IMG-LOGO
ਹੋਮ ਪੰਜਾਬ: ਬਾਬਾ ਫਰੀਦ ਯੂਨੀਵਰਸਿਟੀ 'ਚ ‘SimuVerse 2026’ ਦੀ ਸ਼ੁਰੂਆਤ, ਅਮਨ ਅਰੋੜਾ...

ਬਾਬਾ ਫਰੀਦ ਯੂਨੀਵਰਸਿਟੀ 'ਚ ‘SimuVerse 2026’ ਦੀ ਸ਼ੁਰੂਆਤ, ਅਮਨ ਅਰੋੜਾ ਬੋਲੇ-ਸਿਹਤ ਖੇਤਰ 'ਚ ਪੰਜਾਬ ਲਈ ਮਾਣ ਦੀ ਗੱਲ

Admin User - Jul 05, 2026 06:09 PM
IMG

ਫਰੀਦਕੋਟ ਸਥਿਤ ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ (BFUHS) ਵੱਲੋਂ 5 ਤੋਂ 7 ਜੁਲਾਈ ਤੱਕ ਤਿੰਨ ਦਿਨਾਂ ਰਾਸ਼ਟਰੀ ਕਾਨਫਰੰਸ ‘SimuVerse 2026’ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਕਾਨਫਰੰਸ ਦਾ ਮੁੱਖ ਉਦੇਸ਼ ਡਾਕਟਰਾਂ ਅਤੇ ਸਰਜਨਾਂ ਨੂੰ ਆਧੁਨਿਕ ਸਰਜੀਕਲ ਤਕਨੀਕਾਂ ਦੀ ਪ੍ਰੈਕਟੀਕਲ ਸਿਖਲਾਈ ਮੁਹੱਈਆ ਕਰਵਾਉਣਾ ਹੈ, ਤਾਂ ਜੋ ਪੰਜਾਬ ਵਿੱਚ ਮਰੀਜ਼ਾਂ ਨੂੰ ਹੋਰ ਸੁਰੱਖਿਅਤ, ਉੱਚ ਪੱਧਰੀ ਅਤੇ ਗੁਣਵੱਤਾ ਭਰੀ ਸਿਹਤ ਸੇਵਾਵਾਂ ਦਿੱਤੀਆਂ ਜਾ ਸਕਣ। ਯੂਨੀਵਰਸਿਟੀ ਵੱਲੋਂ ਕਰਵਾਏ ਜਾ ਰਹੇ ਕਿੱਤਾਮੁਖੀ ਅਤੇ ਵਿਸ਼ੇਸ਼ ਸਿਖਲਾਈ ਕੋਰਸਾਂ ਨੇ ਰਾਸ਼ਟਰੀ ਪੱਧਰ 'ਤੇ ਵੱਖਰੀ ਪਛਾਣ ਬਣਾਈ ਹੈ, ਜਿਸ ਕਾਰਨ ਦੇਸ਼ ਦੀਆਂ ਨਾਮਵਰ ਮੈਡੀਕਲ ਹਸਤੀਆਂ ਵੀ ਇੱਥੇ ਆ ਕੇ ਆਪਣਾ ਤਜਰਬਾ ਸਾਂਝਾ ਕਰ ਰਹੀਆਂ ਹਨ।

ਕਾਨਫਰੰਸ ਦੇ ਉਦਘਾਟਨੀ ਸਮਾਗਮ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਡਾ. ਬਲਜੀਤ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਬਾਬਾ ਫਰੀਦ ਯੂਨੀਵਰਸਿਟੀ ਨੇ ਵਾਈਸ ਚਾਂਸਲਰ ਪ੍ਰੋ. ਡਾ. ਰਾਜੀਵ ਸੂਦ ਦੀ ਅਗਵਾਈ ਹੇਠ ਰਾਸ਼ਟਰੀ ਪੱਧਰ 'ਤੇ ਸ਼ਾਨਦਾਰ ਸਾਖ ਬਣਾਈ ਹੈ, ਜੋ ਪੂਰੇ ਪੰਜਾਬ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਵੱਲੋਂ ਚਲਾਏ ਜਾ ਰਹੇ ਕਿੱਤਾਮੁਖੀ ਕੋਰਸਾਂ ਅਤੇ ਆਧੁਨਿਕ ਇਲਾਜ ਪ੍ਰਣਾਲੀ ਦਾ ਲਾਭ ਵੱਧ ਤੋਂ ਵੱਧ ਲੋਕਾਂ ਨੂੰ ਲੈਣਾ ਚਾਹੀਦਾ ਹੈ।

ਇਸ ਦੌਰਾਨ ਕੈਬਨਿਟ ਮੰਤਰੀ ਨੇ ਸਿਆਸੀ ਮੁੱਦਿਆਂ 'ਤੇ ਵੀ ਆਪਣੀ ਪ੍ਰਤੀਕਿਰਿਆ ਦਿੱਤੀ। ਕਾਂਗਰਸ ਦੀ ਮੌਜੂਦਾ ਸਥਿਤੀ 'ਤੇ ਟਿੱਪਣੀ ਕਰਦਿਆਂ ਉਨ੍ਹਾਂ ਕਿਹਾ ਕਿ ਕਾਂਗਰਸ ਇਸ ਸਮੇਂ "ਆਈਸੀਯੂ" ਵਿੱਚ ਹੈ ਅਤੇ ਹੁਣ ਉਸ ਨੂੰ ਕੋਈ ਵੀ ਡਾਕਟਰ ਨਹੀਂ ਬਚਾ ਸਕਦਾ। ਉੱਥੇ ਹੀ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸਰਕਾਰ ਬਣਾਉਣ ਦੇ ਸ਼੍ਰੋਮਣੀ ਅਕਾਲੀ ਦਲ ਦੇ ਦਾਅਵਿਆਂ 'ਤੇ ਤਨਜ਼ ਕੱਸਦਿਆਂ ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਮੌਜੂਦਾ ਹਾਲਤ ਸਭ ਦੇ ਸਾਹਮਣੇ ਹੈ ਅਤੇ ਇਸ ਸੰਦਰਭ ਵਿੱਚ ਉਨ੍ਹਾਂ ਨੇ ਮਸ਼ਹੂਰ ਸ਼ੇਅਰ, "ਦਿਲ ਬਹਲਾਣੇ ਕੇ ਲਈਏ ਗ਼ਾਲਿਬ ਯੇ ਖ਼ਿਆਲ ਭੀ ਅੱਛਾ ਹੈ" ਦਾ ਹਵਾਲਾ ਵੀ ਦਿੱਤਾ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.