ਤਾਜਾ ਖਬਰਾਂ
ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਗੁਰਬਾਣੀ ਵਿੱਚ ਔਰਤ ਨੂੰ "ਜਗ ਜਨਨੀ" ਖਿਤਾਬ ਦਿੱਤਾ ਤੇ ਗੁਰਬਾਣੀ ਦਾ "ਸੋ ਕਿਉ ਮੰਦਾ ਆਖੀਐ , ਜਿਤ ਜੰਮੈ ਰਾਜਾਨ ।। " ਪੰਗਤੀ ਨੂੰ ਉਚਾਰਿਆ ਹੈ, । ਜਿਸ ਤੇ ਪਹਿਰਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਆਪਣੇ ਰਾਜ ਦੀਆਂ ਔਰਤਾਂ ਲਈ ਪਹਿਲਾਂ ਤਾਂ ਸਰਕਾਰੀ ਬੱਸਾਂ ਵਿੱਚ ਸਫਰ ਫਰੀ ਕੀਤਾ ਤੇ ਹੁਣ ਔਰਤਾਂ ਦੇ ਸਤਿਕਾਰ ਲਈ "ਮਾਵਾਂ ਧੀਆਂ ਸਤਿਕਾਰਯੋਗ ਯੋਜਨਾ " ਸ਼ੁਰੂ ਕਰਕੇ ਇੱਕ ਨਵਾਂ ਮੀਲ ਪੱਥਰ ਸਥਾਪਿਤ ਕਰ ਦਿੱਤਾ ਹੈ।
ਭਾਵੇਂ ਕਿ ਇਸ ਦੀ ਸ਼ੁਰੂਆਤ 1 ਜੁਲਾਈ ਤੋਂ ਰਸਮੀ ਤੌਰ ਤੇ ਕੀਤੀ ਗਈ ਹੈ , ਪਰ ਇਸ ਮੁਹਿੰਮ ਦੇ ਸ਼ੁਰੂ ਹੋਣ ਨਾਲ
ਯੋਗ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਤਿੰਨ ਮਹੀਨਿਆਂ ਦੀ ਸਤਿਕਾਰ ਰਾਸ਼ੀ ਸਿੱਧੀ ਟ੍ਰਾਂਸਫਰ ਪੰਜਾਬ ਸਰਕਾਰ ਵੱਲੋਂ ਕੀਤੀ ਜਾ ਰਹੀ , ਜਿਸ ਤਹਿਤ ਹਰੇਕ ਜਨਰਲ ਵਰਗ ਦੀ ਔਰਤ ਨੂੰ 3,000 ਅਤੇ ਅਨੁਸੂਚਿਤ ਜਾਤੀ ਦੀਆਂ ਔਰਤਾਂ ਨੂੰ 4,500 ਮਿਲ ਰਹੇ ਹਨ ਅਤੇ ਔਰਤਾਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੂੰ ਅਸੀਸਾਂ ਦੇ ਰਹੀਆਂ ਹਨ । ਮੁੱਖ ਮੰਤਰੀ ਵੱਲੋਂ ਟਵੀਟ ਕਰਕੇ ਦੱਸਿਆ ਗਿਆ ਹੈ ਕਿ ਮਾਵਾਂ ਧੀਆਂ ਸਤਿਕਾਰਯੋਗ ਯੋਜਨਾ “ਸਾਡੀ ਸਰਕਾਰ ਨੇ ਯਕੀਨੀ ਬਣਾਉਣ ਲਈ ਪੂਰੀ ਯੋਜਨਾਬੰਦੀ ਨਾਲ ਇਹ ਸਕੀਮ ਸ਼਼ੁਰੂ ਕੀਤੀ ਹੈ ਕਿ ਇਹ ਆਉਣ ਵਾਲੇ ਸਾਲਾਂ ਵਿੱਚ ਬਿਨਾਂ ਕਿਸੇ ਰੁਕਾਵਟ ਦੇ ਜਾਰੀ ਰਹੇ। ਇਹ ਵਿੱਤੀ ਸਹਾਇਤਾ ਆਰਥਿਕ ਤੌਰ `ਤੇ ਕਮਜ਼ੋਰ ਪਰਿਵਾਰਾਂ ਨੂੰ ਵੱਡਾ ਸਹਾਰਾ ਦੇਵੇਗੀ ਅਤੇ ਨਾਲ ਹੀ ਸਾਡੀਆਂ ਮਾਵਾਂ-ਧੀਆਂ ਦੇ ਸਨਮਾਨ ਵਜੋਂ ਵੀ ਕੰਮ ਕਰੇਗੀ ।
