IMG-LOGO
ਹੋਮ ਪੰਜਾਬ: ਗੁਰਦਾਸਪੁਰ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਲਈ ਸ਼ਰਧਾਲੂਆਂ ਦਾ ਜਥਾ...

ਗੁਰਦਾਸਪੁਰ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਲਈ ਸ਼ਰਧਾਲੂਆਂ ਦਾ ਜਥਾ ਰਵਾਨਾ, ਤਿੰਨ ਦਿਨਾਂ ‘ਚ ਪੰਜ ਧਾਰਮਿਕ ਸਥਾਨਾਂ ਦੇ ਕਰਨਗੇ ਦਰਸ਼ਨ

Admin User - Jul 06, 2026 05:46 PM
IMG

ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਗੁਰਦਾਸਪੁਰ ਜ਼ਿਲ੍ਹੇ ਦੇ ਡੇਰਾ ਬਾਬਾ ਨਾਨਕ ਵਿਧਾਨ ਸਭਾ ਹਲਕੇ ਤੋਂ ਸ਼ਰਧਾਲੂਆਂ ਦਾ ਇੱਕ ਹੋਰ ਜਥਾ ਪਵਿੱਤਰ ਯਾਤਰਾ ਲਈ ਰਵਾਨਾ ਹੋਇਆ। ਪਿੰਡ ਕਾਦੀਆਂ ਗੁੱਜਰਾਂ ਤੋਂ ਸ਼ਰਧਾਲੂਆਂ ਨਾਲ ਭਰੀ ਏ.ਸੀ. ਬੱਸ ਨੂੰ ਸ੍ਰੀ ਆਨੰਦਪੁਰ ਸਾਹਿਬ ਲਈ ਰਵਾਨਾ ਕੀਤਾ ਗਿਆ।

ਇਸ ਮੌਕੇ ਜਾਣਕਾਰੀ ਦਿੰਦਿਆਂ ਮਨਰੂਪ ਸਿੰਘ ਰੰਧਾਵਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਇਸ ਯੋਜਨਾ ਰਾਹੀਂ ਲੋਕਾਂ ਨੂੰ ਵੱਖ-ਵੱਖ ਪ੍ਰਸਿੱਧ ਧਾਰਮਿਕ ਸਥਾਨਾਂ ਦੇ ਮੁਫ਼ਤ ਦਰਸ਼ਨ ਕਰਵਾਏ ਜਾ ਰਹੇ ਹਨ। ਉਨ੍ਹਾਂ ਸ਼ਰਧਾਲੂਆਂ ਦੀ ਯਾਤਰਾ ਸੁਖਦ, ਸੁਰੱਖਿਅਤ ਅਤੇ ਮੰਗਲਮਈ ਹੋਣ ਦੀ ਕਾਮਨਾ ਵੀ ਕੀਤੀ।

ਉਨ੍ਹਾਂ ਦੱਸਿਆ ਕਿ ਇਹ ਯਾਤਰਾ ਤਿੰਨ ਦਿਨਾਂ ਦੀ ਹੋਵੇਗੀ, ਜਿਸ ਦੌਰਾਨ ਸ਼ਰਧਾਲੂ ਸ੍ਰੀ ਆਨੰਦਪੁਰ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਵਿਰਾਸਤ-ਏ-ਖਾਲਸਾ, ਸ੍ਰੀ ਕੀਰਤਪੁਰ ਸਾਹਿਬ ਅਤੇ ਮਾਤਾ ਨੈਣਾ ਦੇਵੀ ਦੇ ਦਰਸ਼ਨ ਕਰਨਗੇ।

ਯਾਤਰਾ ‘ਤੇ ਰਵਾਨਾ ਹੋਏ ਸ਼ਰਧਾਲੂਆਂ ਨੇ ਇਸ ਉਪਰਾਲੇ ਲਈ ਪੰਜਾਬ ਦੇ ਮੁੱਖ ਮੰਤਰੀ ਅਤੇ ਸਥਾਨਕ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਸ ਯੋਜਨਾ ਰਾਹੀਂ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲਣਾ ਉਨ੍ਹਾਂ ਲਈ ਖੁਸ਼ੀ ਅਤੇ ਮਾਣ ਵਾਲੀ ਗੱਲ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬਜ਼ੁਰਗਾਂ ਨੂੰ ਦੇਸ਼ ਦੇ ਪ੍ਰਸਿੱਧ ਧਾਰਮਿਕ ਸਥਾਨਾਂ ਦੇ ਮੁਫ਼ਤ ਦਰਸ਼ਨ ਕਰਵਾਏ ਜਾਂਦੇ ਹਨ। ਯਾਤਰਾ ਲਈ ਏ.ਸੀ. ਬੱਸਾਂ ਦੀ ਸਹੂਲਤ ਮੁਹੱਈਆ ਕਰਵਾਈ ਜਾਂਦੀ ਹੈ ਅਤੇ 31 ਮਈ 2026 ਤੱਕ 2 ਲੱਖ ਤੋਂ ਵੱਧ ਸ਼ਰਧਾਲੂ ਇਸ ਸਕੀਮ ਦਾ ਲਾਭ ਲੈ ਚੁੱਕੇ ਹਨ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.