ਤਾਜਾ ਖਬਰਾਂ
ਪੰਜਾਬ ਵਿੱਚ ਮਾਨਸੂਨ ਦੀ ਸਰਗਰਮੀ ਦੇ ਚਲਦਿਆਂ ਮੌਸਮ ਵਿਗਿਆਨ ਕੇਂਦਰ ਨੇ ਅੱਜ ਸੂਬੇ ਦੇ 6 ਪ੍ਰਮੁੱਖ ਜ਼ਿਲ੍ਹਿਆਂ ਵਿੱਚ ਮੂਸਲਾਧਾਰ ਬਾਰਿਸ਼ ਨੂੰ ਲੈ ਕੇ 'ਯੈਲੋ ਅਲਰਟ' ਜਾਰੀ ਕੀਤਾ ਹੈ। ਵਿਭਾਗ ਮੁਤਾਬਕ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਰੂਪਨਗਰ ਅਤੇ ਐਸ.ਏ.ਐਸ. ਨਗਰ (ਮੁਹਾਲੀ) ਦੇ ਕਈ ਹਿੱਸਿਆਂ ਵਿੱਚ ਭਾਰੀ ਮੀਂਹ ਪੈਣ ਦੀ ਪ੍ਰਬਲ ਸੰਭਾਵਨਾ ਹੈ। ਹਾਲਾਂਕਿ ਬਾਕੀ ਜ਼ਿਲ੍ਹਿਆਂ ਲਈ ਕੋਈ ਖ਼ਾਸ ਚੇਤਾਵਨੀ ਜਾਰੀ ਨਹੀਂ ਕੀਤੀ ਗਈ ਹੈ, ਪਰ ਮੌਸਮ ਮਾਹਰਾਂ ਦਾ ਕਹਿਣਾ ਹੈ ਕਿ ਬੱਦਲਵਾਈ ਅਤੇ ਹਲਕੀ ਤੋਂ ਮੱਧਮ ਬਾਰਿਸ਼ ਦਾ ਦੌਰ ਪੂਰੇ ਸੂਬੇ ਵਿੱਚ ਦੇਖਣ ਨੂੰ ਮਿਲੇਗਾ।
ਮੌਸਮ ਵਿਭਾਗ ਦੀ ਰਿਪੋਰਟ ਅਨੁਸਾਰ, ਅਲਰਟ ਵਾਲੇ 6 ਜ਼ਿਲ੍ਹਿਆਂ ਦੇ ਜ਼ਿਆਦਾਤਰ ਇਲਾਕਿਆਂ ਵਿੱਚ ਹਲਕੇ ਤੋਂ ਦਰਮਿਆਨੇ ਮੀਂਹ ਦੇ ਆਸਾਰ ਹਨ। ਇਸੇ ਤਰ੍ਹਾਂ ਮਾਝਾ ਅਤੇ ਦੋਆਬਾ ਦੇ ਹੋਰਨਾਂ ਹਿੱਸਿਆਂ ਜਿਵੇਂ ਗੁਰਦਾਸਪੁਰ, ਅੰਮ੍ਰਿਤਸਰ, ਕਪੂਰਥਲਾ, ਜਲੰਧਰ ਸਮੇਤ ਲੁਧਿਆਣਾ, ਬਰਨਾਲਾ, ਸੰਗਰੂਰ ਤੇ ਪਟਿਆਲਾ ਦੇ ਕਈ ਖੇਤਰਾਂ ਵਿੱਚ ਵੀ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਗਈ ਹੈ। ਉੱਥੇ ਹੀ, ਮਾਲਵਾ ਦੇ ਕੁਝ ਇਲਾਕਿਆਂ ਜਿਵੇਂ ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ ਅਤੇ ਬਠਿੰਡਾ ਵਿੱਚ ਵੀ ਟੁੱਟਵੀਂ ਬਾਰਿਸ਼ ਦੇਖੀ ਜਾ ਸਕਦੀ ਹੈ।
9 ਜੁਲਾਈ: ਮੌਸਮ ਦਾ ਮਿਜ਼ਾਜ ਬਰਕਰਾਰ ਰਹੇਗਾ। ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਰੂਪਨਗਰ ਅਤੇ ਮੁਹਾਲੀ ਵਿੱਚ 'ਯੈਲੋ ਅਲਰਟ' ਜਾਰੀ ਰਹੇਗਾ ਅਤੇ ਬਾਕੀ ਹਿੱਸਿਆਂ ਵਿੱਚ ਹਲਕੀ ਬਾਰਿਸ਼ ਹੋਵੇਗੀ।