ਜਿਸ ਤਹਿਤ ਇੱਕ ਜੁਲਾਈ ਤੱਕ 40 ਲੱਖ ਤੋਂ ਵੱਧ ਔਰਤਾਂ ਰਜਿਸਟਰਡ ਹੋ ਚੁੱਕੀਆਂ ਹਨ ਅਤੇ ਔਰਤਾਂ ਲਈ ਸਤਿਕਾਰ ਰਾਸ਼ੀ ਜੁਲਾਈ ਮਹੀਨੇ ਤੋਂ ਸ਼ੁਰੂ ਹੋ ਗਈ ਹੈ ਅਤੇ ਇਹ ਔਰਤਾਂ ਦੇ ਸ਼ਕਤੀਕਰਨ ਦਾ ਰਾਹ ਪੱਧਰਾ ਕਰੇਗੀ।
ਸਕੀਮ ਦੇ ਵੇਰਵੇ ਸਾਂਝੇ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਹਿਲਾਂ ਹੀ ਦੱਸ ਚੁੱਕੇ ਹਨ ਕਿ 18 ਸਾਲ ਤੋਂ ਵੱਧ ਉਮਰ ਦੀਆਂ ਮਹਿਲਾ ਲਾਭਪਾਤਰੀਆਂ ਨੂੰ 1,000 ਅਤੇ ਅਨੁਸੂਚਿਤ ਜਾਤੀ ਦੀਆਂ ਔਰਤਾਂ ਨੂੰ 1,500 ਰੁਪਏ ਦੀ ਵਿੱਤੀ ਸਹਾਇਤਾ ਬਾਰੇ ਮੋਬਾਈਲ `ਤੇ ਨੋਟੀਫਿਕੇਸ਼ਨ ਮਿਲਣਗੇ। ਉਨ੍ਹਾਂ ਕਿਹਾ, “ਫੰਡ ਸਿੱਧੇ ਬੈਂਕ ਖਾਤਿਆਂ ਵਿੱਚ ਟ੍ਰਾਂਸਫਰ ਕੀਤੇ ਜਾਣਗੇ ਅਤੇ ਜੋ ਔਰਤਾਂ ਪਹਿਲਾਂ ਹੀ ਸਮਾਜਿਕ ਸੁਰੱਖਿਆ ਵਿਭਾਗ ਤੋਂ ਪੈਨਸ਼ਨਾਂ ਲੈ ਰਹੀਆਂ ਹਨ, ਉਹ ਵੀ ਇਸ ਸਕੀਮ ਅਧੀਨ ਯੋਗ ਹੋਣਗੀਆਂ। ਪੰਜਾਬ ਦੀਆਂ ਲਗਪਗ 97 ਫੀਸਦੀ ਔਰਤਾਂ ਨੂੰ ਇਸ ਦਾ ਲਾਭ ਮਿਲਣ ਦੀ ਉਮੀਦ ਹੈ ਅਤੇ ਸੂਬਾ ਸਰਕਾਰ ਨੇ ਬਜਟ ਵਿੱਚ ਇਸ ਮਕਸਦ ਲਈ 9,300 ਕਰੋੜ ਰੁਪਏ ਰੱਖੇ ਹਨ।"
ਮੁੱਖ ਮੰਤਰੀ ਭਗਵੰਤ ਮਾਨ ਦਾ ਹਰ ਲੋਕ ਸਭਾਵਾਂ ਵਿੱਚ ਇਹ ਕਹਿਣਾ ਹੈ “ਔਰਤਾਂ ਸਭ ਤੋਂ ਵੱਧ ਸਨਮਾਨ ਦੀਆਂ ਹੱਕਦਾਰ ਹਨ ਕਿਉਂਕਿ ਉਹ ਖ਼ੁਦ ਜੀਵਨ ਦਾ ਸਰੋਤ ਹਨ। ਸਾਡੀਆਂ ਮਾਵਾਂ ਅਤੇ ਭੈਣਾਂ ਦੀਆਂ ਅਸੀਸਾਂ ਸਾਨੂੰ ਦੁਨੀਆ ਦੀ ਹਰ ਚੁਣੌਤੀ ਨੂੰ ਪਾਰ ਕਰਨ ਵਿੱਚ ਮਦਦ ਕਰ ਸਕਦੀਆਂ ਹਨ। ਔਰਤਾਂ ਦੀ ਵਿੱਤੀ ਖ਼ੁਦਮੁਖਤਿਆਰੀ ਨੂੰ ਮਜ਼ਬੂਤ ਕਰਨ, ਲਿੰਗ ਸਮਾਨਤਾ ਨੂੰ ਉਤਸ਼ਾਹਿਤ ਕਰਨ ਅਤੇ ਸਮਾਜਿਕ ਤੇ ਆਰਥਿਕ ਫੈਸਲੇ ਲੈਣ ਵਿੱਚ ਔਰਤਾਂ ਦੀ ਭਾਗੀਦਾਰੀ ਨੂੰ ਵਧਾਉਣ ਲਈ ਇਹ ਬਹੁਤ ਜ਼ਰੂਰੀ ਹੈ।"
*ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਲਾਭ ਕਿਵੇਂ ਲਿਆ ਜਾਵੇ ?
