਦੀ ਛਾਤੀ ‘ਤੇ ਵਾਰ ਕਰ ਦਿੱਤਾ, ਜਿਸ ਕਾਰਨ ਉਹ ਲਹੂ-ਲੁਹਾਨ ਹੋ ਕੇ ਡਿੱਗ ਪਿਆ।

ਘਟਨਾ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਨੇ ਤੁਰੰਤ ਜ਼ਖ਼ਮੀ ਕੈਦੀ ਨੂੰ ਹਸਪਤਾਲ ਪਹੁੰਚਾਇਆ ਅਤੇ ਪੁਲਿਸ ਨੂੰ ਸੂਚਿਤ ਕੀਤਾ। ਹਸਪਤਾਲ ਤੋਂ ਮਿਲੀ ਸੂਚਨਾ ਦੇ ਆਧਾਰ ‘ਤੇ ਪੁਲਿਸ ਨੇ ਜਗਸੀਰ ਸਿੰਘ ਦੇ ਬਿਆਨ ਦਰਜ ਕਰਕੇ ਕੇਂਦਰੀ ਜੇਲ੍ਹ ਦੇ ਸਹਾਇਕ ਜੇਲ੍ਹ ਸੁਪਰਡੈਂਟ ਦੀ ਸ਼ਿਕਾਇਤ ਨਾਲ ਮਿਲਾ ਕੇ ਮੁਲਜ਼ਮ ਕੈਦੀ ਸੂਰਜ ਰਾਣਾ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

ਡੀਐੱਸਪੀ ਤਰਲੋਚਣ ਸਿੰਘ ਨੇ ਦੱਸਿਆ ਕਿ ਪੁਲਿਸ ਜਲਦ ਹੀ ਸੂਰਜ ਰਾਣਾ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਹਾਸਲ ਕਰਕੇ ਪੁੱਛਗਿੱਛ ਕਰੇਗੀ। ਜਾਂਚ ਦੌਰਾਨ ਇਹ ਵੀ ਪਤਾ ਲਗਾਇਆ ਜਾਵੇਗਾ ਕਿ ਜੇਲ੍ਹ ਅੰਦਰ ਲੋਹੇ ਦੀ ਕੈਂਚੀ ਉਸ ਤੱਕ ਕਿਵੇਂ ਪਹੁੰਚੀ ਅਤੇ ਹਮਲੇ ਦੇ ਪਿੱਛੇ ਅਸਲ ਕਾਰਨ ਕੀ ਸੀ। ਪੁਲਿਸ ਨੇ ਭਰੋਸਾ ਦਿੱਤਾ ਹੈ ਕਿ ਮਾਮਲੇ ਦੀ ਹਰ ਪੱਖੋਂ ਜਾਂਚ ਕਰਕੇ ਦੋਸ਼ੀ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।


Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.