IMG-LOGO
ਹੋਮ ਪੰਜਾਬ, ਰਾਸ਼ਟਰੀ, 'ਫਿਲਮ 'ਸਤਲੁਜ' 'ਤੇ ਪਾਬੰਦੀ ਨੂੰ ਲੈ ਕੇ ਹਰਸਿਮਰਤ ਬਾਦਲ ਦਾ...

'ਫਿਲਮ 'ਸਤਲੁਜ' 'ਤੇ ਪਾਬੰਦੀ ਨੂੰ ਲੈ ਕੇ ਹਰਸਿਮਰਤ ਬਾਦਲ ਦਾ ਹਮਲਾ, ਕਿਹਾ- ਫ਼ਿਲਮ ਬੰਦ ਕਰਵਾਉਣ ਪਿੱਛੇ ਭਗਵੰਤ ਮਾਨ ਸਰਕਾਰ ਦਾ ਹੱਥ

Admin User - Jul 06, 2026 03:42 PM
IMG

ਦਿਲਜੀਤ ਦੋਸਾਂਝ ਦੀ ਜਸਵੰਤ ਸਿੰਘ ਖਾਲੜਾ ਦੀ ਜ਼ਿੰਦਗੀ 'ਤੇ ਆਧਾਰਿਤ ਫਿਲਮ 'ਸਤਲੁਜ' (Panjab 95) 'ਤੇ ਭਾਰਤ ਵਿੱਚ ਮੁੜ ਲੱਗੀ ਪਾਬੰਦੀ ਨੂੰ ਲੈ ਕੇ ਸਿਆਸੀ ਵਿਵਾਦ ਤੇਜ਼ ਹੋ ਗਿਆ ਹੈ। ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਦੋਸ਼ ਲਗਾਇਆ ਕਿ ਇਸ ਫਿਲਮ ਦੀ ਰਿਲੀਜ਼ ਰੋਕਣ ਪਿੱਛੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਦੀ ਭੂਮਿਕਾ ਹੈ। ਉਨ੍ਹਾਂ ਦਾ ਦਾਅਵਾ ਹੈ ਕਿ ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਫਿਲਮ 'ਤੇ ਰੋਕ ਲਗਾਉਣ ਦੀ ਸਿਫਾਰਸ਼ ਕੀਤੀ ਸੀ। ਉਨ੍ਹਾਂ ਕਿਹਾ ਕਿ ਸਰਕਾਰ ਨੇ ਪੰਜਾਬ ਦਾ ਮਾਹੌਲ ਖ਼ਰਾਬ ਹੋਣ ਦਾ ਹਵਾਲਾ ਦੇ ਕੇ ਇਹ ਕਦਮ ਚੁੱਕਿਆ, ਜਦਕਿ ਇਹ ਫਿਲਮ ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਦੇ ਜੀਵਨ ਅਤੇ ਸੰਘਰਸ਼ 'ਤੇ ਆਧਾਰਿਤ ਹੈ।

ਹਰਸਿਮਰਤ ਬਾਦਲ ਨੇ ਆਮ ਆਦਮੀ ਪਾਰਟੀ ਸਰਕਾਰ 'ਤੇ ਪੰਜਾਬ ਦੀ ਕਾਨੂੰਨ-ਵਿਵਸਥਾ ਅਤੇ ਨੌਜਵਾਨਾਂ ਦੇ ਭਵਿੱਖ ਨੂੰ ਲੈ ਕੇ ਵੀ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਪਿਛਲੇ ਕੁਝ ਮਹੀਨਿਆਂ ਦੌਰਾਨ ਹੋਏ 34 ਐਨਕਾਊਂਟਰ ਸਰਕਾਰ ਦੀ ਕਾਨੂੰਨ-ਵਿਵਸਥਾ ਸੰਭਾਲਣ ਵਿੱਚ ਨਾਕਾਮੀ ਨੂੰ ਦਰਸਾਉਂਦੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਸੂਬੇ ਵਿੱਚ ਨਸ਼ਿਆਂ ਦਾ ਪ੍ਰਕੋਪ ਵਧ ਰਿਹਾ ਹੈ ਅਤੇ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਵਿੱਚ ਅਸਫਲ ਰਹੀ ਹੈ।