ਯੋਗ ਲਾਭਪਾਤਰੀ ਔਰਤਾਂ ਨਿਰਧਾਰਤ ਸਰਕਾਰੀ ਕੇਂਦਰਾਂ ਤੇ ਆਫਲਾਈਨ ਰਜਿਸਟ੍ਰੇਸ਼ਨ ਪ੍ਰਕਿਰਿਆ ਰਾਹੀਂ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਲਈ ਅਪਲਾਈ ਕਰ ਸਕਦੀਆਂ ਹਨ। ਰਜਿਸਟ੍ਰੇਸ਼ਨ ਬਿਲਕੁਲ ਮੁਫ਼ਤ ਹੈ।
ਕਿੱਥੇ ਅਪਲਾਈ ਕਰਨਾ ਹੈ?
ਨਜ਼ਦੀਕੀ ਆਂਗਣਵਾੜੀ ਕੇਂਦਰ
ਸੇਵਾ ਕੇਂਦਰ
ਮਿਉਂਸਪਲ ਕੌਂਸਲ ਦਫ਼ਤਰ
ਸਬੰਧਤ ਬਲਾਕ ਦਫ਼ਤਰ
ਲੋੜੀਂਦੇ ਦਸਤਾਵੇਜ਼
ਆਧਾਰ ਕਾਰਡ
ਪੰਜਾਬ ਦਾ ਵੋਟਰ ਆਈ.ਡੀ. ਕਾਰਡ
ਆਧਾਰ ਨਾਲ ਲਿੰਕਡ ਬੈਂਕ ਖਾਤੇ ਦੇ ਵੇਰਵੇ/ਪਾਸਬੁੱਕ
ਆਮਦਨ ਸਰਟੀਫਿਕੇਟ (ਜਿੱਥੇ ਲਾਗੂ ਹੋਵੇ)
ਪਾਸਪੋਰਟ ਸਾਈਜ਼ ਫੋਟੋ
ਅਨੁਸੂਚਿਤ ਜਾਤੀ ਸਰਟੀਫਿਕੇਟ (ਵੱਧ ਲਾਭ ਲੈਣ ਵਾਲੇ ਬਿਨੈਕਾਰਾਂ ਲਈ)
ਅਪਲਾਈ ਕਰਨ ਦੀ ਪ੍ਰਕਿਰਿਆ
ਨਜ਼ਦੀਕੀ ਨਿਰਧਾਰਤ ਰਜਿਸਟ੍ਰੇਸ਼ਨ ਕੇਂਦਰ `ਤੇ ਜਾਓ।
ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਫਾਰਮ ਪ੍ਰਾਪਤ ਕਰੋ।
ਸਾਰੇ ਲੋੜੀਂਦੇ ਵੇਰਵੇ ਧਿਆਨ ਨਾਲ ਭਰੋ।
ਲੋੜੀਂਦੇ ਦਸਤਾਵੇਜ਼ ਨਾਲ ਨੱਥੀ ਕਰੋ।
ਮੁਕੰਮਲ ਹੋਇਆ ਬਿਨੈ-ਪੱਤਰ ਨਿਰਧਾਰਤ ਅਧਿਕਾਰੀ ਕੋਲ ਜਮ੍ਹਾਂ ਕਰਵਾਓ।
ਭਵਿੱਖ ਦੇ ਹਵਾਲੇ ਲਈ ਰਸੀਦ ਪ੍ਰਾਪਤ ਕਰੋ।
ਕੀ ਅਜੇ ਤੱਕ ਰਜਿਸਟ੍ਰੇਸ਼ਨ ਨਹੀਂ ਕਰਵਾਈ?
ਜਿਹੜੀਆਂ ਔਰਤਾਂ ਨੇ ਅਜੇ ਤੱਕ ਰਜਿਸਟ੍ਰੇਸ਼ਨ ਨਹੀਂ ਕਰਵਾਈ ਹੈ, ਉਹ ਹੁਣ ਵੀ ਅਪਲਾਈ ਕਰ ਸਕਦੀਆਂ ਹਨ। ਬਾਅਦ ਵਿੱਚ ਰਜਿਸਟਰ ਹੋਣ ਵਾਲੀਆਂ ਔਰਤਾਂ ਨੂੰ ਵੀ ਸਫ਼ਲ ਵੈਰੀਫਿਕੇਸ਼ਨ ਅਤੇ ਮਨਜ਼ੂਰੀ ਤੋਂ ਬਾਅਦ ਪਹਿਲੀ ਜੁਲਾਈ ਤੋਂ ਲਾਗੂ ਸਤਿਕਾਰ ਰਾਸ਼ੀ ਮਿਲੇਗੀ। ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਰਜਿਸਟ੍ਰੇਸ਼ਨ ਦੀ ਕੋਈ ਆਖਰੀ ਤਰੀਕ ਨਹੀਂ ਹੈ ਅਤੇ ਯੋਗ ਲਾਭਪਾਤਰੀਆਂ ਨੂੰ ਯੋਜਨਾ ਦੇ ਲਾਗੂ ਹੋਣ ਦੀ ਮਿਤੀ ਤੋਂ ਹੀ ਲਾਭ ਦਿੱਤਾ ਜਾਵੇਗਾ।
Get all latest content delivered to your email a few times a month.