IMG-LOGO
ਹੋਮ ਪੰਜਾਬ, ਰਾਸ਼ਟਰੀ, ਨੰਗਲ ਡੈਮ ਰੇਲਵੇ ਸਟੇਸ਼ਨ 'ਤੇ ਵੰਦੇ ਭਾਰਤ ਐਕਸਪ੍ਰੈੱਸ ਦੇ ਠਹਿਰਾਅ...

ਨੰਗਲ ਡੈਮ ਰੇਲਵੇ ਸਟੇਸ਼ਨ 'ਤੇ ਵੰਦੇ ਭਾਰਤ ਐਕਸਪ੍ਰੈੱਸ ਦੇ ਠਹਿਰਾਅ ਨੂੰ ਮਿਲੀ ਮਨਜ਼ੂਰੀ

Admin User - Jul 08, 2026 06:25 PM
IMG

ਨੰਗਲ ਡੈਮ ਰੇਲਵੇ ਸਟੇਸ਼ਨ 'ਤੇ ਨਵੀਂ ਦਿੱਲੀ–ਅੰਬ ਅੰਦੌਰਾ ਵੰਦੇ ਭਾਰਤ ਐਕਸਪ੍ਰੈੱਸ (ਗੱਡੀ ਨੰਬਰ 22447/22448) ਦੇ ਠਹਿਰਾਅ ਨੂੰ ਕੇਂਦਰ ਸਰਕਾਰ ਵੱਲੋਂ ਹਰੀ ਝੰਡੀ ਦੇ ਦਿੱਤੀ ਗਈ ਹੈ। ਇਸ ਸਬੰਧੀ ਕੇਂਦਰੀ ਰੇਲ ਮੰਤਰੀ ਅਸ਼ਵਿਨੀ ਵੈਸ਼ਣਵ ਨੇ ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਨੂੰ ਪੱਤਰ ਰਾਹੀਂ ਮਨਜ਼ੂਰੀ ਦੀ ਜਾਣਕਾਰੀ ਦਿੱਤੀ ਹੈ। ਡਾ. ਸ਼ਰਮਾ ਨੇ 15 ਜੂਨ 2026 ਨੂੰ ਨੰਗਲ ਡੈਮ ਸਟੇਸ਼ਨ 'ਤੇ ਵੰਦੇ ਭਾਰਤ ਦੇ ਠਹਿਰਾਅ ਦੀ ਮੰਗ ਕੀਤੀ ਸੀ, ਜਿਸ ਨੂੰ ਯਾਤਰੀਆਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਮਨਜ਼ੂਰ ਕਰ ਲਿਆ ਗਿਆ।

ਇਸ ਫ਼ੈਸਲੇ ਦਾ ਸਵਾਗਤ ਕਰਦਿਆਂ ਡਾ. ਸੁਭਾਸ਼ ਸ਼ਰਮਾ ਨੇ ਕਿਹਾ ਕਿ ਨੰਗਲ, ਸ੍ਰੀ ਆਨੰਦਪੁਰ ਸਾਹਿਬ ਅਤੇ ਆਸ-ਪਾਸ ਦੇ ਇਲਾਕਿਆਂ ਦੇ ਲੋਕ ਲੰਬੇ ਸਮੇਂ ਤੋਂ ਇਸ ਸਹੂਲਤ ਦੀ ਉਡੀਕ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਹੁਣ ਵੰਦੇ ਭਾਰਤ ਐਕਸਪ੍ਰੈੱਸ ਦੇ ਨੰਗਲ ਡੈਮ ਵਿਖੇ ਠਹਿਰਾਅ ਨਾਲ ਯਾਤਰੀਆਂ ਨੂੰ ਦਿੱਲੀ ਅਤੇ ਹੋਰ ਸ਼ਹਿਰਾਂ ਤੱਕ ਤੇਜ਼ ਅਤੇ ਸੁਵਿਧਾਜਨਕ ਰੇਲ ਸੇਵਾ ਦਾ ਲਾਭ ਮਿਲੇਗਾ। ਉਨ੍ਹਾਂ ਇਸ ਲਈ ਕੇਂਦਰੀ ਰੇਲ ਮੰਤਰੀ ਅਤੇ ਕੇਂਦਰ ਸਰਕਾਰ ਦਾ ਧੰਨਵਾਦ ਵੀ ਕੀਤਾ।





Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.