ਤਾਜਾ ਖਬਰਾਂ
ਭਾਰਤੀ ਚੋਣ ਕਮਿਸ਼ਨ ਦੇ ਡਿਪਟੀ ਚੋਣ ਕਮਿਸ਼ਨਰ ਸ਼੍ਰੀ ਭਾਨੂ ਪ੍ਰਕਾਸ਼ ਯੇਤੂਰੂ, ਆਈਏਐਸ, ਅਤੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦੀ ਅਗਵਾਈ ਹੇਠ ਅੱਜ ਮੋਹਾਲੀ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸਆਈਆਰ)-2026 ਸਬੰਧੀ ਇੱਕ ਮਹੱਤਵਪੂਰਨ ਸਮੀਖਿਆ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਦੌਰਾਨ ਘਰ-ਘਰ ਜਾ ਕੇ ਵੋਟਰ ਗਣਨਾ ਫਾਰਮਾਂ ਦੀ ਵੰਡ ਅਤੇ ਭਰੇ ਹੋਏ ਫਾਰਮਾਂ ਦੀ ਵਾਪਸੀ ਦੀ ਪ੍ਰਕਿਰਿਆ ਦੀ ਪ੍ਰਗਤੀ ਦਾ ਵਿਸਥਾਰ ਨਾਲ ਜਾਇਜ਼ਾ ਲਿਆ ਗਿਆ।
ਇਸ ਮੌਕੇ ਪੰਜਾਬ ਦੀ ਮੁੱਖ ਚੋਣ ਅਧਿਕਾਰੀ ਸ਼੍ਰੀਮਤੀ ਅਨਿੰਦਿਤਾ ਮਿੱਤਰਾ, ਆਈਏਐਸ, ਸਮੇਤ ਬਠਿੰਡਾ, ਫਤਿਹਗੜ੍ਹ ਸਾਹਿਬ, ਮਾਨਸਾ, ਪਟਿਆਲਾ, ਰੂਪਨਗਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ), ਬਰਨਾਲਾ ਅਤੇ ਸੰਗਰੂਰ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀਆਂ ਨੇ ਹਿੱਸਾ ਲਿਆ। ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਐਸਆਈਆਰ-2026 ਦੀ ਪ੍ਰਕਿਰਿਆ ਨੂੰ ਪੂਰੀ ਪਾਰਦਰਸ਼ਤਾ, ਸ਼ੁੱਧਤਾ ਅਤੇ ਨਿਰਧਾਰਿਤ ਸਮਾਂ-ਸੀਮਾ ਅੰਦਰ ਮੁਕੰਮਲ ਕੀਤਾ ਜਾਵੇ, ਤਾਂ ਜੋ ਵੋਟਰ ਸੂਚੀਆਂ ਨੂੰ ਹੋਰ ਸਹੀ ਅਤੇ ਅੱਪਡੇਟ ਬਣਾਇਆ ਜਾ ਸਕੇ।
Get all latest content delivered to your email a few times a month.