IMG-LOGO
ਹੋਮ ਪੰਜਾਬ: ਹੁਸ਼ਿਆਰਪੁਰ ਜੇਲ੍ਹ ਵਾਇਰਲ ਵੀਡੀਓ ਮਾਮਲਾ: ਡਿਪਟੀ ਜੇਲ੍ਹ ਸੁਪਰਡੈਂਟ ਹਰਭਜਨ ਸਿੰਘ...

ਹੁਸ਼ਿਆਰਪੁਰ ਜੇਲ੍ਹ ਵਾਇਰਲ ਵੀਡੀਓ ਮਾਮਲਾ: ਡਿਪਟੀ ਜੇਲ੍ਹ ਸੁਪਰਡੈਂਟ ਹਰਭਜਨ ਸਿੰਘ ਤੇ ਵਾਰਡਨ ਗ੍ਰਿਫ਼ਤਾਰ

Admin User - Jul 05, 2026 03:57 PM
IMG

ਹੁਸ਼ਿਆਰਪੁਰ ਜ਼ਿਲ੍ਹਾ ਜੇਲ੍ਹ ਵਿੱਚੋਂ ਗੈਂਗਸਟਰ ਮਨਪ੍ਰੀਤ ਸਿੰਘ ਮੰਨਾ ਦੀ ਵਾਇਰਲ ਹੋਈ ਵੀਡੀਓ ਤੋਂ ਬਾਅਦ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਡਿਪਟੀ ਜੇਲ੍ਹ ਸੁਪਰਡੈਂਟ ਹਰਭਜਨ ਸਿੰਘ ਅਤੇ ਇੱਕ ਵਾਰਡਨ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਵੀਡੀਓ ਵਿੱਚ ਮਨਪ੍ਰੀਤ ਮੰਨਾ ਨੇ ਜੇਲ੍ਹ ਅੰਦਰ ਨਸ਼ੇ ਦੀ ਸਪਲਾਈ ਅਤੇ ਮੋਬਾਈਲ ਫੋਨ ਮੁਹੱਈਆ ਕਰਵਾਏ ਜਾਣ ਦੇ ਗੰਭੀਰ ਦੋਸ਼ ਲਗਾਏ ਸਨ, ਜਿਸ ਤੋਂ ਬਾਅਦ ਮਾਮਲੇ ਦੀ ਗਹਿਰਾਈ ਨਾਲ ਜਾਂਚ ਸ਼ੁਰੂ ਕੀਤੀ ਗਈ।

ਹੁਸ਼ਿਆਰਪੁਰ ਦੇ ਐਸਐਸਪੀ ਸੰਦੀਪ ਕੁਮਾਰ ਮਲਿਕ ਨੇ ਦੱਸਿਆ ਕਿ ਜਾਂਚ ਦੌਰਾਨ ਸਾਹਮਣੇ ਆਇਆ ਕਿ ਜੇਲ੍ਹ ਦੇ ਕੁਝ ਕਰਮਚਾਰੀ ਗੈਂਗਸਟਰਾਂ ਅਤੇ ਹੋਰ ਕੈਦੀਆਂ ਤੱਕ ਗੈਰ-ਕਾਨੂੰਨੀ ਤਰੀਕੇ ਨਾਲ ਮੋਬਾਈਲ ਫੋਨ ਅਤੇ ਨਸ਼ਾ ਪਹੁੰਚਾਉਣ ਵਿੱਚ ਸ਼ਾਮਲ ਸਨ। ਇਸ ਸਬੰਧੀ 12 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ ਅਤੇ ਕਈ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਵੀ ਕੀਤਾ ਜਾ ਚੁੱਕਾ ਹੈ।

ਐਸਐਸਪੀ ਨੇ ਕਿਹਾ ਕਿ ਗ੍ਰਿਫ਼ਤਾਰ ਮੁਲਜ਼ਮਾਂ ਦਾ ਪੁਲਿਸ ਰਿਮਾਂਡ ਹਾਸਲ ਕਰਕੇ ਪੁੱਛਗਿੱਛ ਕੀਤੀ ਜਾਵੇਗੀ, ਤਾਂ ਜੋ ਇਸ ਰੈਕੇਟ ਨਾਲ ਜੁੜੇ ਹੋਰ ਵਿਅਕਤੀਆਂ ਅਤੇ ਸੰਭਾਵਿਤ ਨੈੱਟਵਰਕ ਦਾ ਵੀ ਪਰਦਾਫ਼ਾਸ਼ ਕੀਤਾ ਜਾ ਸਕੇ। ਉਨ੍ਹਾਂ ਸਪੱਸ਼ਟ ਕੀਤਾ ਕਿ ਜਾਂਚ ਜਾਰੀ ਹੈ ਅਤੇ ਜਿਸ ਕਿਸੇ ਦੀ ਵੀ ਭੂਮਿਕਾ ਸਾਹਮਣੇ ਆਏਗੀ, ਉਸ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.