IMG-LOGO
ਹੋਮ ਪੰਜਾਬ: ਧੂਰੀ ਦੇ ਕੱਕੜਵਾਲ 'ਚ ਖੂਨੀ ਟਕਰਾਅ, ਪੁਰਾਣੀ ਰੰਜਿਸ਼ ਨੇ ਲਈ...

ਧੂਰੀ ਦੇ ਕੱਕੜਵਾਲ 'ਚ ਖੂਨੀ ਟਕਰਾਅ, ਪੁਰਾਣੀ ਰੰਜਿਸ਼ ਨੇ ਲਈ ਦੋ ਨੌਜਵਾਨਾਂ ਦੀ ਜਾਨ; ਇਲਾਕੇ 'ਚ ਦਹਿਸ਼ਤ

Admin User - Jul 07, 2026 05:17 PM
IMG

ਧੂਰੀ ਦੇ ਪਿੰਡ ਕੱਕੜਵਾਲ ਵਿੱਚ ਐਤਵਾਰ ਨੂੰ ਪੁਰਾਣੀ ਆਪਸੀ ਰੰਜਿਸ਼ ਇੱਕ ਵਾਰ ਫਿਰ ਖੂਨੀ ਰੂਪ ਧਾਰ ਗਈ, ਜਿੱਥੇ ਦੋ ਧਿਰਾਂ ਵਿਚਾਲੇ ਹੋਈ ਹਿੰਸਕ ਝੜਪ ਦੌਰਾਨ ਦੋ ਨੌਜਵਾਨਾਂ ਦੀ ਮੌਤ ਹੋ ਗਈ। ਇਹ ਘਟਨਾ ਕੱਕੜਵਾਲ ਰੋਡ 'ਤੇ ਵਾਪਰੀ, ਜਿਸ ਨਾਲ ਇਲਾਕੇ ਵਿੱਚ ਦਹਿਸ਼ਤ ਅਤੇ ਹੜਕੰਪ ਦਾ ਮਾਹੌਲ ਬਣ ਗਿਆ। ਮੌਕੇ 'ਤੇ ਮੌਜੂਦ ਲੋਕਾਂ ਨੇ ਜ਼ਖ਼ਮੀਆਂ ਨੂੰ ਤੁਰੰਤ ਧੂਰੀ ਦੇ ਸਿਵਲ ਹਸਪਤਾਲ ਪਹੁੰਚਾਇਆ, ਪਰ ਡਾਕਟਰਾਂ ਨੇ ਜਾਂਚ ਉਪਰੰਤ ਦੋਵਾਂ ਨੂੰ ਮ੍ਰਿਤਕ ਐਲਾਨ ਦਿੱਤਾ।

ਮੁੱਢਲੀ ਜਾਣਕਾਰੀ ਅਨੁਸਾਰ, ਮ੍ਰਿਤਕਾਂ ਦੀ ਉਮਰ ਕਰੀਬ 22 ਅਤੇ 25 ਸਾਲ ਦੱਸੀ ਜਾ ਰਹੀ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਭਾਰੀ ਪੁਲਿਸ ਫੋਰਸ ਮੌਕੇ 'ਤੇ ਪਹੁੰਚ ਗਈ ਅਤੇ ਪੂਰੇ ਇਲਾਕੇ ਨੂੰ ਘੇਰ ਕੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਘਟਨਾ ਸਥਾਨ ਤੋਂ ਸਬੂਤ ਇਕੱਠੇ ਕੀਤੇ ਜਾ ਰਹੇ ਹਨ ਅਤੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਤਾਂ ਜੋ ਘਟਨਾ ਦੇ ਸਹੀ ਕਾਰਨਾਂ ਅਤੇ ਹਮਲਾਵਰਾਂ ਦੀ ਪਛਾਣ ਕੀਤੀ ਜਾ ਸਕੇ।

ਪੁਲਿਸ ਦਾ ਕਹਿਣਾ ਹੈ ਕਿ ਸ਼ੁਰੂਆਤੀ ਜਾਂਚ ਵਿੱਚ ਮਾਮਲਾ ਪੁਰਾਣੀ ਆਪਸੀ ਰੰਜਿਸ਼ ਨਾਲ ਜੁੜਿਆ ਹੋਇਆ ਲੱਗ ਰਿਹਾ ਹੈ, ਹਾਲਾਂਕਿ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ। ਇਸ ਦੋਹਰੇ ਕਤਲ ਤੋਂ ਬਾਅਦ ਇਲਾਕੇ ਵਿੱਚ ਤਣਾਅ ਦਾ ਮਾਹੌਲ ਹੈ ਅਤੇ ਪੁਲਿਸ ਵੱਲੋਂ ਕਾਨੂੰਨ-ਵਿਵਸਥਾ ਬਣਾਈ ਰੱਖਣ ਲਈ ਸੁਰੱਖਿਆ ਪ੍ਰਬੰਧ ਹੋਰ ਸਖ਼ਤ ਕਰ ਦਿੱਤੇ ਗਏ ਹਨ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.