10 ਜੁਲਾਈ: ਇਸ ਦਿਨ ਕੋਈ ਅਲਰਟ ਨਹੀਂ ਹੈ। ਫਿਰੋਜ਼ਪੁਰ, ਫਰੀਦਕੋਟ, ਬਠਿੰਡਾ, ਮੁਕਤਸਰ ਅਤੇ ਫਾਜ਼ਿਲਕਾ ਦੇ ਖੁਸ਼ਕ ਰਹਿਣ ਦੀ ਉਮੀਦ ਹੈ, ਜਦਕਿ ਬਾਕੀ ਪੰਜਾਬ ਵਿੱਚ ਹਲਕਾ ਮੀਂਹ ਪੈ ਸਕਦਾ ਹੈ।
11 ਜੁਲਾਈ: ਵੀਕੈਂਡ 'ਤੇ ਮਾਨਸੂਨ ਫਿਰ ਜ਼ੋਰ ਫੜੇਗਾ। ਉਪਰੋਕਤ 6 ਜ਼ਿਲ੍ਹਿਆਂ ਵਿੱਚ ਫਿਰ ਤੋਂ ਭਾਰੀ ਮੀਂਹ ਦਾ ਯੈਲੋ ਅਲਰਟ ਰਹੇਗਾ, ਜਦੋਂ ਕਿ ਦੱਖਣ-ਪੱਛਮੀ ਪੰਜਾਬ ਦੇ ਪੰਜ ਜ਼ਿਲ੍ਹਿਆਂ ਨੂੰ ਛੱਡ ਕੇ ਬਾਕੀ ਥਾਵਾਂ 'ਤੇ ਬੱਦਲ ਵਰ੍ਹਨਗੇ।
ਲੰਘੇ 24 ਘੰਟਿਆਂ ਦੌਰਾਨ ਪੰਜਾਬ ਦੇ ਔਸਤਨ ਵੱਧ ਤੋਂ ਵੱਧ ਤਾਪਮਾਨ ਵਿੱਚ 1.3 ਡਿਗਰੀ ਸੈਲਸੀਅਸ ਦਾ ਮਾਮੂਲੀ ਵਾਧਾ ਦਰਜ ਕੀਤਾ ਗਿਆ ਹੈ, ਜੋ ਕਿ ਫਿਲਹਾਲ ਆਮ ਦੇ ਆਸ-ਪਾਸ ਹੀ ਹੈ। ਬੀਤੇ ਦਿਨ ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਫਰੀਦਕੋਟ ਵਿਖੇ 42.4 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ।
ਤਾਪਮਾਨ ਦੀ ਗੱਲ ਕਰੀਏ ਤਾਂ ਚੰਡੀਗੜ੍ਹ ਸਿਟੀ ਵਿੱਚ ਪਾਰਾ 36.6 ਡਿਗਰੀ, ਅੰਮ੍ਰਿਤਸਰ ਵਿੱਚ 36.0 ਡਿਗਰੀ, ਲੁਧਿਆਣਾ ਵਿੱਚ 35.0 ਡਿਗਰੀ, ਅਤੇ ਪਟਿਆਲਾ ਵਿੱਚ 34.6 ਡਿਗਰੀ ਸੈਲਸੀਅਸ ਦਰਜ ਹੋਇਆ। ਇਸੇ ਤਰ੍ਹਾਂ ਮੁਹਾਲੀ ਵਿੱਚ 36.9 ਡਿਗਰੀ, ਅਬੋਹਰ ਵਿੱਚ 39.4 ਡਿਗਰੀ, ਮੋਗਾ ਵਿੱਚ 35.7 ਡਿਗਰੀ ਅਤੇ ਸੰਗਰੂਰ ਵਿੱਚ ਸਭ ਤੋਂ ਘੱਟ ਯਾਨੀ 32.3 ਡਿਗਰੀ ਸੈਲਸੀਅਸ ਤਾਪਮਾਨ ਰਿਹਾ। ਆਉਣ ਵਾਲੇ ਦਿਨਾਂ ਵਿੱਚ ਮੀਂਹ ਪੈਣ ਨਾਲ ਗਰਮੀ ਤੋਂ ਹੋਰ ਰਾਹਤ ਮਿਲਣ ਦੀ ਉਮੀਦ ਹੈ।
Get all latest content delivered to your email a few times a month.