IMG-LOGO
ਹੋਮ ਪੰਜਾਬ: ਬਠਿੰਡਾ 'ਚ ਪੁਲਿਸ ਮੁਲਾਜ਼ਮ ਨੂੰ ਅਗਵਾ ਕਰਕੇ ਕੀਤੀ ਕੁੱਟਮਾਰ, 2...

ਬਠਿੰਡਾ 'ਚ ਪੁਲਿਸ ਮੁਲਾਜ਼ਮ ਨੂੰ ਅਗਵਾ ਕਰਕੇ ਕੀਤੀ ਕੁੱਟਮਾਰ, 2 ਲੱਖ ਦੀ ਫਿਰੌਤੀ ਮੰਗਣ ਦੇ ਦੋਸ਼; 3 ਮੁਲਜ਼ਮ ਕਾਬੂ

Admin User - Jul 07, 2026 09:36 PM
IMG

ਬਠਿੰਡਾ ਕੈਂਟ ਥਾਣਾ ਖੇਤਰ ਵਿੱਚ ਪੰਜਾਬ ਪੁਲਿਸ ਦੇ ਇੱਕ ਕਾਂਸਟੇਬਲ ਨਾਲ ਕਥਿਤ ਅਗਵਾ, ਕੁੱਟਮਾਰ ਅਤੇ ਫਿਰੌਤੀ ਮੰਗਣ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤ ਕਾਂਸਟੇਬਲ ਕੁਲਵਿੰਦਰ ਸਿੰਘ ਦੀ ਸ਼ਿਕਾਇਤ ਦੇ ਆਧਾਰ 'ਤੇ ਪੁਲਿਸ ਨੇ ਦੋ ਨਾਮਜ਼ਦ ਅਤੇ ਤਿੰਨ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਡੀਐਸਪੀ (ਸਿਟੀ-2) ਅਰੁਣ ਮੁੰਡਨ ਨੇ ਦੱਸਿਆ ਕਿ ਸ਼ਿਕਾਇਤ ਮੁਤਾਬਕ ਮੁਲਜ਼ਮਾਂ ਨੇ ਪਹਿਲਾਂ ਕਾਂਸਟੇਬਲ ਦੀ ਵੀਡੀਓ ਬਣਾਈ, ਫਿਰ ਉਸ ਨਾਲ ਕੁੱਟਮਾਰ ਕਰਦੇ ਹੋਏ ਜ਼ਬਰਦਸਤੀ ਆਪਣੀ ਗੱਡੀ ਵਿੱਚ ਬਿਠਾ ਕੇ ਪਿੰਡ ਸੇਮਾ ਕਲਾਂ ਲੈ ਗਏ।

ਸ਼ਿਕਾਇਤ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਉੱਥੇ ਮੁਲਜ਼ਮਾਂ ਨੇ ਕਾਂਸਟੇਬਲ ਨੂੰ ਧਮਕੀਆਂ ਦੇ ਕੇ 2 ਲੱਖ ਰੁਪਏ ਦੀ ਫਿਰੌਤੀ ਮੰਗੀ। ਇਸ ਦੌਰਾਨ ਉਨ੍ਹਾਂ ਨੇ ਉਸ ਦਾ ਏਟੀਐਮ ਕਾਰਡ ਵੀ ਆਪਣੇ ਕਬਜ਼ੇ ਵਿੱਚ ਲੈ ਲਿਆ ਅਤੇ ਉਸ ਦੀ ਸਵਿਫਟ ਕਾਰ (ਨੰਬਰ PB-03AG-5030) ਵੀ ਲੈ ਕੇ ਫਰਾਰ ਹੋ ਗਏ। ਡੀਐਸਪੀ ਅਰੁਣ ਮੁੰਡਨ ਨੇ ਦੱਸਿਆ ਕਿ ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਦਕਿ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਬਾਕੀ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.