ਅਕਾਲੀ ਦਲ ਦੀ ਸੰਸਦ ਮੈਂਬਰ ਨੇ ਕਿਹਾ ਕਿ ਜੇਕਰ ਭਵਿੱਖ ਵਿੱਚ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਦੀ ਹੈ ਤਾਂ ਸੂਬੇ ਦੇ ਹਰ ਪਿੰਡ ਵਿੱਚ ਇਹ ਫਿਲਮ ਦਿਖਾਈ ਜਾਵੇਗੀ, ਤਾਂ ਜੋ ਲੋਕਾਂ ਨੂੰ ਪਤਾ ਲੱਗ ਸਕੇ ਕਿ ਸਿੱਖ ਮਸਲਿਆਂ ਨੂੰ ਲੈ ਕੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਦਾ ਕੀ ਰਵੱਈਆ ਰਿਹਾ ਹੈ। ਉਨ੍ਹਾਂ ਇਹ ਵੀ ਦੋਸ਼ ਲਗਾਇਆ ਕਿ ਸਰਕਾਰ ਨੇ ਪਿੰਡਾਂ ਵਿੱਚ ਲੱਗੇ ਸੀਸੀਟੀਵੀ ਕੈਮਰੇ ਬੰਦ ਕਰਵਾ ਦਿੱਤੇ ਹਨ, ਜਿਸ ਨਾਲ ਗੈਰਕਾਨੂੰਨੀ ਮਾਈਨਿੰਗ ਨੂੰ ਹੌਸਲਾ ਮਿਲਿਆ ਹੈ।

ਇਸ ਦੌਰਾਨ ਹਰਸਿਮਰਤ ਬਾਦਲ ਨੇ ਕਾਂਗਰਸ ਦੇ ਅੰਦਰੂਨੀ ਵਿਵਾਦਾਂ 'ਤੇ ਵੀ ਤਿੱਖੀ ਟਿੱਪਣੀ ਕੀਤੀ। ਉਨ੍ਹਾਂ ਕਿਹਾ ਕਿ ਕਾਂਗਰਸ ਵਿੱਚ ਹਰ ਆਗੂ ਆਪਣੇ ਆਪ ਨੂੰ ਮੁੱਖ ਮੰਤਰੀ ਦੇ ਦਾਅਵੇਦਾਰ ਵਜੋਂ ਦੇਖ ਰਿਹਾ ਹੈ। ਉਨ੍ਹਾਂ ਰਾਜਾ ਵੜਿੰਗ ਨਾਲ ਸੰਬੰਧਿਤ ਬੱਸ ਬਾਡੀਆਂ ਦੀ ਫਾਈਲ ਮੁੱਖ ਮੰਤਰੀ ਦਫ਼ਤਰ ਵਿੱਚ ਪਈ ਹੋਣ ਦਾ ਦਾਅਵਾ ਕੀਤਾ, ਨਾਲ ਹੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਪ੍ਰਤਾਪ ਸਿੰਘ ਬਾਜਵਾ 'ਤੇ ਵੀ ਗੰਭੀਰ ਦੋਸ਼ ਲਗਾਉਂਦਿਆਂ ਕਿਹਾ ਕਿ ਵਿਰੋਧੀ ਧਿਰ ਦੇ ਆਗੂਆਂ ਦਾ ਧਿਆਨ ਸਿਰਫ਼ ਸਿਆਸੀ ਲਾਭ ਅਤੇ ਮੁੱਖ ਮੰਤਰੀ ਦੀ ਕੁਰਸੀ ਤੱਕ ਸੀਮਤ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.